ਸੁਪਰੀਮ ਕੋਰਟ ਨੇ ਪਤੰਜਲੀ ਆਯੁਰਵੇਦ ਦੀਆਂ ਦਵਾਈਆਂ ਦੇ ਗੁੰਮਰਾਹਕੁੰਨ ਇਸ਼ਤਿਹਾਰਾਂ ‘ਤੇ ਪਾਬੰਦੀ ਲਗਾਈ
ਨਵੀਂ ਦਿੱਲੀ, 28 ਫਰਵਰੀ, ਬੋਲੇ ਪੰਜਾਬ ਬਿਊਰੋ :
ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਬਾਬਾ ਰਾਮਦੇਵ ਦੀ ਕੰਪਨੀ ਪਤੰਜਲੀ ਆਯੁਰਵੇਦ ਦੇ ਗੁੰਮਰਾਹਕੁੰਨ ਦਵਾਈਆਂ ਦੇ ਇਸ਼ਤਿਹਾਰਾਂ ‘ਤੇ ਪਾਬੰਦੀ ਲਗਾ ਦਿੱਤੀ ਹੈ। ਦਰਅਸਲ, ਪਿਛਲੇ ਸਾਲ ਅਦਾਲਤ ਨੇ ਕੰਪਨੀ ਨੂੰ ਅਜਿਹੇ ਇਸ਼ਤਿਹਾਰ ਨਾ ਦੇਣ ਦੇ ਨਿਰਦੇਸ਼ ਦਿੱਤੇ ਸਨ। ਕੰਪਨੀ ਨੇ ਇਸ ਨੂੰ ਨਜ਼ਰਅੰਦਾਜ਼ ਕਰ ਦਿੱਤਾ। ਇਸ ‘ਤੇ ਅਦਾਲਤ ਨੇ ਕੰਪਨੀ ਅਤੇ ਮੈਨੇਜਿੰਗ ਡਾਇਰੈਕਟਰ (ਐੱਮ.ਡੀ.) ਆਚਾਰੀਆ ਬਾਲਕ੍ਰਿਸ਼ਨ ਨੂੰ ਮਾਣਹਾਨੀ ਦਾ ਨੋਟਿਸ ਜਾਰੀ ਕੀਤਾ ਹੈ।ਸੁਪਰੀਮ ਕੋਰਟ ਦੇ ਫੈਸਲੇ ‘ਤੇ ਪਤੰਜਲੀ ਨੇ ਕਿਹਾ ਕਿ ਅਸੀਂ ਸੁਪਰੀਮ ਕੋਰਟ ਦੇ ਆਦੇਸ਼ ਦਾ ਇੰਤਜ਼ਾਰ ਕਰ ਰਹੇ ਹਾਂ।ਉਸ ਦੀਆਂ ਹਦਾਇਤਾਂ ਦੀ ਪਾਲਣਾ ਕਰਾਂਗੇ।
ਦੱਸਣਯੋਗ ਹੈ ਕਿ ਸੁਪਰੀਮ ਕੋਰਟ 17 ਅਗਸਤ, 2022 ਨੂੰ ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈਐਮਏ) ਦੁਆਰਾ ਦਾਇਰ ਪਟੀਸ਼ਨ ‘ਤੇ ਸੁਣਵਾਈ ਕਰ ਰਿਹਾ ਸੀ। ਇਸ ਵਿਚ ਕਿਹਾ ਗਿਆ ਸੀ ਕਿ ਪਤੰਜਲੀ ਨੇ ਕੋਵਿਡ ਟੀਕਾਕਰਨ ਅਤੇ ਐਲੋਪੈਥੀ ਦੇ ਵਿਰੁੱਧ ਨਕਾਰਾਤਮਕ ਪ੍ਰਚਾਰ ਕੀਤਾ। ਇਸ ਦੇ ਨਾਲ ਹੀ ਉਸ ਨੇ ਆਪਣੀਆਂ ਆਯੁਰਵੈਦਿਕ ਦਵਾਈਆਂ ਨਾਲ ਕੁਝ ਬੀਮਾਰੀਆਂ ਠੀਕ ਕਰਨ ਦਾ ਝੂਠਾ ਦਾਅਵਾ ਕੀਤਾ। ਮਾਮਲੇ ਦੀ ਅਗਲੀ ਸੁਣਵਾਈ 19 ਮਾਰਚ ਨੂੰ ਹੋਵੇਗੀ।