ਸੋਸ਼ਲ ਮੀਡੀਆ ‘ਤੇ ਜੇਕਰ ਕਿਸੇ ਲੜਕੀ ਵੱਲੋਂ ਫਰੈਂਡ ਰਿਕਵੈਸਟ ਆਉਂਦੀ ਹੈ ਤਾਂ ਸਾਵਧਾਨਜ਼ਰੂਰੀ ਨਹੀਂ ਕਿ ਬੇਨਤੀ ਭੇਜਣ ਵਾਲਾ ਵਿਅਕਤੀ ਲੜਕੀ ਹੋਵੇ, ਉਹ ਦੇਸ਼ ਦਾ ਦੁਸ਼ਮਣ ਵੀ ਹੋ ਸਕਦਾ ਹੈ : ਐਸਐਸਪੀ ਪਠਾਨਕੋਟ

Uncategorized

ਪਠਾਨਕੋਟ, 3 ਸਤੰਬਰ, ਬੋਲੇ ਪੰਜਾਬ ਬਿਊਰੋ :
ਪਠਾਨਕੋਟ ਪੁਲਸ ਪ੍ਰਸ਼ਾਸਨ ਵੱਲੋਂ ਲੜਕੀਆਂ ਦੇ ਨਾਂ ‘ਤੇ ਚੱਲ ਰਹੇ 8 ਫਰਜ਼ੀ ਸੋਸ਼ਲ ਮੀਡੀਆ ਖਾਤਿਆਂ ਦੀ ਸੂਚੀ ਜਾਰੀ ਕਰਕੇ ਲੋਕਾਂ ਨੂੰ ਸਾਵਧਾਨ ਕੀਤਾ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਇਹ ਜ਼ਿਲ੍ਹਾ ਭਾਰਤ-ਪਾਕਿ ਸਰਹੱਦ ਦੇ ਨੇੜੇ ਹੋਣ ਕਾਰਨ ਸੰਵੇਦਨਸ਼ੀਲ ਹੈ। ਏਜੰਸੀਆਂ ਦੇਸ਼ ਦੇ ਨੌਜਵਾਨਾਂ ਨੂੰ ਅਸ਼ਲੀਲ ਵੀਡੀਓ ਅਤੇ ਹੋਰ ਕਈ ਤਰ੍ਹਾਂ ਦੇ ਜਾਲ ਵਿੱਚ ਫਸਾ ਕੇ ਆਪਣੇ ਚੁੰਗਲ ਵਿੱਚ ਫਸਾ ਰਹੀਆਂ ਹਨ।ਦੇਸ਼ ਦੇ ਦੁਸ਼ਮਣ ਸੋਸ਼ਲ ਮੀਡੀਆ ਰਾਹੀਂ ਭਾਰਤੀ ਨੌਜਵਾਨਾਂ ਨੂੰ ਵੱਡੇ ਪੱਧਰ ‘ਤੇ ਗੁੰਮਰਾਹ ਕਰ ਰਹੇ ਹਨ। ਐਸਐਸਪੀ ਹਰਕਮਲਪ੍ਰੀਤ ਸਿੰਘ ਨੇ ਦੱਸਿਆ ਕਿ ਜੇਕਰ ਕਿਸੇ ਲੜਕੀ ਵੱਲੋਂ ਫਰੈਂਡ ਰਿਕਵੈਸਟ ਆਉਂਦੀ ਹੈ ਤਾਂ ਸਾਵਧਾਨ ਰਹਿਣ ਦੀ ਲੋੜ ਹੈ। ਇਹ ਜ਼ਰੂਰੀ ਨਹੀਂ ਕਿ ਬੇਨਤੀ ਭੇਜਣ ਵਾਲਾ ਵਿਅਕਤੀ ਲੜਕੀ ਹੋਵੇ, ਉਹ ਦੇਸ਼ ਦੀ ਦੁਸ਼ਮਣ ਵੀ ਹੋ ਸਕਦਾ ਹੈ। ਪਠਾਨਕੋਟ ਜ਼ਿਲ੍ਹੇ ਦਾ ਕਈ ਕਿਲੋਮੀਟਰ ਇਲਾਕਾ ਪਾਕਿਸਤਾਨ ਨਾਲ ਲੱਗਦਾ ਹੈ।