ਚੰਡੀਗੜ੍ਹ, 3 ਫਰਵਰੀ, ਬੋਲੇ ਪੰਜਾਬ ਬਿਊਰੋ :
ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਦੀ ਟੀਮ ਅੱਜ ਵੀ ਭਾਜਪਾ ਦੇ ਵਿਧਾਇਕਾਂ ‘ਤੇ ਖ਼ਰੀਦੋ-ਫਿਰੋਖਤ ਦਾ ਦੋਸ਼ ਲਗਾਉਣ ਦੇ ਮਾਮਲੇ ‘ਚ ਨੋਟਿਸ ਦੇਣ ਲਈ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸਰਕਾਰੀ ਰਿਹਾਇਸ਼ ‘ਤੇ ਪਹੁੰਚੀ ਹੈ। ਇਸ ਤੋਂ ਪਹਿਲਾਂ ਵੀ ਕ੍ਰਾਈਮ ਬ੍ਰਾਂਚ ਦੀ ਟੀਮ ਨੋਟਿਸ ਦੇਣ ਲਈ ਬੀਤੇ ਕੱਲ੍ਹ ਕੇਜਰੀਵਾਲ ਦੇ ਘਰ ਪਹੁੰਚੀ ਸੀ।ਦਿੱਲੀ ਪੁਲਿਸ ਕੱਲ੍ਹ ਮੁੱਖ ਮੰਤਰੀ ਨੂੰ ਨੋਟਿਸ ਦੇਣ ਜਾ ਰਹੀ ਸੀ, ਪਰ ਮੁੱਖ ਮੰਤਰੀ ਸਾਹਮਣੇ ਨਹੀਂ ਆਏ ਅਤੇ ਅਧਿਕਾਰੀ ਨੋਟਿਸ ਲੈਣ ਦੀ ਜ਼ਿੱਦ ਕਰਨ ਲੱਗੇ। ਇਸ ਲਈ ਦਿੱਲੀ ਪੁਲਿਸ ਦੀ ਟੀਮ ਵਾਪਸ ਆ ਗਈ ਸੀ। ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਦੀ ਟੀਮ ਅੱਜ ਫਿਰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਨੋਟਿਸ ਦੇਣ ਪਹੁੰਚੀ ਹੈ। ਦਿੱਲੀ ਪੁਲਿਸ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਨੂੰ ਹੀ ਨੋਟਿਸ ਦਿੱਤਾ ਜਾਵੇਗਾ।ਦੱਸਣਯੋਗ ਹੈ ਕਿ 27 ਜਨਵਰੀ ਨੂੰ ਕੇਜਰੀਵਾਲ ਨੇ ਦੋਸ਼ ਲਾਇਆ ਸੀ ਕਿ ਉਨ੍ਹਾਂ ਦੇ ਵਿਧਾਇਕਾਂ ਨੂੰ ਖਰੀਦਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਸੀ ਕਿ ਭਾਜਪਾ ਨੇ ਉਨ੍ਹਾਂ ਦੇ ਵਿਧਾਇਕਾਂ ਨੂੰ 25-25 ਕਰੋੜ ਰੁਪਏ ਦੀ ਪੇਸ਼ਕਸ਼ ਕੀਤੀ ਹੈ ਅਤੇ ਉਨ੍ਹਾਂ ਨੂੰ ਪਾਰਟੀ ਟਿਕਟ ਦੇਣ ਦਾ ਲਾਲਚ ਵੀ ਦਿੱਤਾ ਹੈ।