ਕਿਸਾਨਾਂ ਦੇ ਦਿੱਲੀ ਕੂਚ ਕਰਨ ਤੋਂ ਪਹਿਲਾਂ ਚੰਡੀਗੜ੍ਹ ਸਮੇਤ ਇਨ੍ਹਾਂ 15 ਜ਼ਿਲ੍ਹਿਆਂ ‘ਚ ਧਾਰਾ 144 ਲਾਗੂ, ਸਰਹੱਦਾਂ ਸੀਲ

Uncategorized

ਚੰਡੀਗੜ੍ਹ 12 ਫਰਵਰੀ,ਬੋਲੇ ਪੰਜਾਬ ਬਿਓਰੋ: ਸੰਯੁਕਤ ਕਿਸਾਨ ਮੋਰਚੇ ਦੇ 13 ਫਰਵਰੀ ਨੂੰ ਦਿੱਲੀ ਵੱਲ ਕੂਚ ਕਰਨ ਤੋਂ ਪਹਿਲਾਂ ਚੰਡੀਗੜ੍ਹ ਸਮੇਤ 15 ਜ਼ਿਲ੍ਹਿਆਂ ਵਿੱਚ ਸੀਆਰਪੀਸੀ ਦੀ ਧਾਰਾ 144 ਲਾਗੂ ਕਰ ਦਿੱਤੀ ਹੈ। ਡੀਸੀ ਵਿਨੈ ਪ੍ਰਤਾਪ ਸਿੰਘ ਵੱਲੋਂ ਇਹ ਧਾਰਾ 60 ਦਿਨਾਂ ਲਈ ਲਗਾਈ ਗਈ ਹੈ। ਅਜਿਹੇ ‘ਚ ਹੁਣ ਇਕ ਜਗ੍ਹਾ ‘ਤੇ ਪੰਜ ਜਾਂ ਇਸ ਤੋਂ ਵੱਧ ਲੋਕ ਇਕੱਠੇ ਨਹੀਂ ਹੋ ਸਕਣਗੇ।
ਅੰਮ੍ਰਿਤਸਰ ਦੇ ਬਿਆਸ ਤੋਂ ਹਜ਼ਾਰਾਂ ਕਿਸਾਨ ਅੱਜ ਸਵੇਰੇ ਫਤਿਹਗੜ੍ਹ ਸਾਹਿਬ ਵੱਲ ਰਵਾਨਾ ਹੋ ਗਏ ਹਨ। ਇਸੇ ਦੌਰਾਨ ਪੰਜਾਬ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹਾ ਹੈ ਕਿ ਅਸੀਂ ਇਹ ਸੰਘਰਸ਼ ਬਿਆਸ ਤੋਂ ਸ਼ੁਰੂ ਕਰਕੇ ਅੱਜ ਫਤਿਹਗੜ੍ਹ ਸਾਹਿਬ ਵਿਖੇ ਜਾ ਕੇ ਜਾਮ ਲਗਾਵਾਂਗੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ- ਐਮਐਸਪੀ ਗਰੰਟੀ ਕਾਨੂੰਨ, ਗੰਨੇ ਨੂੰ ਸੀ200 ਨਾਲ ਜੋੜਿਆ ਜਾਵੇ, ਇਹ ਸਾਡੀਆਂ ਮੰਗਾਂ ਹਨ।
ਹਰਿਆਣਾ ਦੇ ਅਧਿਕਾਰੀਆਂ ਨੇ 13 ਫਰਵਰੀ ਨੂੰ ਦਿੱਲੀ ਵੱਲ ਕਿਸਾਨਾਂ ਦੇ ਪ੍ਰਸਤਾਵਿਤ ਮਾਰਚ ਨੂੰ ਅਸਫਲ ਕਰਨ ਲਈ ਅੰਬਾਲਾ, ਜੀਂਦ ਅਤੇ ਫਤਿਹਾਬਾਦ ਜ਼ਿਲ੍ਹਿਆਂ ਵਿੱਚ ਕਈ ਥਾਵਾਂ ‘ਤੇ ਕੰਕਰੀਟ ਬਲਾਕਾਂ, ਸੜਕਾਂ ਦੇ ਸਪਾਈਕ ਬੈਰੀਅਰਾਂ ਅਤੇ ਕੰਡਿਆਲੀਆਂ ਤਾਰਾਂ ਨਾਲ ਪੰਜਾਬ ਨਾਲ ਲੱਗਦੀ ਰਾਜ ਦੀ ਸਰਹੱਦ ਨੂੰ ਸੀਲ ਕਰ ਦਿੱਤਾ ਹੈ।