ਸਾਨੂੰ ਅਜਿਹੀਆਂ ਕੁਝ ਗੱਲਾਂ ਤੋਂ ਸੁਚੇਤ ਰਹਿਣ ਦੀ ਲੋੜ ਹੈ। ਫੇਸਬੁੱਕ ਸਮੇਤ ਹੋਰ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਲੜਕੀਆਂ ਦੀਆਂ ਫੋਟੋਆਂ ਅਤੇ ਨਾਮ ਲਿਖ ਕੇ ਦੇਸ਼ ਦੇ ਬੱਚਿਆਂ ਅਤੇ ਨੌਜਵਾਨਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਹੋ ਰਹੀ ਹੈ। ਪਹਿਲਾਂ ਉਹ ਚੈਟਿੰਗ ਰਾਹੀਂ ਮਾਮਲੇ ਨੂੰ ਅੱਗੇ ਵਧਾਉਂਦੇ ਹਨ ਅਤੇ ਬਾਅਦ ਵਿੱਚ ਵੀਡੀਓ ਕਾਲ ਕਰਦੇ ਹਨ। ਇਸ ਤੋਂ ਬਾਅਦ ਲੋਕਾਂ ਨੂੰ ਪਤਾ ਹੀ ਨਹੀਂ ਲੱਗਦਾ ਕਿ ਕਦੋਂ ਉਨ੍ਹਾਂ ਦੀ ਸਕਰੀਨ ਰਿਕਾਰਡ ਹੋ ਜਾਂਦੀ ਹੈ ਅਤੇ ਉਹ ਬਲੈਕਮੇਲਿੰਗ ਦਾ ਸ਼ਿਕਾਰ ਹੋ ਜਾਂਦੇ ਹਨ।ਕਾਲ ‘ਚ ਨਜ਼ਰ ਆਈ ਲੜਕੀ ਦੂਜੇ ਵਿਅਕਤੀ ਨੂੰ ਵੀ ਅਸ਼ਲੀਲ ਹਰਕਤਾਂ ਕਰਨ ਲਈ ਕਹਿੰਦੀ ਹੈ। ਉਨ੍ਹਾਂ ਦੇ ਚੁੰਗਲ ਵਿੱਚ ਫਸਣ ਤੋਂ ਬਾਅਦ ਮੁਲਜ਼ਮ ਪੈਸਿਆਂ ਦੀ ਮੰਗ ਕਰਦੇ ਹਨ। ਬਦਨਾਮੀ ਦੇ ਡਰੋਂ ਕੁਝ ਲੋਕ ਪੈਸੇ ਦੇ ਦਿੰਦੇ ਹਨ ਅਤੇ ਪੁਲਸ ਨੂੰ ਸ਼ਿਕਾਇਤ ਨਹੀਂ ਕਰਦੇ। ਇਸ ਕਾਰਨ ਅਜਿਹੀਆਂ ਵਾਰਦਾਤਾਂ ਦੇ ਵਧਣ ਨਾਲ ਦੋਸ਼ੀਆਂ ਦਾ ਹੌਸਲਾ ਵੀ ਵਧਦਾ ਜਾ ਰਿਹਾ ਹੈ। ਲੋਕਾਂ ਨੂੰ ਸੁਚੇਤ ਹੋ ਕੇ ਅਜਿਹੇ ਬਲੈਕਮੇਲ ਕਰਨ ਵਾਲੇ ਲੋਕਾਂ ਤੋਂ ਬਚਣਾ ਚਾਹੀਦਾ ਹੈ।

Leave a Reply

Your email address will not be published. Required fields are marked *