ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਅੰਗ 535

Uncategorized

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਅੰਗ 535, ਮਿਤੀ 20-02-2024

ਦੇਵਗੰਧਾਰੀ ਮਹਲਾ ੫ ॥ ਉਲਟੀ ਰੇ ਮਨ ਉਲਟੀ ਰੇ ॥ ਸਾਕਤ ਸਿਉ ਕਰਿ ਉਲਟੀ ਰੇ ॥ ਝੂਠੈ ਕੀ ਰੇ ਝੂਠੁ ਪਰੀਤਿ ਛੁਟਕੀ ਰੇ ਮਨ ਛੁਟਕੀ ਰੇ ਸਾਕਤ ਸੰਗਿ ਨ ਛੁਟਕੀ ਰੇ ॥੧॥ ਰਹਾਉ ॥ ਜਿਉ ਕਾਜਰ ਭਰਿ ਮੰਦਰੁ ਰਾਖਿਓ ਜੋ ਪੈਸੈ ਕਾਲੂਖੀ ਰੇ ॥ ਦੂਰਹੁ ਹੀ ਤੇ ਭਾਗਿ ਗਇਓ ਹੈ ਜਿਸੁ ਗੁਰ ਮਿਲਿ ਛੁਟਕੀ ਤ੍ਰਿਕੁਟੀ ਰੇ ॥੧॥ ਮਾਗਉ ਦਾਨੁ ਕ੍ਰਿਪਾਲ ਕ੍ਰਿਪਾ ਨਿਧਿ ਮੇਰਾ ਮੁਖੁ ਸਾਕਤ ਸੰਗਿ ਨ ਜੁਟਸੀ ਰੇ ॥ ਜਨ ਨਾਨਕ ਦਾਸ ਦਾਸ ਕੋ ਕਰੀਅਹੁ ਮੇਰਾ ਮੂੰਡੁ ਸਾਧ ਪਗਾ ਹੇਠਿ ਰੁਲਸੀ ਰੇ ॥੨॥੪॥੩੭॥

देवगंधारी महला ५ ॥ उलटी रे मन उलटी रे ॥ साकत सिउ करि उलटी रे ॥ झूठै की रे झूठु परीति छुटकी रे मन छुटकी रे साकत संगि न छुटकी रे ॥१॥ रहाउ ॥ जिउ काजर भरि मंदरु राखिओ जो पैसै कालूखी रे ॥ दूरहु ही ते भागि गइओ है जिसु गुर मिलि छुटकी त्रिकुटी रे ॥१॥ मागउ दानु क्रिपाल क्रिपा निधि मेरा मुखु साकत संगि न जुटसी रे ॥ जन नानक दास दास को करीअहु मेरा मूंडु साध पगा हेठि रुलसी रे ॥२॥४॥३७॥

