ਸਿੱਖਿਆ ਤੇ ਰੁਜ਼ਗਾਰ ਦੇ ਸੁਆਲ ਨੂੰ ਅਹਿਮ ਸੁਆਲ ਬਣਾਏ ਜਾਣ ਲਈ ਵਿਦਿਆਰਥੀ ਨੌਜਵਾਨਾਂ ਵੱਲੋਂ ਦਿੱਲੀ ਚੱਲੋ ਦਾ ਸੱਦਾ

Uncategorized

ਮਾਨਸਾ- 21 ਫਰਵਰੀ,ਬੋਲੇ ਪੰਜਾਬ ਬਿਓਰੋ : ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਵੱਲੋਂ ਦੇਸ਼ ਭਰ ਵਿੱਚ ਸਿੱਖਿਆ ਤੇ ਰੁਜ਼ਗਾਰ ਦੇ ਸੁਆਲ ਨੂੰ ਉਭਾਰੇ ਜਾਣ ਲਈ ਜਿੱਥੇ ਦੇਸ਼ ਭਰ ਵਿੱਚ ਪੰਜਾਹ ਤੋਂ ਵੱਧ ਯੂਨੀਵਰਸਿਟੀਆਂ ਵਿੱਚ ਵਿਦਿਆਰਥੀ ਰਾਇਸ਼ੁਮਾਰੀ ਕਰਵਾਈ ਗਈ, ਉੱਥੇ ਹੁਣ ਸਿੱਖਿਆ ਤੇ ਰੁਜ਼ਗਾਰ ਦੇ ਸੁਆਲ ਨੂੰ ਹੋਰ ਵੀ ਵੱਧ ਅਹਿਮੀਅਤ ਨਾਲ ਉਭਾਰੇ ਜਾਣ ਨੂੰ ਲੈਕੇ 28ਫਰਵਰੀ ਨੂੰ ਦਿੱਲੀ ਚੱਲੋ ਦਾ ਸੱਦਾ ਦਿੱਤਾ ਗਿਆ ਹੈ।ਜਿਸਦੀ ਤਿਆਰੀ ਨੂੰ ਲੈਕੇ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਪੰਜਾਬ ਵੱਲੋਂ ਸਥਾਨਿਕ ਬਾਬਾ ਬੂਝਾ ਸਿੰਘ ਭਵਨ ਮਾਨਸਾ ਵਿਖੇ ਸਰਗਰਮ ਵਿਦਿਆਰਥੀ ਕਾਰਕੁੰਨਾਂ ਦੀ ਅਹਿਮ ਮੀਟਿੰਗ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਪੰਜਾਬ ਦੇ ਮਾਲਵਾ ਜੋਨ ਦੇ ਆਗੂ ਕੁਲਵੰਤ ਸਿੰਘ ਖੋਖਰ ਦੀ ਪ੍ਰਧਾਨਗੀ ਹੇਠ ਹੋਈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਪੰਜਾਬ ਦੇ ਮਾਲਵਾ ਜੋਨ ਦੇ ਕਨਵੀਨਰ ਸੁਖਜੀਤ ਸਿੰਘ ਰਾਮਾਨੰਦੀ ਨੇ ਕਿਹਾ ਕਿ “ਦਿੱਲੀ ਚੱਲੋ”ਦੀ ਮੁਹਿੰਮ ਦੀ ਤਿਆਰੀ ਲਈ

ਵਿੱਦਿਅਕ ਸੰਸਥਾਵਾਂ ਵਿੱਚ ਤਿਆਰੀਆਂ ਲਈ ਵਿਉਂਤਬੰਦੀ ਕਰਦੇ ਹੋਏ ਵਿਦਿਅੱਕ ਸੰਸਥਾਵਾਂ ਵਿੱਚ#morepic1 ਵਿਦਿਆਰਥੀਆਂ ਨੂੰ ਲਾਮਬੰਦ ਕਰਨ ਲਈ ਵਿਦਿਆਰਥੀ ਆਗੂਆਂ ਤੇ ਕਾਰਕੁੰਨਾਂ ਦੀਆਂ ਜ਼ਿੰਮੇਵਾਰੀਆਂ ਤੈਅ ਕਰ ਦਿੱਤੀਆਂ ਗਈਆਂ ਹਨ।ਇਸ ਸਬੰਧੀ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ,ਮਾਤਾ ਸੁੰਦਰੀ ਗਰਲਜ ਯੂਨੀਵਰਸਿਟੀ ਕਾਲਜ ਮਾਨਸਾ, ਗੁਰੂ ਨਾਨਕ ਕਾਲਜ ਬੁਢਲਾਡਾ ਤੇ ਬਾਬਾ ਧਿਆਨ ਦਾਸ ਨੇਬਰਹੁੱਡ ਕੈਂਪਸ ਝੁਨੀਰ ਵਿਖੇ ਬਕਾਇਦਾ ਪ੍ਰਚਾਰ ਮੁਹਿੰਮ ਚਲਾਉਂਦੇ ਹੋਏ 28ਫਰਵਰੀ ਨੂੰ ਵਿਦਿਆਰਥੀਆਂ ਨੂੰ ਵੱਡੀ ਗਿਣਤੀ ਵਿੱਚ ਦਿੱਲੀ ਪਾਰਲੀਮੈਂਟ ਮਾਰਚ ਵਿੱਚ ਸ਼ਾਮਿਲ ਕਰਵਾਇਆ ਜਾਵੇਗਾ।ਇਸ ਮੌਕੇ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ ਵੱਲੋਂ ਕੁਲਵੰਤ ਸਿੰਘ ਖੋਖਰ,ਅਰਸ਼ਦੀਪ ਸਿੰਘ ਖੋਖਰ,ਬਾਬਾ ਧਿਆਨ ਦਾਸ ਨੇਬਰਹੁੱਡ ਕੈਂਪਸ ਝੁਨੀਰ ਵੱਲੋਂ ਗੁਰਪ੍ਰੀਤ ਸਿੰਘ ਹੀਰਕੇ,ਸੁਖਵਿੰਦਰ ਸਿੰਘ ਹੀਰਕੇ ਅਤੇ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ ਕਾਲਜ ਮਾਨਸਾ ਵੱਲੋਂ ਮਨਪ੍ਰੀਤ ਕੌਰ,ਆਸ਼ੂ ਰਾਣੀ, ਮਨਪ੍ਰੀਤ ਕੌਰ, ਹਰਪ੍ਰੀਤ ਕੌਰ,ਸੁਮਨਦੀਪ ਕੌਰ,ਕਮਲਜੀਤ ਕੌਰ ਅਤੇ ਕਰਨਜੀਤ ਕੌਰ ਆਦਿ ਵਿਦਿਆਰਥੀ ਆਗੂ ਹਾਜ਼ਰ ਸਨ।

Leave a Reply

Your email address will not be published. Required fields are marked *