ਕਿਸਾਨਾਂ ਨੇ ਕੇਂਦਰ ਦਾ ਸੁਝਾਅ ਕੀਤਾ ਨਾਮਨਜ਼ੂਰ,ਅੱਜ ਮੀਟਿੰਗ ‘ਚ ਕਰਨਗੇ ਅਗਲੇ ਸੰਘਰਸ਼ ਦਾ ਐਲਾਨ

Uncategorized

ਕਿਸਾਨਾਂ ਨੇ ਕੇਂਦਰ ਦਾ ਸੁਝਾਅ ਕੀਤਾ ਨਾਮਨਜ਼ੂਰ,ਅੱਜ ਮੀਟਿੰਗ ‘ਚ ਕਰਨਗੇ ਅਗਲੇ ਸੰਘਰਸ਼ ਦਾ ਐਲਾਨ

ਚੰਡੀਗੜ੍ਹ, 20 ਫਰਵਰੀ, ਬੋਲੇ ਪੰਜਾਬ ਬਿਊਰੋ :

ਕਿਸਾਨਾਂ ਨੇ ਮਸਰੀ, ਉੜਦ, ਅਰਹਰ (ਤੂਰ), ਮੱਕੀ ਅਤੇ ਕਪਾਹ ਦੀਆਂ ਫ਼ਸਲਾਂ ਲਈ ਠੇਕੇ ਦੀ ਸ਼ਰਤ ‘ਤੇ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਦੀ ਗਰੰਟੀ ਦੇਣ ਦੇ ਕੇਂਦਰ ਸਰਕਾਰ ਦੇ ਪ੍ਰਸਤਾਵ ਨੂੰ ਨਾਮਨਜੂਰ ਕਰ ਦਿੱਤਾ ਹੈ। ਸੰਯੁਕਤ ਕਿਸਾਨ ਮੋਰਚਾ ਦੇ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਸੋਮਵਾਰ ਨੂੰ ਸ਼ੰਭੂ ਬਾਰਡਰ ‘ਤੇ ਪ੍ਰੈੱਸ ਕਾਨਫਰੰਸ ‘ਚ ਸਪੱਸ਼ਟ ਕਿਹਾ ਕਿ ਕੇਂਦਰ ਸਰਕਾਰ ਨੂੰ ਕਰਾਰ ਨਹੀਂ,ਘੱਟੋ-ਘੱਟ ਸਮਰਥਨ ਮੁੱਲ ਦੀ ਪੂਰੀ ਕਾਨੂੰਨੀ ਗਾਰੰਟੀ ਦੇਣੀ ਚਾਹੀਦੀ ਹੈ।ਸਾਨੂੰ ਇਸ ਤੋਂ ਘੱਟ ਕੁਝ ਮਨਜ਼ੂਰ ਨਹੀਂ ਹੈ।

ਇਸ ਦੌਰਾਨ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਉਹ ਸਰਕਾਰ ਨਾਲ ਗੱਲਬਾਤ ਜਾਰੀ ਰੱਖਣਗੇ।ਅੱਜ 20 ਫਰਵਰੀ ਨੂੰ ਮੀਟਿੰਗ ਤੋਂ ਬਾਅਦ ਅਗਲਾ ਸੰਘਰਸ਼ ਉਲੀਕਣਗੇ।ਇਸ ਤੋਂ ਪਹਿਲਾਂ ਐਤਵਾਰ ਰਾਤ ਨੂੰ ਚੌਥੇ ਦੌਰ ਦੀ ਬੈਠਕ ਤੋਂ ਬਾਅਦ ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ ਪੰਜ ਫਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਗਾਰੰਟੀ ਦਾ ਪ੍ਰਸਤਾਵ ਪੇਸ਼ ਕੀਤਾ ਸੀ। ਇਸ ਦੇ ਲਈ ਕਿਸਾਨਾਂ ਨੂੰ ਨੈਸ਼ਨਲ ਐਗਰੀਕਲਚਰਲ ਕੋਆਪ੍ਰੇਟਿਵ ਮਾਰਕੀਟਿੰਗ ਫੈਡਰੇਸ਼ਨ ਆਫ ਇੰਡੀਆ (ਨੈਫੇਡ) ਅਤੇ ਕਾਟਨ ਕਾਰਪੋਰੇਸ਼ਨ ਆਫ ਇੰਡੀਆ (ਸੀਸੀਆਈ) ਨਾਲ ਪੰਜ ਸਾਲ ਦਾ ਸਮਝੌਤਾ ਕਰਨ ਦਾ ਸੁਝਾਅ ਦਿੱਤਾ ਸੀ।

Leave a Reply

Your email address will not be published. Required fields are marked *