1 ਮਾਰਚ ਤੋਂ 3 ਮਾਰਚ ਤੱਕ ਪੰਜਾਬ ਸਮੇਤ ਉੱਤਰ ਭਾਰਤ ਦੇ ਕੁੱਝ ਹਿੱਸਿਆਂ ਵਿਚ ਭਾਰੀ ਮੀਂਹ ਅਤੇ ਗੜੇ ਪੈਣ ਦੀ ਸੰਭਾਵਨਾ

Uncategorized

ਚੰਡੀਗੜ੍ਹ 28 ਫਰਵਰੀ,ਬੋਲੇ ਪੰਜਾਬ ਬਿਓਰੋ:

ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਵਰਗੇ ਪਹਾੜੀ ਇਲਾਕਿਆਂ ‘ਚ ਬਰਫਬਾਰੀ ਦੇ ਤੇਜ਼ ਹੋਣ ਕਾਰਨ ਮੈਦਾਨੀ ਇਲਾਕਿਆਂ ‘ਚ ਠੰਡ ਮੁੜ ਵਧ ਗਈ  ਹੈ। ਪੰਜਾਬ, ਹਰਿਆਣਾ ਸਮੇਤ ਉੱਤਰ ਪ੍ਰਦੇਸ਼ ਅਤੇ ਦਿੱਲੀ ਵਰਗੇ ਰਾਜਾਂ ਵਿੱਚ ਦਿਨ ਵੇਲੇ ਤੇਜ਼ ਧੁੱਪ ਹੁੰਦੀ ਹੈ ਪਰ ਲੋਕਾਂ ਨੂੰ ਸਵੇਰੇ ਅਤੇ ਰਾਤ ਨੂੰ ਠੰਢ ਵਧ ਜਾਂਦੀ ਹੈ। ਮੌਸਮ ਵਿਭਾਗ (IMD) ਦੀ ਭਵਿੱਖਬਾਣੀ ਅਨੁਸਾਰ ਪੰਜਾਬ ਸਮੇਤ ਉੱਤਰ ਭਾਰਤ ਦੇ ਕੁੱਝ ਹਿੱਸਿਆਂ ਵਿਚ ਭਾਰੀ ਮੀਂਹ ਅਤੇ ਗੜੇ ਪੈਣ ਦੀ ਸੰਭਾਵਨਾ ਹੈ, ਜਿਸ ਨਾਲ ਮੌਸਮ ਠੰਡਾ ਰਹੇਗਾ।। ਬੀਤੇ ਕੱਲ੍ਹ ਪੰਜਾਬ ਦੇ ਕੁੱਝ ਹਿੱਸਿਆਂ ਵਿਚ ਹਲਕਾ ਮੀਂਹ ਪਿਆ, ਜਦੋਂਕਿ ਓਡੀਸ਼ਾ ‘ਚ ਵੱਖ-ਵੱਖ ਥਾਵਾਂ ‘ਤੇ ਭਾਰੀ ਮੀਂਹ ਪਿਆ ਛੱਤੀਸਗੜ੍ਹ ‘ਚ ਕਈ ਥਾਵਾਂ ‘ਤੇ ਗੜੇ ਪਏ ।ਮੁਜ਼ੱਫਰਾਬਾਦ, ਗਿਲਗਿਤ ਬਾਲਟਿਸਤਾਨ, ਹਿਮਾਚਲ ਪ੍ਰਦੇਸ਼, ਅਰੁਣਾਚਲ ਪ੍ਰਦੇਸ਼, ਜੰਮੂ ਅਤੇ ਕਸ਼ਮੀਰ,  ਅਤੇ ਉੱਤਰਾਖੰਡ ਦੇ ਕੁਝ ਸਥਾਨਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਜਾਂ ਬਰਫਬਾਰੀ ਦੇਖੀ ਗਈ। ਆਉਣ ਵਾਲੇ ਦਿਨਾਂ ਵਿੱਚ ਵੀ ਇਨ੍ਹਾਂ ਇਲਾਕਿਆਂ ਵਿੱਚ ਮੌਸਮ ਅਜਿਹਾ ਹੀ ਰਹਿਣ ਦੀ ਸੰਭਾਵਨਾ ਹੈ। ਪੂਰਬੀ ਮੱਧ ਪ੍ਰਦੇਸ਼ ਵਿੱਚ ਗਰਜ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਛੱਤੀਸਗੜ੍ਹ ਵਿੱਚ ਮੌਸਮ ਅਜਿਹਾ ਹੀ ਰਹਿਣ ਦੀ ਸੰਭਾਵਨਾ ਹੈ। ਆਈਐਮਡੀ ਦੀ ਭਵਿੱਖਬਾਣੀ ਦੇ ਅਨੁਸਾਰ, ਮੱਧ ਭਾਰਤ ਦੇ ਵੱਖ-ਵੱਖ ਹਿੱਸਿਆਂ ਵਿੱਚ ਤੂਫ਼ਾਨ ਅਤੇ ਗੜੇ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ ਬਿਜਲੀ ਡਿੱਗਣ ਦੀਆਂ ਘਟਨਾਵਾਂ ਵੀ ਦੇਖਣ ਨੂੰ ਮਿਲ ਸਕਦੀਆਂ ਹਨ। 1 ਮਾਰਚ ਤੋਂ 3 ਮਾਰਚ ਤੱਕ ਕਈ ਹਿੱਸਿਆਂ ਵਿੱਚ ਭਾਰੀ ਮੀਂਹ ਪੈ ਸਕਦਾ ਹੈ।

Leave a Reply

Your email address will not be published. Required fields are marked *