ਡੈਮੋਕਰੈਟਿਕ ਟੀਚਰ ਫਰੰਟ ਵੱਲੋਂ ਜ਼ਿਲ੍ਹਾ ਸਿੱਖਿਆ ਅਫਸਰ ਦੇ ਅੜੀਅਲ ਰਵਈਏ ਦੀ ਨਿਖੇਧੀ

Uncategorized

ਸੰਗਰੂਰ, 7 ਫਰਵਰੀ, ਬੋਲੇ ਪੰਜਾਬ ਬਿਓਰੋ :

ਡੈਮੋਕਰੈਟਿਕ ਟੀਚਰ ਫਰੰਟ ਦੇ ਜਿਲ੍ਹਾ ਪ੍ਰਧਾਨ ਸੁਖਵਿੰਦਰ ਗਿਰ, ਜਨਰਲ ਸਕੱਤਰ ਅਮਨ ਵਸ਼ਿਸ਼ਟ ,ਸੂਬਾ ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ, ਸੂਬਾ ਸੰਯੁਕਤ ਸਕੱਤਰ ਦਲਜੀਤ ਸਫੀਪੁਰ ਅਤੇ ਸੂਬਾ ਕਮੇਟੀ ਮੈਂਬਰ ਮੇਘ ਰਾਜ ਅਤੇ ਜ਼ਿਲ੍ਹਾ ਪ੍ਰੈਸ ਸਕੱਤਰ ਕਰਮਜੀਤ ਨਦਾਮਪੁਰ ਨੇ ਜ਼ਿਲ੍ਹਾ ਸਿੱਖਿਆ ਅਫਸਰ ਸੈ ਸਿ ਸੰਗਰੂਰ ਦੁਆਰਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਨੌਰੀ ਕੰਨਿਆ ਦੇ ਇੰਚਾਰਜ ਖਿਲਾਫ ਬੇਸਮਝ ਕਾਰਵਾਈ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਨੌਰੀ ਕੰਨਿਆ ਦੀਆਂ ਵਿਦਿਆਰਥਣਾਂ ਦਾ ਪ੍ਰੀਖਿਆ ਕੇਂਦਰ ਸਕੂਲ ਤੋਂ 70 ਕਿਲੋਮੀਟਰ ਦੂਰ ਸਰਕਾਰੀ ਮੈਰੀਟੋਰੀਅਸ ਸਕੂਲ ਘਾਬਦਾਂ ਵਿਖੇ ਬਣਾਇਆ ਗਿਆ।

