ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾਂ ਵਿਖੇ ਦਸਵੀਂ ਦਾ ਦਿਹਾੜਾ 19 ਫਰਵਰੀ ਨੂੰ।

Uncategorized

ਐਸ ਏ ਐਸ ਨਗਰ ,ਬੋਲੇ ਪੰਜਾਬ ਬਿਓਰੋ: ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਵੀਂ ਅਤੇ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਭੈਣ ਬੇਬੇ ਨਾਨਕੀ ਜੀ ਦਾ ਜਨਮ ਦਿਹਾੜਾ 19 ਫਰਵਰੀ ਨੂੰ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਜਾਵੇਗਾ ਜੀ । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦਸਿਆ ਕਿ ਇਸ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ । ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ। ਜਿਸ ਵਿੱਚ ਸ੍ਰੀ ਦਰਬਾਰ ਸਾਹਿਬ ਜੀ ਅੰਮ੍ਰਿਤਸਰ ਦੇ ਹਜ਼ੁਰੀ ਰਾਗੀ , ਇੰਨਟਰਨੈਸ਼ਨਲ ਪੰਥਕ ਢਾਡੀ ਜੱਥੇ, ਗਿਆਨੀ ਹਰਪਾਲ ਸਿੰਘ ਗੁਰਦੁਆਰਾ ਰਕਾਬਗੰਜ ਦਿੱਲੀ ਵਾਲੇ, ਭਾਈ ਬਲਵਿੰਦਰ ਸਿੰਘ ਜੀ ਰੰਗੀਲਾ ਚੰਡੀਗੜ੍ਹ ਵਾਲੇ, ਭਾਈ ਸੁਰਜੀਤ ਸਿੰਘ ਜੀ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਜੀ, ਭਾਈ ਸਿਮਰਨਜੀਤ ਸਿੰਘ ਜੀ ਗੁਰਦੁਆਰਾ ਸ੍ਰੀ ਨਾਢਾ ਸਾਹਿਬ ਜੀ, ਭਾਈ ਹਰਪ੍ਰੀਤ ਸਿੰਘ ਜੀ ਦਮਦਮੀ ਟਕਸਾਲ, ਭਾਈ ਹਰਜੀਤ ਸਿੰਘ ਸ਼ਾਹਬਾਦ ਮਾਰਕੰਡਾ ਵਾਲੇ, ਭਾਈ ਕੁਲਦੀਪ ਸਿੰਘ ਜੀ ਜਵੱਦੀ ਟਕਸਾਲ ਅਤੇ ਉਚ ਕੋਟੀ ਦੇ ਪੰਥ ਪਸਿੱਧ ਪ੍ਰਚਾਰਕ ਸੰਗਤਾਂ ਨੂੰ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕਰਣਗੇ। ਇਸ ਦਿਨ ਵਿਸ਼ਾਲ ਅੰਮ੍ਰਿਤ ਸੰਚਾਰ ਦਾ ਆਯੋਜਨ ਸਵੇਰੇ 10 ਵਜੇ ਕੀਤਾ ਜਾਵੇਗਾ ਜੀ। ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਜਾਵੇਗਾ ਜੀ ।

Leave a Reply

Your email address will not be published. Required fields are marked *