ਵੀਹ ਹਜ਼ਾਰ ਨੌਜਵਾਨਾਂ ਨੂੰ ਜਲਦ ਮਿਲੇਗੀ ਨੌਕਰੀ, ਪੰਜਾਬ ਸਰਕਾਰ ਨੇ ਵੱਖ-ਵੱਖ ਸਰਕਾਰੀ ਵਿਭਾਗਾਂ ਤੋਂ ਖਾਲੀ ਅਸਾਮੀਆਂ ਬਾਰੇ ਜਾਣਕਾਰੀ ਮੰਗੀ

ਨੌਕਰੀਆਂ

ਚੰਡੀਗੜ੍ਹ, 20 ਅਗਸਤ, ਬੋਲੇ ਪੰਜਾਬ ਬਿਊਰੋ :

ਭਗਵੰਤ ਮਾਨ ਸਰਕਾਰ ਆਪਣੇ ਕਾਰਜਕਾਲ ਦੇ ਦੂਜੇ ਸਾਲ ਵਿੱਚ ਵੀ ਲਗਭਗ 20,000 ਅਸਾਮੀਆਂ ‘ਤੇ ਭਰਤੀ ਕਰੇਗੀ।ਸਰਕਾਰ ਨੇ ਇਸ ਦੇ ਲਈ ਵੱਖ-ਵੱਖ ਸਰਕਾਰੀ ਵਿਭਾਗਾਂ ਤੋਂ ਖਾਲੀ ਅਸਾਮੀਆਂ ਬਾਰੇ ਜਾਣਕਾਰੀ ਮੰਗ ਲਈ ਗਈ ਹੈ। ਪੰਜਾਬ ਸਰਕਾਰ ਵੱਲੋਂ ਇਹ ਫੈਸਲਾ ਸਰਕਾਰੀ ਵਿਭਾਗਾਂ ਦੇ ਕੰਮ ਵਿੱਚ ਤੇਜ਼ੀ ਲਿਆਉਣ ਅਤੇ ਮੁਲਾਜ਼ਮਾਂ ਦੇ ਕੰਮ ਦਾ ਬੋਝ ਘਟਾਉਣ ਦੇ ਉਦੇਸ਼ ਨਾਲ ਲਿਆ ਗਿਆ ਹੈ।ਸੂਬਾ ਸਰਕਾਰ ਨੇ ਸਾਰੇ ਵਿਭਾਗੀ ਮੁਖੀਆਂ ਨੂੰ ਖਾਲੀ ਅਸਾਮੀਆਂ ਦੀ ਰਿਪੋਰਟ ਮੁੱਖ ਮੰਤਰੀ ਦਫ਼ਤਰ ਨੂੰ ਭੇਜਣ ਦੇ ਨਿਰਦੇਸ਼ ਦਿੱਤੇ ਹਨ।ਸਾਰੀਆਂ ਰਿਪੋਰਟਾਂ ਮਿਲਣ ‘ਤੇ ਮੁੱਖ ਮੰਤਰੀ ਭਗਵੰਤ ਮਾਨ ਵਿਭਾਗਾਂ, ਬੋਰਡਾਂ ਅਤੇ ਕਾਰਪੋਰੇਸ਼ਨਾਂ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਨਗੇ।

ਇਸ ਤੋਂ ਬਾਅਦ ਸਰਕਾਰ ਸ਼੍ਰੇਣੀ-3 ਅਤੇ ਸ਼੍ਰੇਣੀ-4 ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਦੀਆਂ ਅਸਾਮੀਆਂ ‘ਤੇ ਭਰਤੀ ਕਰੇਗੀ।ਮੁੱਖ ਮੰਤਰੀ ਭਗਵੰਤ ਮਾਨ ਵਲੋਂ ਉੱਚ ਅਧਿਕਾਰੀਆਂ ਨਾਲ ਸਾਂਝੀ ਮੀਟਿੰਗ ਕਰਕੇ ਫੈਸਲਾ ਕੀਤਾ ਹੈ ਕਿ ਲੰਬੇ ਸਮੇਂ ਤੋਂ ਖਾਲੀ ਪਈਆਂ ਅਸਾਮੀਆਂ ਨੂੰ ਖਤਮ ਨਹੀਂ ਕੀਤਾ ਜਾਵੇਗਾ ਕਿਉਂਕਿ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਕੇ ਸਾਰੀਆਂ ਖਾਲੀ ਅਸਾਮੀਆਂ ਭਰੀਆਂ ਜਾਣਗੀਆਂ।ਪੰਜਾਬ ਸਰਕਾਰ ਵਲੋਂ ਪਿਛਲੇ ਡੇਢ ਸਾਲ ਦੌਰਾਨ ਤੀਹ ਹਜ਼ਾਰ ਲੋਕਾਂ ਨੂੰ ਨੌਕਰੀਆਂ ਦੇਣ ਦਾ ਦਾਅਵਾ ਕੀਤਾ ਗਿਆ ਹੈ। ਪੰਜਾਬ ਸਰਕਾਰ ਆਪਣੇ ਕਾਰਜਕਾਲ ਦੇ ਦੂਜੇ ਸਾਲ ਇਸ ਅੰਕੜੇ ਨੂੰ ਪੰਜਾਹ ਹਜ਼ਾਰ ਤੱਕ ਲੈ ਕੇ ਜਾਣਾ ਚਾਹੁੰਦੀ ਹੈ।

Leave a Reply

Your email address will not be published. Required fields are marked *