ਕਿਸਾਨ ਸ਼ੁੱਕਰਵਾਰ ਸ਼ਾਮ ਨੂੰ ਕਰਨਗੇ ਅਗਲੀ ਰਣਨੀਤੀ ਦਾ ਐਲਾਨ

Uncategorized

ਕਿਸਾਨ ਸ਼ੁੱਕਰਵਾਰ ਸ਼ਾਮ ਨੂੰ ਕਰਨਗੇ ਅਗਲੀ ਰਣਨੀਤੀ ਦਾ ਐਲਾਨ

 ਝੜਪ ‘ਚ 12 ਪੁਲੀਸ ਮੁਲਾਜ਼ਮ ਤੇ 58 ਕਿਸਾਨ ਜ਼ਖ਼ਮੀ, ਇੱਕ ਦੀ ਮੌਤ

ਚੰਡੀਗੜ੍ਹ, 22 ਫਰਵਰੀ, ਬੋਲੇ ਪੰਜਾਬ ਬਿਊਰੋ :

ਘੱਟੋ-ਘੱਟ ਸਮਰਥਨ ਮੁੱਲ ‘ਤੇ ਕਾਨੂੰਨੀ ਗਾਰੰਟੀ ਦੀ ਮੰਗ ਨੂੰ ਲੈ ਕੇ ਕਈ ਦਿਨਾਂ ਤੋਂ ਸ਼ੰਭੂ ਅਤੇ ਦਾਤਾ ਸਿੰਘ ਵਾਲਾ ਸਰਹੱਦ ‘ਤੇ ਡਟੇ ਕਿਸਾਨਾਂ ਨੇ ਬੁੱਧਵਾਰ ਸਵੇਰੇ ਦਿੱਲੀ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕੀਤੀ। ਜਵਾਬ ਵਿੱਚ ਹਰਿਆਣਾ ਪੁਲਿਸ ਅਤੇ ਅਰਧ ਸੈਨਿਕ ਬਲਾਂ ਨੇ ਅੱਥਰੂ ਗੈਸ ਦੇ ਗੋਲੇ ਛੱਡੇ ਅਤੇ ਰਬੜ ਦੀਆਂ ਗੋਲੀਆਂ ਵੀ ਚਲਾਈਆਂ। ਦਾਤਾਸਿੰਘਵਾਲਾ ਸਰਹੱਦ ’ਤੇ ਗੋਲੀਆਂ ਲੱਗਣ ਨਾਲ ਦੋ ਕਿਸਾਨ ਜ਼ਖ਼ਮੀ ਹੋ ਗਏ, ਜਿਨ੍ਹਾਂ ’ਚੋਂ ਬਠਿੰਡਾ ਦੇ ਪਿੰਡ ਬੱਲੋਂਕੇ ਦੇ ਨੌਜਵਾਨ ਸ਼ੁਭਕਰਨ (23) ਦੀ ਮੌਤ ਹੋ ਗਈ। ਇੱਕ ਹੋਰ ਕਿਸਾਨ ਪ੍ਰੀਤਪਾਲ ਸਿੰਘ ਵਾਸੀ ਨਵਾਂਗੜ੍ਹ, ਸੰਗਰੂਰ ਦੇ ਵੀ ਗੰਭੀਰ ਸੱਟਾਂ ਲੱਗੀਆਂ ਹਨ। ਉਸ ਨੂੰ ਰੋਹਤਕ ਪੀਜੀਆਈ ਵਿੱਚ ਭਰਤੀ ਕਰਵਾਇਆ ਗਿਆ ਹੈ।

ਕਿਸਾਨਾਂ ਦਾ ਦਾਅਵਾ ਹੈ ਕਿ ਸ਼ੁਭਕਰਨ ਦੀ ਮੌਤ ਸਿਰ ਵਿੱਚ ਰਬੜ ਦੀ ਗੋਲੀ ਲੱਗਣ ਕਾਰਨ ਹੋਈ ਹੈ। ਝੜਪ ਵਿੱਚ 52 ਕਿਸਾਨ ਅਤੇ 12 ਪੁਲੀਸ ਮੁਲਾਜ਼ਮ ਜ਼ਖ਼ਮੀ ਹੋ ਗਏ। ਸ਼ੰਭੂ ਸਰਹੱਦ ‘ਤੇ ਵੀ ਛੇ ਕਿਸਾਨ ਜ਼ਖ਼ਮੀ ਵੀ ਹੋਏ ਹਨ। ਦੂਜੇ ਪਾਸੇ ਕੇਂਦਰੀ ਖੇਤੀ ਮੰਤਰੀ ਅਰਜੁਨ ਮੁੰਡਾ ਨੇ ਕਿਸਾਨਾਂ ਨੂੰ ਮੁੜ ਗੱਲਬਾਤ ਲਈ ਸੱਦਾ ਦਿੱਤਾ ਹੈ। ਕਿਸਾਨ ਆਗੂਆਂ ਨੇ ਦਿੱਲੀ ਵੱਲ ਆਪਣਾ ਮਾਰਚ ਦੋ ਦਿਨਾਂ ਲਈ ਮੁਲਤਵੀ ਕਰ ਦਿੱਤਾ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਉਹ ਸ਼ੁੱਕਰਵਾਰ ਸ਼ਾਮ ਨੂੰ ਅਗਲੀ ਰਣਨੀਤੀ ਦਾ ਐਲਾਨ ਕਰਨਗੇ।

Leave a Reply

Your email address will not be published. Required fields are marked *