ਖਨੌਰੀ ਸਰਹੱਦ ਵਿਖੇ ਧਰਨੇ ’ਤੇ ਬੈਠੇ ਇੱਕ ਹੋਰ ਕਿਸਾਨ ਦੀ ਮੌਤ

Uncategorized

ਚੰਡੀਗੜ੍ਹ, 27 ਫਰਵਰੀ, ਬੋਲੇ ਪੰਜਾਬ ਬਿਊਰੋ :
ਕਿਸਾਨਾਂ ਅਨੁਸਾਰ ਖਨੌਰੀ ਸਰਹੱਦ ’ਤੇ ਧਰਨੇ ’ਤੇ ਬੈਠੇ ਕਿਸਾਨ ਕਰਨੈਲ ਸਿੰਘ (50) ਪੁੱਤਰ ਨਿਹਾਲ ਸਿੰਘ ਵਾਸੀ ਪਿੰਡ ਅਰਨੋ, ਜ਼ਿਲ੍ਹਾ ਪਟਿਆਲਾ ਦੀ ਸਿਹਤ ਵਿਗੜ ਗਈ। ਜਿਸ ਨੂੰ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਦਾਖਲ ਕਰਵਾਇਆ ਗਿਆ। ਇੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।ਅੱਜ ਮੰਗਲਵਾਰ (27 ਫਰਵਰੀ) ਕਿਸਾਨ ਅੰਦੋਲਨ ਦਾ 15ਵਾਂ ਦਿਨ ਹੈ। ਦਿੱਲੀ ਮਾਰਚ 29 ਫਰਵਰੀ ਤੱਕ ਮੁਲਤਵੀ ਕਰਨ ਤੋਂ ਬਾਅਦ ਕਿਸਾਨ ਪੰਜਾਬ-ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਖੜ੍ਹੇ ਹਨ।
ਅੰਦੋਲਨ ਦੀ ਅਗਵਾਈ ਕਰ ਰਹੇ ਕਿਸਾਨ ਮਜ਼ਦੂਰ ਮੋਰਚਾ (ਕੇ. ਐੱਮ. ਐੱਮ.) ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅੱਜ ਰਾਸ਼ਟਰੀ ਪੱਧਰ ਦੀ ਮੀਟਿੰਗ ਕਰਨਗੇ। ਇਸ ਵਿੱਚ ਦਿੱਲੀ ਮਾਰਚ ਬਾਰੇ ਚਰਚਾ ਕੀਤੀ ਜਾਵੇਗੀ। ਦਿੱਲੀ ਮਾਰਚ ਬਾਰੇ ਅੰਤਿਮ ਫੈਸਲਾ 28 ਫਰਵਰੀ ਨੂੰ ਲਿਆ ਜਾਵੇਗਾ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।