ਸੰਸਦ ‘ਚ ਬਜਟ ਸੈਸ਼ਨ ਭਲਕੇ ਤੋਂ ਹੋਵੇਗਾ ਸ਼ੁਰੂ,ਅੱਜ ਬੁਲਾਈ ਸਰਬ ਪਾਰਟੀ ਮੀਟਿੰਗ

Uncategorized


ਨਵੀਂ ਦਿੱਲੀ, 30 ਜਨਵਰੀ, ਬੋਲੇ ਪੰਜਾਬ ਬਿਊਰੋ :
ਕੇਂਦਰ ਸਰਕਾਰ ਨੇ 31 ਜਨਵਰੀ ਤੋਂ ਸ਼ੁਰੂ ਹੋਣ ਵਾਲੇ ਬਜਟ ਸੈਸ਼ਨ ਤੋਂ ਪਹਿਲਾਂ ਮੰਗਲਵਾਰ ਨੂੰ ਸਰਬ ਪਾਰਟੀ ਮੀਟਿੰਗ ਬੁਲਾਈ ਹੈ। ਸੰਸਦ ਦੇ ਹਰੇਕ ਸੈਸ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਹੋਣ ਵਾਲੀ ਇਸ ਰਵਾਇਤੀ ਮੀਟਿੰਗ ਲਈ ਸੰਸਦ ਦੇ ਦੋਵਾਂ ਸਦਨਾਂ ਵਿੱਚ ਸਾਰੀਆਂ ਪਾਰਟੀਆਂ ਦੇ ਨੇਤਾਵਾਂ ਨੂੰ ਸੱਦਾ ਦਿੱਤਾ ਜਾਂਦਾ ਹੈ। ਇਸ ਮੀਟਿੰਗ ਵਿੱਚ ਸਰਕਾਰ ਵੱਲੋਂ ਸੈਸ਼ਨ ਦਾ ਏਜੰਡਾ ਵਿਰੋਧੀ ਧਿਰ ਨਾਲ ਸਾਂਝਾ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਸਦਨ ਦੇ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਵਿਰੋਧੀ ਧਿਰ ਤੋਂ ਸਹਿਯੋਗ ਦੀ ਮੰਗ ਕੀਤੀ ਜਾਂਦੀ ਹੈ। ਕੇਂਦਰ ਦੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਅੱਜ ਮੰਗਲਵਾਰ ਨੂੰ ਹੋਣ ਵਾਲੀ ਇਸ ਬੈਠਕ ਲਈ ਸਾਰੀਆਂ ਪਾਰਟੀਆਂ ਦੇ ਸਦਨ ਦੇ ਨੇਤਾਵਾਂ ਨੂੰ ਸੱਦਾ ਦਿੱਤਾ ਹੈ। ਇਸ ਸਾਲ ਅਪ੍ਰੈਲ-ਮਈ ‘ਚ ਹੋਣ ਵਾਲੀਆਂ ਚੋਣਾਂ ਤੋਂ ਠੀਕ ਪਹਿਲਾਂ ਬਜਟ ਸੈਸ਼ਨ ਮੌਜੂਦਾ ਲੋਕ ਸਭਾ ਦਾ ਆਖਰੀ ਸੰਸਦ ਸੈਸ਼ਨ ਹੋਵੇਗਾ। ਸੈਸ਼ਨ 31 ਜਨਵਰੀ ਤੋਂ 9 ਫਰਵਰੀ ਤੱਕ ਚੱਲੇਗਾ। ਵਿੱਤ ਮੰਤਰੀ ਨਿਰਮਲਾ ਸੀਤਾਰਮਨ 1 ਫਰਵਰੀ ਨੂੰ ਬਜਟ ਪੇਸ਼ ਕਰਨਗੇ। ਸੈਸ਼ਨ ਦੀ ਸ਼ੁਰੂਆਤ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੇ ਸੰਬੋਧਨ ਨਾਲ ਹੋਵੇਗੀ।

Leave a Reply

Your email address will not be published. Required fields are marked *