ਸੋਨੀਆ ਗਾਂਧੀ ਦੀ ਤਬੀਅਤ ਵਿਗੜੀ, ਹਸਪਤਾਲ ਦਾਖਲ

ਹੈਲਥ

ਨਵੀਂ ਦਿੱਲ਼ੀ, 3 ਸਤੰਬਰ, ਬੋਲੇ ਪੰਜਾਬ ਬਿਊਰੋ :
ਕਾਂਗਰਸ ਦੀ ਸਾਬਕਾ ਪ੍ਰਧਾਨ ਅਤੇ ਸੀਨੀਅਰ ਆਗੂ ਸੋਨੀਆ ਗਾਂਧੀ ਦੀ ਤਬੀਅਤ ਅਚਾਨਕ ਵਿਗੜ ਗਈ ਹੈ। ਸੋਨੀਆ ਗਾਂਧੀ ਨੂੰ ਇਲਾਜ ਲਈ ਦਿੱਲੀ ਦੇ ਸਰਗੰਗਾਰਾਮ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਫਿਲਹਾਲ ਉਨ੍ਹਾਂ ਦੀ ਸਿਹਤ ਬਾਰੇ ਕੋਈ ਅਪਡੇਟ ਨਹੀਂ ਮਿਲਿਆ ਹੈ। ਸਰਗੰਗਾਰਾਮ ਹਸਪਤਾਲ ਦੇ ਸੀਨੀਅਰ ਡਾਕਟਰ ਸੋਨੀਆ ਗਾਂਧੀ ਦੀ ਸਿਹਤ ਨਜ਼ਰ ਰੱਖੇ ਹੋਏ ਹਨ।ਮਿਲੀ ਜਾਣਕਾਰੀ ਮੁਤਾਬਕ ਜਦੋਂ ਤੋਂ ਉਨ੍ਹਾਂ ਨੂੰ ਕੋਰੋਨਾ ਹੋਇਆ ਸੀ, ਉਦੋਂ ਤੋਂ ਉਨ੍ਹਾਂ ਦੀ ਸਿਹਤ ਠੀਕ ਨਹੀਂ ਹੈ।ਸੂਚਨਾ ਮਿਲਣ ਤੋਂ ਬਾਅਦ ਰਾਹੁਲ ਗਾਂਧੀ ਵੀ ਹਸਪਤਾਲ ਪਹੁੰਚੇ ਹੋਏ ਹਨ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਮਾਰਚ ਵਿੱਚ ਵੀ ਸੋਨੀਆ ਗਾਂਧੀ ਨੂੰ ਸਿਹਤ ਖਰਾਬ ਹੋਣ ਕਾਰਨ ਸਰਗੰਗਾਰਾਮ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।