ਬੇਅਦਬੀ ਮਾਮਲਾ : ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਡੇਰਾ ਮੁਖੀ ਦੀ ਪਟੀਸ਼ਨ ‘ਤੇ ਅੱਜ ਹੋਵੇਗੀ ਸੁਣਵਾਈ

ਅਦਾਲਤ

ਬੇਅਦਬੀ ਮਾਮਲਾ : ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਡੇਰਾ ਮੁਖੀ ਦੀ ਪਟੀਸ਼ਨ ‘ਤੇ ਅੱਜ ਹੋਵੇਗੀ ਸੁਣਵਾਈ

ਚੰਡੀਗੜ੍ਹ, 6 ਸਤੰਬਰ, ਬੋਲੇ ਪੰਜਾਬ ਬਿਊਰੋ :

ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਅੱਜ ਡੇਰਾ ਸਿਰਸਾ ਮੁਖੀ ਰਾਮ ਰਹੀਮ ਦੀ ਬੇਅਦਬੀ ਮਾਮਲੇ ‘ਚ ਪਟੀਸ਼ਨ ‘ਤੇ ਸੁਣਵਾਈ ਹੋਵੇਗੀ। ਰਾਮ ਰਹੀਮ ਵੱਲੋਂ ਦਾਇਰ ਪਟੀਸ਼ਨ ‘ਚ ਉਸ ਵਲੋਂ ਪੰਜਾਬ ਦੀ ਵਿਸ਼ੇਸ਼ ਜਾਂਚ ਟੀਮ ‘ਤੇ ਭਰੋਸਾ ਨਾ ਹੋਣ ਦੀ ਗੱਲ ਜ਼ਾਹਰ ਕੀਤੀ ਗਈ ਹੈ। ਇਸ ਦੇ ਨਾਲ ਹੀ ਮਾਮਲੇ ਦੀ ਸੀਬੀਆਈ ਤੋਂ ਜਾਂਚ ਕਰਵਾਉਣ ਦੀ ਮੰਗ ਉਠਾਈ ਗਈ ਹੈ।ਇਸ ਤੋਂ ਪਹਿਲਾਂ ਰਾਮ ਰਹੀਮ ਨੂੰ ਰਾਹਤ ਦਿੰਦੇ ਹੋਏ ਹਾਈਕੋਰਟ ਵੱਲੋਂ ਸੀਬੀਆਈ ਵੱਲੋਂ ਇਕੱਠੇ ਕੀਤੇ ਸਬੂਤ ਅਤੇ ਦਸਤਾਵੇਜ਼ ਉਸ ਨੂੰ ਇੱਕ ਹਫ਼ਤੇ ਦੇ ਅੰਦਰ ਉਪਲਬਧ ਕਰਾਉਣ ਦਾ ਹੁਕਮ ਦਿੱਤਾ ਗਿਆ ਸੀ। ਰਾਮ ਰਹੀਮ ਨੇ ਦਾਇਰ ਪਟੀਸ਼ਨ ਵਿੱਚ ਕਿਹਾ ਸੀ ਕਿ 2015 ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਮਾਮਲਾ ਦਰਜ ਹੋਇਆ ਸੀ ਪਰ ਪੰਜਾਬ ਸਰਕਾਰ ਵਲੋਂ ਇਹ ਕੇਸ ਸੀਬੀਆਈ ਤੋਂ ਲੈ ਕੇ ਪੰਜਾਬ ਪੁਲੀਸ ਦੀ ਐਸਆਈਟੀ ਨੂੰ ਸੌਂਪ ਦਿੱਤਾ ਗਿਆ ਸੀ।ਇਸ ਕੇਸ ਦੀ ਸੁਣਵਾਈ ਪੰਜਾਬ ਵਿੱਚ ਚੱਲ ਰਹੀ ਸੀ, ਜਿਸ ਨੂੰ ਬਾਅਦ ਵਿੱਚ ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਵਿੱਚ ਤਬਦੀਲ ਕਰ ਦਿੱਤਾ ਗਿਆ ਸੀ। ਪਟੀਸ਼ਨਕਰਤਾ ਨੇ ਜ਼ਿਲ੍ਹਾ ਅਦਾਲਤ ਵਿੱਚ ਅਰਜ਼ੀ ਦਾਇਰ ਕਰਕੇ ਸੀਬੀਆਈ ਤੋਂ ਪ੍ਰਾਪਤ ਸਬੂਤ ਅਤੇ ਦਸਤਾਵੇਜ਼ ਉਸ ਨੂੰ ਉਪਲਬਧ ਕਰਵਾਏ ਜਾਣ ਦੀ ਮੰਗ ਕੀਤੀ ਸੀ।

Leave a Reply

Your email address will not be published. Required fields are marked *