ਹੇ ਮੇਰੇ ਮਨ! ਜੇਹੜੇ ਮਨੁੱਖ ਪਰਮਾਤਮਾ ਨਾਲੋਂ ਸਦਾ ਟੁੱਟੇ ਰਹਿੰਦੇ ਹਨ, ਉਹਨਾਂ ਨਾਲੋਂ ਆਪਣੇ ਆਪ ਨੂੰ ਸਦਾ ਪਰੇ ਰੱਖ, ਪਰੇ ਰੱਖ। ਹੇ ਮਨ! ਸਾਕਤ ਝੂਠੇ ਮਨੁੱਖ ਦੀ ਪ੍ਰੀਤ ਨੂੰ ਭੀ ਝੂਠ ਹੀ ਸਮਝ, ਇਹ ਕਦੇ ਤੋੜ ਨਹੀਂ ਨਿਭਦੀ, ਇਹ ਜ਼ਰੂਰ ਟੁੱਟ ਜਾਂਦੀ ਹੈ। ਫਿਰ, ਸਾਕਤ ਦੀ ਸੰਗਤਿ ਵਿਚ ਰਿਹਾਂ ਵਿਕਾਰਾਂ ਤੋਂ ਕਦੇ ਖ਼ਲਾਸੀ ਨਹੀਂ ਹੋ ਸਕਦੀ।੧।ਰਹਾਉ। ਹੇ ਮਨ! ਜਿਵੇਂ ਕੋਈ ਘਰ ਕੱਜਲ ਨਾਲ ਭਰ ਲਿਆ ਜਾਏ, ਉਸ ਵਿਚ ਜੇਹੜਾ ਭੀ ਮਨੁੱਖ ਵੜੇਗਾ ਉਹ ਕਾਲਖ ਨਾਲ ਭਰ ਜਾਏਗਾ (ਤਿਵੇਂ ਪਰਮਾਤਮਾ ਨਾਲੋਂ ਟੁੱਟੇ ਮਨੁੱਖ ਨਾਲ ਮੂੰਹ ਜੋੜਿਆਂ ਵਿਕਾਰਾਂ ਦੀ ਕਾਲਖ ਹੀ ਮਿਲੇਗੀ)। ਗੁਰੂ ਨੂੰ ਮਿਲ ਕੇ ਜਿਸ ਮਨੁੱਖ ਦੀ ਮੱਥੇ ਦੀ ਤ੍ਰਿਊੜੀ ਮਿਟ ਜਾਂਦੀ ਹੈ (ਜਿਸ ਦੇ ਅੰਦਰੋਂ ਵਿਕਾਰਾਂ ਦੀ ਖਿੱਚ ਦੂਰ ਹੋ ਜਾਂਦੀ ਹੈ) ਉਹ ਦੂਰ ਤੋਂ ਹੀ ਸਾਕਤ (ਅਧਰਮੀ) ਮਨੁੱਖ ਕੋਲੋਂ ਪਰੇ ਪਰੇ ਰਹਿੰਦਾ ਹੈ ॥੧॥ ਹੇ ਕਿਰਪਾ ਦੇ ਘਰ ਪ੍ਰਭੂ! ਹੇ ਕਿਰਪਾ ਦੇ ਖ਼ਜ਼ਾਨੇ ਪ੍ਰਭੂ! ਮੈਂ ਤੇਰੇ ਪਾਸੋਂ ਇਕ ਦਾਨ ਮੰਗਦਾ ਹਾਂ (ਮੇਹਰ ਕਰ) ਮੈਨੂੰ ਕਿਸੇ ਸਾਕਤ ਨਾਲ ਵਾਹ ਨਾਹ ਪਏ। ਹੇ ਦਾਸ ਨਾਨਕ! ਆਖ-ਹੇ ਪ੍ਰਭੂ!) ਮੈਨੂੰ ਆਪਣੇ ਦਾਸਾਂ ਦਾ ਦਾਸ ਬਣਾ ਲੈ, ਮੇਰਾ ਸਿਰ ਤੇਰੇ ਸੰਤ ਜਨਾਂ ਦੇ ਪੈਰਾਂ ਹੇਠ ਪਿਆ ਰਹੇ।੨।੪।੩੭।

हे मेरे मन! जो मनुख परमात्मा से सदा टूटे रहते हैं, उन से अपने को सदा दूर रखो, दूर रखो। हे मन! साकत झूठे मनुख की प्रीत को भी झूठा समझो, यह कभी अंत तक नहीं निभती, यह जरूर टूट जाती है। फिर, झूठे की सांगत मैं रहने से विकारों से कभी खलासी नहीं हो सकती।१।रहाउ। हे मन! जैसे कोई घर कज्जल से भर लिया जाये, उस में जो भी मनुख प्रवेश करेगा वह कालिख से भर जायेगा (इसी प्रकार परमात्मा से टूटे हुए मनुख के साथ मुख जोड़ने से विकारों की कालिख ही मिलेगी)। गुरु को मिल के जिस मनुख की माथे की सलवट मिट जाती है (जिस के अंदर से विकारों की खीच दूर हो जाती है) वह दूर से ही सकत (अधर्मी) मनुख से दूर दूर रहता है॥१॥ हे कृपा के घर प्रभू! हे कृपा के खजाने प्रभू! मैं तेरे पास एक दान माँगता हूँ (मेहर कर) मुझे किसी साकत का साथ ना मिले। हे दास नानक! (कह– हे प्रभू!) मुझे अपने दासों का दास बना ले, मेरा सिर तेरे संत-जनों के पैरों तले पड़ा रहे।2।4।37।

Leave a Reply

Your email address will not be published. Required fields are marked *