ਬੋਲੇ ਪੰਜਾਬ ਬਿਉਰੋ: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਬਤੌਰ ਖ਼ਜ਼ਾਨਾ ਮੰਤਰੀ ਆਪਣੀ ਇਸ ਸਰਕਾਰ ਦਾ ਆਖ਼ਰੀ ਬਜਟ ਪੇਸ਼ ਕੀਤਾ। ਇਸ ਮੌਕੇ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਇਸ ਵਾਰ ਦਾ ਬਜਟ 1 ਲੱਖ 89 ਹਜ਼ਾਰ ਕਰੋੜ ਦਾ ਹੋਵੇਗਾ ਜੋ ਕਿ ਪਿਛਲੇ ਬਜਟ ਨਾਲੋਂ 11 ਫ਼ੀਸਦੀ ਜ਼ਿਆਦਾ ਹੈ।
ਕਿਸਾਨਾਂ ਦੇ ਅੰਦੋਲਨ ਵਿਚਾਲੇ ਮੁੱਖ ਮੰਤਰੀ ਨੇ ਹਰਿਆਣਾ ਵਿਚ 5 ਲੱਖ 47 ਹਜ਼ਾਰ ਕਿਸਾਨਾਂ ਦੇ ਕਰਜ਼ੇ ਦਾ ਵਿਆਜ ਤੇ ਜੁਰਮਾਨਾ ਮੁਆਫ਼ ਕਰਨ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਮੈਂ ਵੀ ਕਿਸਾਨ ਦਾ ਪੁੱਤ ਹਾਂ, ਦਰਦ ਸਮਝਦਾ ਹਾਂ, ਮੈ ਖ਼ੁਦ ਵੀ ਹਲ਼ ਚਲਾਇਆ ਹੈ ਤੇ ਖੇਤੀ ਕੀਤੀ ਹੈ।
ਮੁੱਖ ਮੰਤਰੀ ਖੱਟਰ ਨੇ ਕਿਹਾ ਕਿ ਕਿਸਾਨ ਭਾਰਤ ਦੀ ਅਰਥਵਿਵਸਥਾ ਦੀ ਰੀੜ ਦੀ ਹੱਡੀ ਹਨ। ਹਰਿਆਣਾ ਸਰਕਾਰ ਨੇ ਕਿਸਾਨਾਂ ਲਈ ਬਹੁਤ ਕੰਮ ਕੀਤੇ ਹਨ।