CM ਮਾਨ ਤੇ ਕੇਜਰੀਵਾਲ ਨੇ ਪਰਿਵਾਰ ਸਮੇਤ ਅਯੁੱਧਿਆ ‘ਚ ਰਾਮ ਲੱਲਾ ਦੇ ਕੀਤੇ ਦਰਸ਼ਨ

Uncategorized

ਅਯੁੱਧਿਆ: ਬੋਲੇ ਪੰਜਾਬ ਬਿਉਰੋ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਪਣੇ ਪਰਿਵਾਰ ਸਮਤੇ ਅਯੁੱਧਿਆ ਦੇ ਰਾਮ ਮੰਦਰ ਵਿੱਚ ਦਰਸ਼ਨਾਂ ਲਈ ਪਹੁੰਚੇ। ਅਰਵਿੰਦ ਕੇਜਰੀਵਾਲ ਨੇ ਟਵੀਟ ਕਰਦਿਆਂ ਕਿਹਾ ਅੱਜ ਆਪਣੇ ਮਾਤਾ-ਪਿਤਾ ਅਤੇ ਪਤਨੀ ਨਾਲ ਅਯੁੱਧਿਆ ਪਹੁੰਚਣ ਤੋਂ ਬਾਅਦ ਮੈਨੂੰ ਸ਼੍ਰੀ ਰਾਮ ਮੰਦਰ ਵਿੱਚ ਰਾਮਲੱਲਾ ਜੀ ਦੇ ਇਲਾਹੀ ਦਰਸ਼ਨ ਕਰਨ ਦਾ ਸੁਭਾਗ ਪ੍ਰਾਪਤ ਹੋਇਆ। ਇਸ ਮੌਕੇ ਭਗਵੰਤ ਮਾਨ ਅਤੇ ਉਨ੍ਹਾਂ ਦਾ ਪਰਿਵਾਰ ਵੀ ਹਾਜ਼ਰ ਸੀ। ਸਾਰਿਆਂ ਨੇ ਮਿਲ ਕੇ ਮਰਯਾਦਾ ਪੁਰਸ਼ੋਤਮ ਭਗਵਾਨ ਸ਼੍ਰੀ ਰਾਮ ਜੀ ਦੇ ਦਰਸ਼ਨ ਕੀਤੇ ਅਤੇ ਦੇਸ਼ ਦੀ ਤਰੱਕੀ ਅਤੇ ਸਮੁੱਚੀ ਮਾਨਵਤਾ ਦੀ ਭਲਾਈ ਲਈ ਅਰਦਾਸ ਕੀਤੀ।

ਅਯੁੱਧਿਆ ਵਿੱਚ ਰਾਮ ਲੱਲਾ ਦੇ ਮੰਦਰ ਵਿੱਚ ਪੂਜਾ ਕਰਨ ਤੋਂ ਬਾਅਦ, ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ, “ਰਾਮ ਲੱਲਾ ਦੀ ਪੂਜਾ ਕਰਨ ਤੋਂ ਬਾਅਦ ਮੈਂ ਬਹੁਤ ਸ਼ਾਂਤੀ ਮਹਿਸੂਸ ਕੀਤੀ। ਹਰ ਰੋਜ਼ ਲੱਖਾਂ ਸ਼ਰਧਾਲੂ ਇੱਥੇ ਆਉਂਦੇ ਹਨ। 

ਮੁੱਖ ਮੰਤਰੀ ਭਗਵੰਤ ਮਾਨ ਨੇ ਕੀ ਕਿਹਾ ਕਿ ਇਸ ਦੇ ਨਾਲ ਹੀ ਅਯੁੱਧਿਆ ‘ਚ ਰਾਮ ਮੰਦਿਰ ‘ਚ ਮੱਥਾ ਟੇਕਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, ”ਮੇਰੀ ਲੰਬੇ ਸਮੇਂ ਤੋਂ ਰਾਮ ਲੱਲਾ ਨੂੰ ਦੇਖਣ ਦੀ ਇੱਛਾ ਸੀ। ਮੈਂ ਦੇਸ਼ ਦੀ ਭਲਾਈ ਲਈ ਭਗਵਾਨ ਅੱਗੇ ਅਰਦਾਸ ਕੀਤੀ। ਸੀਐਮ ਕੇਜਰੀਵਾਲ ਰਾਮ ਲੱਲਾ ਦੀ ਪਵਿੱਤਰ ਰਸਮ ‘ਚ ਸ਼ਾਮਲ ਨਹੀਂ ਹੋਏ ਸਨ। ਉਨ੍ਹਾਂ ਕਿਹਾ ਸੀ ਕਿ ਸੱਦਾ ਨਹੀਂ ਮਿਲਿਆ। ਹਾਲਾਂਕਿ, ਸੀਐਮ ਨੇ ਕਿਹਾ ਸੀ ਕਿ ਪਵਿੱਤਰ ਰਸਮ ਤੋਂ ਬਾਅਦ ਉਹ ਆਪਣੇ ਪਰਿਵਾਰ ਨਾਲ ਜ਼ਰੂਰ ਜਾਣਗੇ। ਸੀਐਮ ਕੇਜਰੀਵਾਲ ਨੇ ਕਿਹਾ ਸੀ ਕਿ ਉਨ੍ਹਾਂ ਦੇ ਮਾਤਾ-ਪਿਤਾ ਰਾਮਲਲਾ ਦੇ ਦਰਸ਼ਨਾਂ ਲਈ ਬਹੁਤ ਉਤਸੁਕ ਸਨ।

Leave a Reply

Your email address will not be published. Required fields are marked *