ਭੰਡਾਰੂ ਦੱਤਾਤ੍ਰੇਅ ਬਣ ਸਕਦੇ ਹਨ ਪੰਜਾਬ ਦੇ ਕਾਰਜਕਾਰੀ ਰਾਜਪਾਲ

ਪ੍ਰਸ਼ਾਸ਼ਨ


ਚੰਡੀਗੜ੍ਹ, 4 ਫਰਵਰੀ, ਬੋਲੇ ਪੰਜਾਬ ਬਿਊਰੋ :
ਬਨਵਾਰੀ ਲਾਲ ਪੁਰੋਹਿਤ ਵੱਲੋਂ ਪੰਜਾਬ ਦੇ ਰਾਜਪਾਲ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਹੁਣ ਹਰਿਆਣਾ ਦੇ ਰਾਜਪਾਲ ਭੰਡਾਰੂ ਦੱਤਾਤ੍ਰੇਅ ਨੂੰ ਪੰਜਾਬ ਦੇ ਕਾਰਜਕਾਰੀ ਰਾਜਪਾਲ ਦੀ ਜ਼ਿੰਮੇਵਾਰੀ ਦਿੱਤੀ ਜਾ ਸਕਦੀ ਹੈ। ਇਸ ਸਬੰਧੀ ਹੁਕਮ ਅੱਜ ਜਾਂ ਭਲਕੇ ਕਿਸੇ ਵੀ ਸਮੇਂ ਜਾਰੀ ਕੀਤੇ ਜਾ ਸਕਦੇ ਹਨ।ਜੇਕਰ ਅਜਿਹਾ ਹੁੰਦਾ ਹੈ ਤਾਂ ਦੱਤਾਤ੍ਰੇਯ ਪੰਜਾਬ ਦੇ ਰਾਜਪਾਲ ਦੇ ਨਾਲ ਯੂਟੀ ਪ੍ਰਸ਼ਾਸਕ ਦਾ ਵੀ ਚਾਰਜ ਸੰਭਾਲਣਗੇ। ਬਨਵਾਰੀ ਲਾਲ ਪੁਰੋਹਿਤ ਨੇ ਸ਼ਨੀਵਾਰ ਨੂੰ ਆਪਣੇ ਰਾਜਪਾਲ ਅਤੇ ਪ੍ਰਸ਼ਾਸਕ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਪੁਰੋਹਿਤ ਨੇ ਆਪਣਾ ਅਸਤੀਫਾ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਭੇਜ ਦਿੱਤਾ ਸੀ। ਉਨ੍ਹਾਂ ਨੇ ਆਪਣੇ ਅਸਤੀਫੇ ਦੇ ਨਿੱਜੀ ਕਾਰਨ ਦੱਸੇ ਹਨ ਪਰ ਉਨ੍ਹਾਂ ਦੇ ਅਸਤੀਫੇ ਦਾ ਕਾਰਨ ਮੇਅਰ ਚੋਣਾਂ ਨਾਲ ਵੀ ਜੋੜਿਆ ਜਾ ਰਿਹਾ ਹੈ। ਲੰਬੇ ਸਮੇਂ ਤੋਂ ਭਾਰਤੀ ਜਨਤਾ ਪਾਰਟੀ ਨਾਲ ਜੁੜੇ ਪੁਰੋਹਿਤ ਨੂੰ ਅਗਸਤ 2021 ਵਿੱਚ ਪੰਜਾਬ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਸੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।