ਚੰਡੀਗੜ੍ਹ, ਬੋਲੇ ਪੰਜਾਬ ਬਿਉਰੋ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਨੇ ਕੇਂਦਰੀ ਮੰਤਰੀਆਂ ਪਿਊਸ਼ ਗੋਇਲ, ਅਰਜੁਨ ਮੁੰਡਾ ਅਤੇ ਨਿਤਿਆਨੰਦ ਰਾਏ ਅਤੇ ਵੱਖ-ਵੱਖ ਕਿਸਾਨ ਯੂਨੀਅਨਾਂ ਦੇ ਨੁਮਾਇੰਦਿਆਂ ਦੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਮੀਟਿੰਗ ਵਿੱਚ ਕਿਸਾਨਾਂ ਦੇ ਵਕੀਲ ਵਜੋਂ ਸ਼ਿਰਕਤ ਕੀਤੀ ਸੀ ਅਤੇ ਅੰਤਮ ਫੈਸਲਾ ਸਬੰਧਤ ਧਿਰਾਂ ਨੇ ਲੈਣਾ ਹੈ। ਉਨ੍ਹਾਂ ਕਿਹਾ ਕਿ ਧਰਨੇ ਦੌਰਾਨ ਅਮਨ-ਸ਼ਾਂਤੀ ਤੇ ਕਾਨੂੰਨ ਦੀ ਸਥਿਤੀ ਨੂੰ ਹਰ ਹੀਲੇ ਬਰਕਰਾਰ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਹ ਮੰਦਭਾਗੀ ਗੱਲ ਹੈ ਕਿ ਪਹਿਲਾਂ ਹੀ ਦੋ ਕਿਸਾਨ ਸ਼ਹੀਦ ਹੋ ਗਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਸੂਬੇ ਦੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਆਪਣਾ ਫ਼ਰਜ਼ ਨਿਭਾ ਰਹੇ ਹਨ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਸੂਬੇ ਦੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਆਪਣਾ ਫ਼ਰਜ਼ ਨਿਭਾ ਰਹੇ ਹਨ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਹ ਸੂਬੇ ਦੇ ਜਾਨ-ਮਾਲ ਦੀ ਰਾਖੀ ਲਈ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਕਿਸਾਨਾਂ ਅਤੇ ਕੇਂਦਰ ਸਰਕਾਰ ਦਰਮਿਆਨ ਵਿਚਾਰ-ਵਟਾਂਦਰੇ ਲਈ ਦਰਵਾਜ਼ੇ ਖੁੱਲ੍ਹੇ ਹਨ। ਭਗਵੰਤ ਸਿੰਘ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਕਾਰ ਮਸਲਾ ਜਲਦੀ ਹੱਲ ਹੋ ਜਾਵੇਗਾ।