ਪੰਜਾਬ ਦੀ ਜੇਲ੍ਹ ‘ਚ ਕੀਤਾ ਜਾਵੇਗਾ ਸ਼ਿਫਟ ਅੰਮ੍ਰਿਤਪਾਲ ਸਿੰਘ ?

Uncategorized

ਬੋਲੇ ਪੰਜਾਬ ਬਿਉਰੋ: ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਦੀ ਜੇਲ੍ਹ ‘ਚ ਕੀਤਾ ਜਾਵੇਗਾ ਸ਼ਿਫਟ!ਆਸਾਮ ਦੀ ਡਿਬਰੂਗੜ੍ਹ ਜੇਲ੍ਹ ‘ਚ ਬੰਦ ਅੰਮ੍ਰਿਤਪਾਲ ਸਿੰਘ ਦੇ ਮਾਪਿਆਂ ਵੱਲੋਂ ਡਿਪਟੀ ਕਮਿਸ਼ਨਰ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਗਿਆ ਹੈ।

ਇਸ ਮੰਗ ਪੱਤਰ ਵਿਚ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਦੀ ਜੇਲ੍ਹ ‘ਚ ਸ਼ਿਫਟ ਕਰਨ ਦੀ ਮੰਗ ਰੱਖੀ ਗਈ ਹੈ। ਇਸ ਦੌਰਾਨ ਚਿਤਾਵਨੀ ਦਿੱਤੀ ਗਈ ਹੈ ਕਿ ਜੇਕਰ ਅੰਮ੍ਰਿਤਪਾਲ ਨੂੰ ਪੰਜਾਬ ‘ਚ ਸ਼ਿਫਟ ਨਾ ਕੀਤਾ ਗਿਆ ਤਾਂ ਰੋਸ ਪ੍ਰਦਰਸ਼ਨ ਕੀਤੇ ਜਾਣਗੇ।

ਜਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਦੀ ਡਿਬਰੂਗੜ੍ਹ ਜੇਲ੍ਹ ਵਿਚੋਂ ਕਥਿਤ ਆਡੀਓ ਵਾਇਰਲ ਹੋਈ ਸੀ, ਜਿਸ ਵਿਚ ਦੱਸਿਆ ਗਿਆ ਸੀ ਜੇਲ੍ਹ ‘ਚ ਭੁੱਖ ਹੜਤਾਲ ਉਤੇ ਬੈਠੇ ਹਨ। ਇਸ ਵਿਚ ਬਾਥਰੂਮ ਅਤੇ ਹੋਰ ਥਾਵਾਂ ‘ਤੇ ਖੁਫ਼ੀਆ ਕੈਮਰੇ ਲਾਉਣ ਦੇ ਇਲਜ਼ਾਮ ਲਾਏ ਗਏ ਸਨ

ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਕਿਸੇ ਦੀ ਨਿੱਜਤਾ ਉਤੇ ਹਮਲਾ ਕਰਨਾ ਜੇਲ੍ਹ ਪ੍ਰਸ਼ਾਸਨ ਦੀ ਅਣਮਨੁੱਖੀ ਅਤੇ ਘਿਨਾਉਣੀ ਹਰਕਤ ਹੈ।

ਅੰਮ੍ਰਿਤਪਾਲ ਸਿੰਘ ਦੇ ਵਾਸ਼ਰੂਮ ਵਿੱਚ ਕੈਮਰੇ ਲਗਾਏ ਗਏ ਸਨ ਅਤੇ ਜਦੋਂ ਉਸ ਨੇ ਕੈਮਰੇ ਫੜੇ ਤਾਂ ਉਸ ਖਿਲਾਫ ਝੂਠਾ ਕੇਸ ਦਰਜ ਕਰ ਦਿੱਤਾ ਗਿਆ।

ਜਥੇਦਾਰ ਨੇ ਕਿਹਾ ਕਿ ਜੇਕਰ ਅੰਮ੍ਰਿਤਪਾਲ ਨਾਲ ਕੋਈ ਅਣਸੁਖਾਵੀਂ ਘਟਨਾ ਵਾਪਰ ਜਾਂਦੀ ਹੈ ਤਾਂ ਇਸ ਲਈ ਜੇਲ੍ਹ ਪ੍ਰਸ਼ਾਸਨ ਦੇ ਨਾਲ-ਨਾਲ ਕੇਂਦਰ ਅਤੇ ਪੰਜਾਬ ਸਰਕਾਰ ਵੀ ਜ਼ਿੰਮੇਵਾਰ ਹੋਵੇਗੀ। 

Leave a Reply

Your email address will not be published. Required fields are marked *