ਚੰਡੀਗੜ੍ਹ, 27 ਫਰਵਰੀ, ਬੋਲੇ ਪੰਜਾਬ ਬਿਊਰੋ :
ਆਮ ਆਦਮੀ ਪਾਰਟੀ ਦੀ ਸਿਆਸੀ ਮਾਮਲਿਆਂ ਦੀ ਕਮੇਟੀ (ਪੀਏਸੀ) ਦੀ ਮੀਟਿੰਗ ਮੰਗਲਵਾਰ ਨੂੰ ਦਿੱਲੀ ਵਿੱਚ ਹੋਣ ਜਾ ਰਹੀ ਹੈ। ਇਸ ਵਿਚ ਆਉਣ ਵਾਲੀਆਂ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੇ ਨਾਵਾਂ ‘ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਸੂਤਰਾਂ ਅਨੁਸਾਰ ਮੀਟਿੰਗ ਵਿੱਚ ਕੌਮੀ ਰਾਜਧਾਨੀ ਦਿੱਲੀ ਦੀਆਂ ਚਾਰ ਲੋਕ ਸਭਾ ਸੀਟਾਂ ਦੇ ਨਾਲ-ਨਾਲ ਪੰਜਾਬ ਦੀਆਂ 13 ਸੀਟਾਂ ਲਈ ਉਮੀਦਵਾਰਾਂ ਦੇ ਨਾਵਾਂ ਨੂੰ ਪ੍ਰਵਾਨਗੀ ਦਿੱਤੀ ਜਾ ਸਕਦੀ ਹੈ।
ਲੋਕ ਸਭਾ ਚੋਣਾਂ ‘ਚ ਬਹੁਤ ਘੱਟ ਸਮਾਂ ਬਚਿਆ ਹੈ ਅਤੇ ਪਾਰਟੀ ਨੇ ਸੂਬੇ ‘ਚ ਕਾਂਗਰਸ ਨਾਲ ਗਠਜੋੜ ਨਾ ਕਰਨ ਦਾ ਐਲਾਨ ਕਰ ਦਿੱਤਾ ਹੈ, ਇਸ ਲਈ ਪਾਰਟੀ ਉਮੀਦਵਾਰਾਂ ਨੂੰ ਅੰਤਿਮ ਰੂਪ ਦੇਣ ‘ਚ ਜ਼ਿਆਦਾ ਸਮਾਂ ਨਹੀਂ ਲਗਾਉਣਾ ਚਾਹੁੰਦੀ।ਗਠਜੋੜ ਨੂੰ ਲੈ ਕੇ ‘ਆਪ’ ਅਤੇ ਕਾਂਗਰਸ ਦੀ ਚੋਟੀ ਦੀ ਲੀਡਰਸ਼ਿਪ ਵਿਚਾਲੇ ਕਈ ਮੀਟਿੰਗਾਂ ਹੋਈਆਂ ਪਰ ਸੂਬੇ ‘ਚ ਇਹ ਗਠਜੋੜ ਸਫਲ ਨਹੀਂ ਹੋ ਸਕਿਆ ਅਤੇ ਦੋਵਾਂ ਪਾਰਟੀਆਂ ਨੇ ਪੰਜਾਬ ‘ਚ ਇਕੱਲਿਆਂ ਹੀ ਚੋਣਾਂ ਲੜਨ ਦਾ ਫੈਸਲਾ ਕੀਤਾ ਹੈ।