ਮੁਹਾਲੀ: 24 ਫਰਵਰੀ ਨੂੰ ਮਨਾਇਆ ਜਾਵੇਗਾ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਪ੍ਰਕਾਸ਼ ਦਿਹਾੜਾ

Uncategorized

ਮੁਹਾਲੀ, 18 ਫਰਵਰੀ ,ਬੋਲੇ ਪੰਜਾਬ ਬਿਓਰੋ: ਸ੍ਰੀ ਗੁਰੂ ਰਵਿਦਾਸ ਨੌਜਵਾਨ ਸਭਾ, ਫੇਜ਼-7, ਮੁਹਾਲੀ ਸ੍ਰੀ ਗੁਰੁ ਰਵਿਦਾਸ ਜੀ ਮਹਾਰਾਜ ਦਾ ਪ੍ਰਕਾਸ਼ ਉਤਸਵ 24 ਫਰਵਰੀ ਦਿਨ ਸ਼ਨੀਵਾਰ ਨੂੰ ਸ੍ਰੀ ਗੁਰੂ ਰਵਿਦਾਸ ਭਵਨ, ਫੇਜ਼-7 ਵਿਖੇ ਮਨਾਇਆ ਜਾਵੇਗਾ। ਇਸ ਸੰਬੰਧੀ ਫੈਸਲਾ ਸਭਾ ਦੇ ਪ੍ਰਧਾਨ ਸ੍ਰੀ ਬੀ. ਡੀ. ਸਵੈਨ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਲਿਆ ਗਿਆ। ਸਭਾ ਦੇ ਪ੍ਰੈਸ ਸਕੱਤਰ ਡੀ. ਪੀ. ਹੁਸ਼ਿਆਰਪੁਰੀ ਨੇ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਦੀ ਖੁਸ਼ੀ ਵਿੱਚ 22 ਫਰਵਰੀ ਨੂੰ ਵਿਸ਼ਾਲ ਨਗਰ ਕੀਰਤਨ ਕੱਢਿਆ ਜਾਵੇਗਾ। ਇਹ ਨਗਰ ਕੀਰਤਨ ਸ੍ਰੀ ਗੁਰੂ ਰਵਿਦਾਸ ਭਵਨ ਫੇਜ਼-7, ਮੁਹਾਲੀ ਤੋਂ ਆਰੰਭ ਹੋ ਕੇ ਫੇਜ਼-3ਬੀ-2, ਫੇਜ਼-4, ਫੇਜ਼ -5, ਫੇਜ਼-1, ਫੇਜ਼ 2, ਅਤੇ ਫੇਜ਼ 3ਬੀ-1 ਤੋਂ ਹੁੰਦਾ ਹੋਇਆ ਸ੍ਰੀ ਗੁਰੂ ਰਵਿਦਾਸ ਭਵਨ ਵਿਖੇ ਸਮਾਪਤ ਹੋਵੇਗਾ। ਨਗਰ ਕੀਰਤਨ ਦੀ ਰਵਾਨਗੀ ਐਸ ਪੀ ਮੁਹਾਲੀ ਜਗਜੀਤ ਸਿੰਘ ਜੱਲਾ (ਅਰਜੁਨ ਅਵਾਰਡੀ), ਸੁਪਰਡੈਂਟ ਪੁਲੀਸ ਮੁਹਾਲੀ 1 ਵਜੇ ਬਾਅਦ ਦੁਪਹਿਰ ਕਰਨਗੇ।

ਉਨਾਂ ਦੱਸਿਆ ਕਿ 24 ਫਰਵਰੀ ਨੂੰ ਸ੍ਰੀ ਗੁਰੂ ਗਰੰਥ ਸਾਹਿਬ ਜੀ ਦੇ ਸੱਤ ਅਖੰਡ ਪਾਠਾਂ ਦੇ ਭੋਗ ਪਾਏ ਜਾਣਗੇ ਜਿਸ ਉਪਰੰਤ ਕੀਰਤਨ ਸਮਾਗਮ ਕਰਵਾਇਆ ਜਾਵੇਗਾ, ਜਿਸ ਵਿੱਚ ਪ੍ਰਸਿੱਧ ਰਾਗੀ ਜਥੇ ਆਪਣੇ ਮਨੋਹਰ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ। ਇਸ ਸਮਾਗਮ ਮੌਕੇ ਜਸਟਿਸ ਨਿਰਮਲ ਸਿੰਘ (ਸਾਬਕਾ ਜੱਜ) ਪੰਜਾਬ ਐਂਡ ਹਰਿਆਣਾ ਹਾਈ ਕੋਰਟ, ਮੁੱਖ ਮਹਿਮਾਨ ਹੋਣਗੇ। ਇਸ ਮੌਕੇ ਡਾ. ਚਰਨਜੀਤ ਸਿੰਘ ਐਮ. ਐਲ. ਏ. ਚਮਕੌਰ ਸਾਹਿਬ ਸਮਾਗਮ ਦੀ ਪ੍ਰਧਾਨਗੀ ਕਰਨਗੇ ਅਤੇ ਹਲਕਾ ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰੀ ਲਗਾਉਣਗੇ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ।

Leave a Reply

Your email address will not be published. Required fields are marked *