ਅੰਮ੍ਰਿਤਪਾਲ ਸਿੰਘ ਤੇ ਸਾਥੀਆਂ ਵਲੋਂ ਡਿਬਰੂਗੜ੍ਹ ਜੇਲ੍ਹ ਵਿੱਚ ਭੁੱਖ ਹੜਤਾਲ
ਚੰਡੀਗੜ੍ਹ, 18 ਫਰਵਰੀ, ਬੋਲੇ ਪੰਜਾਬ ਬਿਊਰੋ :
ਰਾਸ਼ਟਰੀ ਸੁਰੱਖਿਆ ਕਾਨੂੰਨ (ਐਨਐਸਏ) ਦੀਆਂ ਧਾਰਾਵਾਂ ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਭੇਜੇ ਗਏ “ਵਾਰਿਸ ਪੰਜਾਬ ਦੇ” ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ 9 ਸਾਥੀਆਂ ਨੇ ਭੁੱਖ ਹੜਤਾਲ ਕਰ ਦਿੱਤੀ ਹੈ। ਖਾਲਿਸਤਾਨ ਦਾ ਸਮਰਥਨ ਕਰਨ ਵਾਲੇ ਅੰਮ੍ਰਿਤਪਾਲ ਨੇ ਡਿਬਰੂਗੜ੍ਹ ਜੇਲ ਪ੍ਰਸ਼ਾਸਨ ‘ਤੇ ਆਪਣੇ ਸੈੱਲ, ਪਖਾਨੇ ਅਤੇ ਬਾਥਰੂਮਾਂ ਵਿਚ ਜਾਸੂਸੀ ਕੈਮਰੇ ਅਤੇ ਸੀਸੀਟੀਵੀ ਕੈਮਰੇ ਲਗਾਉਣ ਦਾ ਦੋਸ਼ ਲਗਾਇਆ ਹੈ। ਇਹ ਜਾਣਕਾਰੀ ਅੰਮ੍ਰਿਤਪਾਲ ਸਿੰਘ ਦੀ ਮਾਤਾ ਬਲਵਿੰਦਰ ਕੌਰ ਨੇ ਦਿੱਤੀ।
ਬਲਵਿੰਦਰ ਕੌਰ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਬੀਤੇ ਦਿਨ ਟਾਇਲਟ ਗਿਆ ਸੀ। ਉਦੋਂ ਜੇਲ੍ਹ ਪ੍ਰਸ਼ਾਸਨ ਦੇ ਕੁਝ ਲੋਕ ਇਲੈਕਟ੍ਰੀਸ਼ੀਅਨ ਦੇ ਨਾਲ ਐਨਐਸਏ ਸੈੱਲ ਵਿੱਚ ਆਏ। ਜਦੋਂ ਉਨ੍ਹਾਂ ਸੈੱਲ ਦੀ ਜਾਂਚ ਕੀਤੀ ਤਾਂ ਉਥੇ ਕੁਝ ਜਾਸੂਸੀ ਕੈਮਰੇ ਮਿਲੇ। ਜਿਸ ਨੂੰ ਉਨ੍ਹਾਂ ਨੇ ਜ਼ਬਤ ਕਰ ਲਿਆ ਹੈ।