ਸੂਬੇ ਭਰ ਵਿੱਚ ਖੁਫੀਆ ਵਿਭਾਗ ਦੇ ਕਰਮਚਾਰੀ ਪਲ-ਪਲ ਜਾਣਕਾਰੀ ਇਕੱਠੀ ਕਰਕੇ ਮੁੱਖ ਮੰਤਰੀ ਦਫ਼ਤਰ ਨੂੰ ਭੇਜ ਰਹੇ ਹਨ। ਸੋਸ਼ਲ ਮੀਡੀਆ ਮੋਨੀਟਰਿੰਗ ਸੈੱਲ ਸੋਸ਼ਲ ਮੀਡੀਆ ਰਾਹੀਂ ਗਲਤ ਜਾਣਕਾਰੀ ਫੈਲਾਉਣ ਵਾਲੇ ਸ਼ਰਾਰਤੀ ਅਨਸਰਾਂ ‘ਤੇ ਨਜ਼ਰ ਰੱਖ ਰਿਹਾ ਹੈ। ਇਸ ਦੇ ਨਾਲ ਹੀ ਹਰਿਆਣਾ ਪੁਲਿਸ ਨੇ ਸਖ਼ਤ ਚੇਤਾਵਨੀ ਦਿੱਤੀ ਹੈ ਕਿ ਸੋਸ਼ਲ ਮੀਡੀਆ ‘ਤੇ ਅਫ਼ਵਾਹਾਂ ਫੈਲਾਉਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਬਿਨਾਂ ਵੈਰੀਫਿਕੇਸ਼ਨ ਦੇ ਕਿਸੇ ਵੀ ਤਰ੍ਹਾਂ ਦੀ ਸਮੱਗਰੀ ਜਾਂ ਵੀਡੀਓ ਸੋਸ਼ਲ ਮੀਡੀਆ ‘ਤੇ ਸ਼ੇਅਰ ਨਾ ਕਰਨ।
ਆਵਾਜਾਈ ਸੰਬੰਧੀ ਜਾਂ ਹੋਰ ਮਹੱਤਵਪੂਰਨ ਜਾਣਕਾਰੀ ਹਰਿਆਣਾ ਪੁਲਿਸ ਦੇ ਸੋਸ਼ਲ ਮੀਡੀਆ ਖਾਤਾ @Haryana_Police, @DGPHaryana ਅਤੇ ਹਰਿਆਣਾ ਪੁਲਿਸ ਦੇ ਫੇਸਬੁੱਕ ਅਕਾਊਂਟ ਤੋ ਪ੍ਰਾਪਤ ਕੀਤੀ ਜਾ ਸਕਦੀ ਹੈ। ਇਨ੍ਹਾਂ ਸੋਸ਼ਲ ਮੀਡੀਆ ਖਾਤਿਆਂ ‘ਤੇ ਹਰ ਕੋਈ ਮਹੱਤਵਪੂਰਨ ਜਾਣਕਾਰੀ ਸਮੇਂ-ਸਮੇਂ ‘ਤੇ ਅਪਡੇਟ ਕੀਤੀ ਜਾਵੇਗੀ। ਕਿਸੇ ਵੀ ਤਰ੍ਹਾਂ ਦੀ ਐਮਰਜੈਂਸੀ ਦੀ ਸਥਿਤੀ ਵਿੱਚ, 112 ‘ਤੇ ਸੰਪਰਕ ਕਰੋ।

Leave a Reply

Your email address will not be published. Required fields are marked *