ਇੰਸਪੈਕਟਰ ਹਰਿੰਦਰ ਸੇਖੋਂ ਖਿਲਾਫ ਆਮਦਨ ਤੋਂ ਵੱਧ ਜਾਇਦਾਦ ਦਾ ਪਰਚਾ ਦਰਜ

Uncategorized

 ਚੰਡੀਗੜ੍ਹ, ਬੋਲੇ ਪੰਜਾਬ ਬਿਉਰੋ: ਚੰਡੀਗੜ੍ਹ ਸੀਬੀਆਈ ਨੇ ਚੰਡੀਗੜ੍ਹ ਪੁਲੀਸ ਦੇ ਇੰਸਪੈਕਟਰ ਹਰਿੰਦਰ ਸੇਖੋਂ ਅਤੇ ਉਨ੍ਹਾਂ ਦੀ ਪਤਨੀ ਇੰਸਪੈਕਟਰ ਪਰਮਜੀਤ ਸੇਖੋਂ ਦੇ ਸੈਕਟਰ-36 ਸਥਿਤ ਘਰ ’ਤੇ ਛਾਪਾ ਮਾਰਿਆ। ਇਸ ਤੋਂ ਇਲਾਵਾ ਸੇਖੋਂ ਦੇ ਭਰਾ ਦੇ ਘਰ ਵੀ ਛਾਪੇਮਾਰੀ ਕੀਤੀ ਗਈ। ਹਾਲਾਂਕਿ, ਸੀਬੀਆਈ ਨੇ ਛਾਪੇਮਾਰੀ ਦੌਰਾਨ 5000 ਰੁਪਏ ਤੋਂ ਘੱਟ ਬਰਾਮਦ ਕੀਤੇ। ਸੀਬੀਆਈ ਅੱਜ ਸਵੇਰੇ ਉਨ੍ਹਾਂ ਦੇ ਬੈਂਕ ਲਾਕਰਾਂ ਦੀ ਤਲਾਸ਼ੀ ਲੈਣ ਜਾ ਰਹੀ ਹੈ। ਦੱਸਿਆ ਗਿਆ ਕਿ ਸੀਬੀਆਈ ਕੋਲ ਸ਼ਿਕਾਇਤ ਆਈ ਸੀ ਕਿ ਸੇਖੋਂ ਕੋਲ ਆਮਦਨ ਤੋਂ ਵੱਧ ਜਾਇਦਾਦ ਹੈ, ਜਿਸ ਦੀ ਸੀਬੀਆਈ ਪਿਛਲੇ ਦੋ ਮਹੀਨਿਆਂ ਤੋਂ ਗੁਪਤ ਰੂਪ ਵਿੱਚ ਜਾਂਚ ਕਰ ਰਹੀ ਸੀ। ਸੀਬੀਆਈ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮਾਮਲੇ ‘ਚ ਅਜੇ ਤੱਕ ਕੋਈ ਗ੍ਰਿਫਤਾਰੀ ਨਹੀਂ ਹੋਈ ਹੈ।

Leave a Reply

Your email address will not be published. Required fields are marked *