’ਖੇਡਾਂ ਵਤਨ ਪੰਜਾਬ ਦੀਆਂ-2023’

ਖੇਡਾਂ


ਖਿਡਾਰੀਆਂ ਦੇ ਸੁਚਾਰੂ ਪ੍ਰਬੰਧਾਂ ਲਈ ਹਰ ਜ਼ਿਲੇ ਵਿੱਚ ਦੋ ਨੋਡਲ ਅਧਿਕਾਰੀ ਲਾਏ: ਮੀਤ ਹੇਅਰ

ਚੰਡੀਗੜ੍ਹ, 3 ਸਤੰਬਰ,ਬੋਲੇ ਪੰਜਾਬ ਬਿਓਰੋ;

‘ਖੇਡਾਂ ਵਤਨ ਪੰਜਾਬ ਦੀਆਂ-2023’ ਉਦਘਾਟਨੀ ਸਮਾਰੋਹ ਤੋਂ ਬਾਅਦ ਸ਼ੁਰੂ ਹੋਏ ਬਲਾਕ ਪੱਧਰੀ ਮੁਕਾਬਲਿਆਂ ਵਿੱਚ ਸੂਬੇ ਦੇ ਖੇਡ ਮੈਦਾਨਾਂ ਵਿੱਚ ਖਿਡਾਰੀਆਂ ਵੱਲੋੰ  ਪੂਰੇ ਜ਼ੋਰ ਸ਼ੋਰ ਨਾਲ ਹਿੱਸਾ ਲਿਆ ਜਾ ਰਿਹਾ ਹੈ।

ਖੇਡ ਵਿਭਾਗ ਵੱਲੋਂ ਬਲਾਕ ਪੱਧਰੀ ਟੂਰਨਾਮੈਂਟ ਦੌਰਾਨ ਖਿਡਾਰੀਆਂ ਦੇ ਸੁਚਾਰੂ ਪ੍ਰਬੰਧਾਂ ਦੀ ਨਿਗਰਾਨੀ ਲਈ ਹਰ ਜ਼ਿਲੇ ਵਿੱਚ ਦੋ ਨੋਡਲ ਅਧਿਕਾਰੀ ਲਾਏ ਗਏ।ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਜਾਣਕਾਰੀ ਦਿੰਦਿਆਂ

ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਇਸ ਵੇਲੇਕਾਰਪੋਰੇਸ਼ਨ ਸ਼ਹਿਰਾਂ ਸਮੇਤ 157 ਬਲਾਕਾਂ ਵਿੱਚ ਅੱਠ ਖੇਡਾਂ ਦੇ ਮੁਕਾਬਲੇ ਚੱਲ ਰਹੇ ਹਨ ਜਿਨਾਂ ਵਿੱਚ ਡੇਢ ਲੱਖ ਤੋਂ ਵੱਧ ਖਿਡਾਰੀ ਹਿੱਸਾ ਲੈ ਰਹੇ ਹਨ।

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਖੇਡਾਂ ਵਿੱਚ ਮੁੜ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਹੇਠਲੇ ਪੱਧਰ ਤੋਂ ਖੇਡਾਂ ਤੇ ਖਿਡਾਰੀਆਂ ਨੂੰ ਤਵੱਜੋਂ ਦੇਣ ਦੇ ਨਿਰਦੇਸ਼ਾਂ ਉਤੇ ਹਰ ਜ਼ਿਲੇ ਵਿੱਚ ਦੋ ਨੋਡਲ ਅਧਿਕਾਰੀ ਲਗਾਏ ਹਨ ਤਾਂ ਜੋ ਖਿਡਾਰੀਆਂ ਨੂੰ ਕੋਈ ਦਿੱਕਤ ਨਾ ਆਵੇ।


ਮੀਤ ਹੇਅਰ ਨੇ ਅੱਗੇ ਦੱਸਿਆ ਕਿ ਬਲਾਕ ਪੱਧਰੀ ਮੁਕਾਬਲਿਆਂ ਦੇ ਸਫ਼ਲ ਪ੍ਰਬੰਧਨ ਲਈ ਹਰ ਜ਼ਿਲੇ ਵਿੱਚ ਇੱਕ ਸਥਾਨਕ ਕੋਚ ਅਤੇ ਇੱਕ ਕਰਮਚਾਰੀ ਮੁੱਖ ਦਫ਼ਤਰ ਤੋਂ ਨੋਡਲ ਅਫਸਰ ਲਗਾਇਆ ਹੈ ਜੋ ਖਿਡਾਰੀਆਂ ਲਈ ਢੁੱਕਵੇਂ ਪ੍ਰਬੰਧਾਂ ਜਿਵੇਂ ਕਿ ਗਰਾਊਂਡ, ਖਾਣ-ਪੀਣ ਆਦਿ ਦਾ ਸਭ ਪ੍ਰਬੰਧ ਦੇਖ ਰਹੇ ਹਨ।

Leave a Reply

Your email address will not be published. Required fields are marked *