ਸਕੂਲ ਵੱਲੋਂ ਵਿਦਿਆਰਥਣਾਂ ਦੀ ਸਮੱਸਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਇੰਨਾ ਵਿਦਿਆਰਥਣਾਂ ਦਾ ਪ੍ਰੀਖਿਆ ਕੇਂਦਰ ਨੇੜੇ ਕਰਨ ਲਈ ਜਿਲਾ ਸਿੱਖਿਆ ਅਫਸਰ ਸੰਗਰੂਰ, ਪੰਜਾਬ ਸਕੂਲ ਸਿੱਖਿਆ ਬੋਰਡ ਅਤੇ ਸਿੱਖਿਆ ਮੰਤਰੀ ਪੰਜਾਬ ਨੂੰ ਮੇਲ ਭੇਜ ਕੇ ਸੂਚਿਤ ਕੀਤਾ ਗਿਆ , ਪਰ ਉਸ ਤੇ ਕੋਈ ਕਾਰਵਾਈ ਨਹੀਂ ਹੋਈ। ਇਸ ਤੋਂ ਬਾਅਦ ਪੰਜਾਬ ਸਕੂਲ ਸਿੱਖਿਆ ਬੋਰਡ ਅਤੇ ਜ਼ਿਲਾ ਸਿੱਖਿਆ ਅਫਸਰ ਦੇ ਦਫਤਰ ਵਿਖੇ ਸੰਪਰਕ ਕਰਨ ਤੋਂ ਬਾਅਦ ਵੀ ਇਹ ਪ੍ਰੀਖਿਆ ਕੇਂਦਰ ਬਦਲਿਆ ਨਹੀਂ ਗਿਆ। ਇਸ ਦੇ ਰੋਸ ਵਜੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਨਿਆ ਖਨੌਰੀ ਦੀਆਂ ਲੜਕੀਆਂ ਵੱਲੋਂ ਆਪਣੇ ਪ੍ਰੀਖਿਆ ਕੇਂਦਰ ਨੂੰ ਨੇੜੇ ਕਰਨ ਦੀ ਮੰਗ ਨੂੰ ਉਭਾਰਦੇ ਨਾਅਰਿਆਂ ਨੂੰ ਸੋਸ਼ਲ ਮੀਡੀਆ ਰਾਹੀਂ ਸਾਂਝਾ ਕੀਤਾ ਗਿਆ। ਇਸ ਤੋਂ ਬਾਅਦ ਇੰਨਾਂ ਵਿਦਿਆਰਥਨਾਂ ਦਾ ਪ੍ਰੀਖਿਆ ਕੇਂਦਰ ਤਾਂ ਬਦਲ ਕੇ ਨੇੜੇ ਕਰ ਦਿੱਤਾ ਗਿਆ ਹੈ ਪਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਨਿਆ ਖਨੌਰੀ ਦੇ ਇੰਚਾਰਜ ਨੂੰ ਜਿਲ੍ਹਾ ਸਿੱਖਿਆ ਸੰਗਰੂਰ ਵੱਲੋਂ ਨੋਟਿਸ ਜਾਰੀ ਕੀਤਾ ਗਿਆ ਹੈ। ਡੈਮੋਕਰੈਟਿਕ ਟੀਚਰ ਫਰੰਟ ਜਥੇਬੰਦੀ ਸਮਝਦੀ ਹੈ ਕਿ ਜਿਲਾ ਸਿੱਖਿਆ ਅਫਸਰ ਨੇ ਵਿਦਿਆਰਥੀਆਂ ਦੀ ਸਮੱਸਿਆ ਨੂੰ ਪਹਿਲ ਦੇ ਅਧਾਰ ਤੇ ਹੱਲ ਕਰਨਾ ਸੀ ਪਰ ਅਜਿਹਾ ਨਾ ਕਰਕੇ ਉਹਨਾਂ ਨੇ ਉਲਟਾ ਅਧਿਆਪਕਾਂ ਨੂੰ ਹੀ ਕਟਹਿਰੇ ਵਿੱਚ ਖੜਾ ਕਰ ਦਿੱਤਾ ਹੈ ਜੋ ਕਿ ਬਹੁਤ ਮੰਦਭਾਗਾ ਹੈ।

ਡੈਮੋਕਰੈਟਿਕ ਟੀਚਰ ਫਰੰਟ ਦੇ ਆਗੂਆਂ ਕਮਲਜੀਤ ਬਨਭੌਰਾ, ਕੁਲਵੰਤ ਖਨੌਰੀ, ਰਾਜ ਸੈਣੀ, ਰਵਿੰਦਰ ਦਿੜਬਾ, ਗੁਰਦੀਪ ਚੀਮਾ, ਮਨੋਜ ਲਹਿਰਾ, ਸਿਵਾਲੀਲਾਲ ਲਹਿਰਾ, ਦੀਨਾ ਨਾਥ ਸੰਗਰੂਰ, ਮਨਜੀਤ ਲਹਿਰਾ, ਦੀਪ ਬਨਾਰਸੀ ਜਿਲਾ ਸਿੱਖਿਆ ਅਫਸਰ ਸੰਗਰੂਰ ਦੇ ਇਸ ਅੜੀਅਲ ਅਤੇ ਮਾੜੇ ਰਵੱਈਏ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦਾ ਹੈ ਅਤੇ ਆਸ ਕਰਦਾ ਹੈ ਅਤੇ ਜਿਲਾ ਸਿੱਖਿਆ ਅਫਸਰ ਸੰਗਰੂਰ ਆਪਣੇ ਦੁਆਰਾ ਕੱਢੇ ਗਏ ਇਸ ਨੋਟਿਸ ਨੂੰ ਤੁਰੰਤ ਵਾਪਸ ਲੈਣਗੇ। ਜੇਕਰ ਜਿਲਾ ਸਿੱਖਿਆ ਅਫਸਰ ਸਾਹਿਬਾਨ ਇਸ ਤਰਾਂ ਨਹੀਂ ਕਰਦੇ ਤਾਂ ਡੈਮੋਕਰੈਟਿਕ ਟੀਚਰ ਫਰੰਟ ਵੱਲੋਂ ਜਿਲਾ ਸਿੱਖਿਆ ਅਫਸਰ ਸੰਗਰੂਰ ਖਿਲਾਫ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ।

Leave a Reply

Your email address will not be published. Required fields are marked *