ਪੈਟਰੋਲ ਪੰਪ ਮਾਲਕਾਂ ਨੇ ਵੀ ਕਿਸਾਨਾਂ ਦੇ ਹੱਕ ਵਿੱਚ ਡਟਣ ਦਾ ਕੀਤਾ ਐਲਾਨ

Uncategorized

ਚੰਡੀਗੜ੍ਹ: ਬੋਲੇ ਪੰਜਾਬ ਬਿਉਰੋ: ਪੰਜਾਬ ਭਰ ਦੇ ਪੈਟਰੋਲ ਪੰਪ ਮਾਲਕਾਂ ਨੇ ਵੀ ਕਿਸਾਨਾਂ ਦੇ ਹੱਕ ਵਿੱਚ ਡਟਣ ਦਾ ਐਲਾਨ ਕਰ ਦਿੱਤਾ ਹੈ। ਪੈਟਰੋਲੀਅਮ ਡੀਲਰਜ਼ ਐਸੋਸੀਏਸ਼ਨ ਨੇ ਅੱਜ 15 ਫਰਵਰੀ ਨੂੰ ਪੈਟਰੋਲ ਡੀਜ਼ਲ ਨਾ ਖਰੀਦਣ ਦਾ ਫੈਸਲਾ ਕੀਤਾ ਹੈ। ਇਸ ਤੋਂ ਇਲਾਵਾ 16 ਤਰੀਕ ਦੇ ਭਾਰਤ ਬੰਦ ਦੇ ਸੱਦੇ ਨੂੰ ਪੈਟਰੋਲ ਡੀਜ਼ਲ ਐਸੋਸੀਏਸ਼ਨ ਸਮਰਥਨ ਕਰਨਗੀਆਂ।

ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਜਥੇਬੰਦੀ ਨੇ ਕਿਸਾਨਾਂ ਦੇ ਸੰਘਰਸ਼ ਦਾ ਸਮਰਥਨ ਕਰਦੇ ਹੋਏ 15 ਫਰਵਰੀ ਨੂੰ ਪੈਟਰੋਲੀਅਮ ਕੰਪਨੀਆਂ ਤੋਂ ਡੀਜ਼ਲ ਅਤੇ ਪੈਟਰੋਲ ਸਮੇਤ ਕੋਈ ਵੀ ਵਸਤੂ ਨਾ ਖਰੀਦਣ, 16 ਫਰਵਰੀ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਪੰਪਾਂ ਤੇ ਤੇਲ ਨਾ ਵੇਚਣ ਅਤੇ 22 ਫਰਵਰੀ ਨੂੰ ਇੱਕ ਦਿਨ ਦੀ ਮੁਕੰਮਲ ਹੜਤਾਲ ਕਰਨ ਦਾ ਫੈਸਲਾ ਕੀਤਾ ਹੈ।

ਐਸੋਸੀਏਸ਼ਨ ਦਾ ਕਹਿਣਾ ਹੈ ਕਿ ਪਟਰੋਲ ਪੰਪ ਮਾਲਕ ਪਿਛਲੇ ਲਗਭਗ ਸੱਤ ਸਾਲਾਂ ਤੋਂ ਪੈਟਰੋਲ ਅਤੇ ਡੀਜ਼ਲ ਦਾ ਕਮਿਸ਼ਨ ਵਧਾਉਣ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ, ਪਰ ਕੇਂਦਰ ਸਰਕਾਰ ਵੱਲੋਂ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਕੀਤੀ ਜਾ ਰਹੀ, ਜਿਸ ਕਰਕੇ ਸਮੂਹ ਪੰਪ ਮਾਲਕਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।