ਇਸਲਾਮਾਬਾਦ, 20 ਅਗਸਤ, ਬੋਲੇ ਪੰਜਾਬ ਬਿਊਰੋ :
ਪਾਕਿਸਤਾਨ ਦੇ ਉੱਤਰੀ ਵਜ਼ੀਰਿਸਤਾਨ ਵਿਖੇ ਗੁਲਮੀਰ ਕੋਟ ਇਲਾਕੇ ‘ਚ ਹੋਏ ਬੰਬ ਧਮਾਕਾ ਹੋ ਗਿਆ।ਇਸ ਧਮਾਕੇ ‘ਚ 11 ਮਜ਼ਦੂਰਾਂ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖਮੀ ਹੋ ਗਏ। ਪੁਲਸ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸ਼ਨੀਵਾਰ ਨੂੰ ਉੱਤਰੀ ਵਜ਼ੀਰਿਸਤਾਨ ‘ਚ ਇਕ ਵੈਨ ‘ਚ ਬੰਬ ਧਮਾਕਾ ਹੋਇਆ। ਮੀਡੀਆ ਰਿਪੋਰਟਾਂ ਮੁਤਾਬਕ ਕਿਸੇ ਵੀ ਅੱਤਵਾਦੀ ਸੰਗਠਨ ਨੇ ਅਜੇ ਤੱਕ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ।ਧਿਆਨ ਰਹੇ ਕਿ ਕੁਝ ਦਿਨ ਪਹਿਲਾਂ ਪਾਕਿਸਤਾਨ ਦੇ ਬਾਜੌਰ ‘ਚ ਇਕ ਸਿਆਸੀ ਰੈਲੀ ‘ਚ ਹੋਏ ਆਤਮਘਾਤੀ ਧਮਾਕੇ ‘ਚ 63 ਲੋਕਾਂ ਦੀ ਮੌਤ ਹੋ ਗਈ ਸੀ। ਇਸਲਾਮਿਕ ਸਟੇਟ ਨੇ ਇਸ ਧਮਾਕੇ ਦੀ ਜ਼ਿੰਮੇਵਾਰੀ ਲਈ ਹੈ।ਪਾਕਿਸਤਾਨੀ ਮੀਡੀਆ ਮੁਤਾਬਕ ਪਾਕਿਸਤਾਨੀ ਫੌਜ ਨੇ ਖੈਬਰ-ਪਖਤੂਨਖਵਾ ਸੂਬੇ ਦੇ ਖੈਬਰ ਜ਼ਿਲੇ ‘ਚ ਇਕ ਕਾਰਵਾਈ ਦੌਰਾਨ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ। ਸੁਰੱਖਿਆ ਬਲਾਂ ਨੇ ਦੱਸਿਆ ਕਿ 18-19 ਅਗਸਤ ਦੀ ਰਾਤ ਨੂੰ ਅੱਤਵਾਦੀਆਂ ਦੇ ਖਿਲਾਫ ਆਪਰੇਸ਼ਨ ਚਲਾਇਆ ਗਿਆ ਸੀ। ਇਸ ਦੌਰਾਨ ਦੋਵਾਂ ਪਾਸਿਆਂ ਤੋਂ ਗੋਲੀਬਾਰੀ ਹੋਈ ਅਤੇ ਫੌਜ ਨੇ ਦੋ ਅੱਤਵਾਦੀਆਂ ਨੂੰ ਮਾਰ ਮੁਕਾਇਆ।