ਦੋਸ਼ੀਆਂ ਖਿਲਾਫ ਪਰਚਾ ਦਰਜ ਕਰਵਾਏ ਬਿਨਾ ਕਿਸਾਨ ਆਗੂਆਂ ਵੱਲੋਂ ਸ਼ੁਭਕਰਨ ਸਿੰਘ ਦਾ ਸਸਕਾਰ ਕਰਨੋਂ ਕੀਤਾ ਇਨਕਾਰ

Uncategorized

ਬੋਲੇ ਪੰਜਾਬ ਬਿਉਰੋ: ਪਟਿਆਲਾ ਦੇ ਰਾਜਿੰਦਰਾ ਹਸਪਤਾਲ ਤੋਂ ਕਿਸਾਨ ਆਗੂ ਸਵਰਣ ਸਿੰਘ ਪੰਧੇਰ ਤੇ ਜਗਜੀਤ ਡੱਲੇਵਾਲ ਵੱਲੋਂ ਮੀਡੀਆ ਜਰੀਏ  ਸ਼ੁਭਕਰਨ ਦਾ ਸਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਪ੍ਰੈਸ ਨਾਲ ਗੱਲਬਾਤ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਸ਼ੁਭਕਰਨ ਦੇ ਦੋਸ਼ੀਆਂ ਖ਼ਿਲਾਫ਼ ਕੇਸ ਦਰਜ ਨਹੀਂ ਹੋਵੇਗਾ, ਸ਼ੁਭਕਰਨ ਦਾ ਸਸਕਾਰ ਨਹੀਂ ਕਰਾਂਗੇ।

ਕਿਸਾਨ ਲੀਡਰਾਂ ਨੇ ਕਿਹਾ ਕਿ ਸ਼ੁਭਕਰਨ ਦੇ ਦੋਸ਼ੀਆਂ ਖ਼ਿਲਾਫ਼ ਕੇਸ ਦਰਜ ਕੀਤਾ ਜਾਵੇ। ਕਿਸਾਨ ਆਗੂ ਸਵਰਣ ਸਿੰਘ ਪੰਧੇਰ ਨੇ ਕਿਹਾ ਕਿ ਸਰਕਾਰ ਨੇ ਹਾਲੇ ਤੱਕ FIR ਦਰਜ ਨਹੀਂ ਕੀਤੀ ਹੈ। ਦੱਸ ਦੇਈਏ ਕਿ ਸ਼ੁਭਕਰਨ ਸਿੰਘ ਖਨੌਰੀ ਬਾਰਡਰ ਉੱਤੇ ਚੱਲ ਰਹੇ ਕਿਸਾਨਾਂ ਦੇ ਅੰਦੋਲਨ ਵਿੱਚ ਹਿੱਸਾ ਲੈਣ ਆਇਆ ਸੀ। ਹਰਿਆਣਾ ਪੁਲਿਸ ਦੀ ਕਾਰਵਾਈ ਦੌਰਾਨ ਉਸ ਦੀ ਮੌਤ ਹੋ ਗਈ ਸੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।