ਨਵੀਂ ਦਿੱਲੀ, 20 ਫਰਵਰੀ, ਬੋਲੇ ਪੰਜਾਬ ਬਿਊਰੋ :
ਮੌਸਮ ਦਾ ਮਿਜਾਜ਼ ਇੱਕ ਵਾਰ ਫਿਰ ਬਦਲ ਗਿਆ ਹੈ। ਰੈੱਡ ਅਲਰਟ ਦੇ ਵਿਚਕਾਰ ਸੋਮਵਾਰ ਨੂੰ ਜੰਮੂ-ਕਸ਼ਮੀਰ, ਲੱਦਾਖ ਅਤੇ ਹਿਮਾਚਲ ਪ੍ਰਦੇਸ਼ ਦੀਆਂ ਚੋਟੀਆਂ ‘ਤੇ ਦਿਨ ਭਰ ਭਾਰੀ ਬਰਫਬਾਰੀ ਹੋਈ। ਮੈਦਾਨੀ ਇਲਾਕਿਆਂ ਵਿੱਚ ਵੀ ਭਾਰੀ ਮੀਂਹ ਪਿਆ। ਪੰਜਾਬ ਅਤੇ ਉੱਤਰਾਖੰਡ ਦੇ ਬਹੁਤੇ ਇਲਾਕਿਆਂ ਵਿੱਚ ਵੀ ਮੀਂਹ ਪਿਆ ਅਤੇ ਗਰਜ ਨਾਲ ਗੜੇ ਪਏ।
ਇਸ ਤੋਂ ਇਲਾਵਾ ਪੱਛਮੀ ਅਤੇ ਪੂਰਬੀ ਰਾਜਸਥਾਨ ਅਤੇ ਪੱਛਮੀ ਉੱਤਰ ਪ੍ਰਦੇਸ਼ ਦੇ ਕੁਝ ਇਲਾਕਿਆਂ ‘ਚ ਤੇਜ਼ ਹਵਾਵਾਂ ਚੱਲੀਆਂ ਅਤੇ ਕੁਝ ਥਾਵਾਂ ‘ਤੇ ਆਸਮਾਨ ‘ਚ ਬੱਦਲ ਛਾਏ ਰਹੇ। ਇਸੇ ਤਰ੍ਹਾਂ ਦੇ ਹਾਲਾਤ ਅਗਲੇ ਦੋ ਦਿਨਾਂ ਤੱਕ ਬਣੇ ਰਹਿਣ ਦੀ ਸੰਭਾਵਨਾ ਹੈ, ਖਾਸ ਤੌਰ ‘ਤੇ ਅੱਜ ਮੰਗਲਵਾਰ ਨੂੰ ਪੰਜਾਬ, ਹਰਿਆਣਾ, ਉੱਤਰਾਖੰਡ ਅਤੇ ਪੱਛਮੀ ਉੱਤਰ ਪ੍ਰਦੇਸ਼ ‘ਚ ਕੁਝ ਥਾਵਾਂ ‘ਤੇ ਬਾਰਿਸ਼ ਹੋ ਸਕਦੀ ਹੈ ਅਤੇ ਤੇਜ਼ ਹਵਾਵਾਂ ਦੇ ਨਾਲ ਕੁਝ ਥਾਵਾਂ ‘ਤੇ ਗੜੇਮਾਰੀ ਹੋ ਸਕਦੀ ਹੈ, ਜਿਸ ਲਈ ਮੌਸਮ ਵਿਭਾਗ ਨੇ ਔਰੇਂਜ ਅਲਰਟ ਜਾਰੀ ਕੀਤਾ ਹੈ।