ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਦੀ ਚੋਣ ਅੱਜ

Uncategorized


ਚੰਡੀਗੜ੍ਹ, 30 ਜਨਵਰੀ, ਬੋਲੇ ਪੰਜਾਬ ਬਿਊਰੋ :
ਚੰਡੀਗੜ੍ਹ ਵਿੱਚ ਅੱਜ ਸਵੇਰੇ 10 ਵਜੇ ਤੋਂ ਨਗਰ ਨਿਗਮ ਦੇ ਮੇਅਰ ਦੀ ਚੋਣ ਹੋਣੀ ਹੈ। ਇਸ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਵਿੱਚ ਆਪ-ਕਾਂਗਰਸ ਗਠਜੋੜ ਤੇ ਭਾਜਪਾ ਦੇ ਵਿਚਕਾਰ ਸਿੱਧਾ ਮੁਕਾਬਲਾ ਹੈ। ਇਹ ਮੁਕਾਬਲਾ ਗਠਜੋੜ ਦੇ ਉਮੀਦਵਾਰ ਕੁਲਦੀਪ ਟੀਟਾ ਅਤੇ ਭਾਜਪਾ ਉਮੀਦਵਾਰ ਮਨੋਜ ਸੋਨਕਰ ਵਿਚਕਾਰ ਹੈ। ਜਦੋਂਕਿ ਸੀਨੀਅਰ ਡਿਪਟੀ ਮੇਅਰ ਲਈ ਕਾਂਗਰਸੀ-ਆਪ ਗਠਜੋੜ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਗੈਵੀ ਅਤੇ ਭਾਜਪਾ ਉਮੀਦਵਾਰ ਕੁਲਜੀਤ ਸਿੰਘ ਸੰਧੂ ਵਿਚਕਾਰ ਹੋਵੇਗਾ। ਇਸ ਤੋਂ ਇਲਾਵਾ ਡਿਪਟੀ ਮੇਅਰ ਲਈ ਕਾਂਗਰਸ ਦੀ ਕੌਂਸਲਰ ਨਿਰਮਲਾ ਦੇਵੀ ਜੋ ਗਠਜੋੜ ਦੀ ਉਮੀਦਵਾਰ ਹੈ ਅਤੇ ਭਾਜਪਾ ਦੇ ਉਮੀਦਵਾਰ ਰਜਿੰਦਰ ਸ਼ਰਮਾ ਵਿਚਾਲੇ ਮੁਕਾਬਲਾ ਦੇਖਣ ਨੂੰ ਮਿਲੇਗਾ।ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਅੱਜ ਇਹ ਚੋਣ ਕਰਵਾਈ ਜਾ ਰਹੀ ਹੈ ਜਦਕਿ ਪ੍ਰਸ਼ਾਸਨ ਵੱਲੋਂ ਇਸ ਲਈ 6 ਫਰਵਰੀ ਦੀ ਤਰੀਕ ਤੈਅ ਕੀਤੀ ਗਈ ਸੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।