ਚੰਡੀਗੜ੍ਹ, 29 ਫਰਵਰੀ, ਬੋਲੇ ਪੰਜਾਬ ਬਿਊਰੋ :
ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਦੇ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਪਿਛਲੇ 16 ਦਿਨਾਂ ਤੋਂ ਅੰਦੋਲਨ ਕਰ ਰਹੇ ਹਨ। ਬੁੱਧਵਾਰ ਨੂੰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਦੀ ਸਾਂਝੀ ਮੀਟਿੰਗ ਹੋਈ। ਦਿੱਲੀ ਮਾਰਚ ਬਾਰੇ ਅੰਤਿਮ ਫੈਸਲਾ ਅੱਜ ਵੀਰਵਾਰ ਨੂੰ ਲਿਆ ਜਾਵੇਗਾ।
ਇਸੇ ਦੌਰਾਨ ਹਰਿਆਣਾ ‘ਚ ਸਰਕਾਰ ਨੇ 7 ਜ਼ਿਲਿਆਂ ‘ਚ ਇੰਟਰਨੈੱਟ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਨ੍ਹਾਂ ਵਿੱਚ ਹਿਸਾਰ, ਜੀਂਦ, ਕੈਥਲ, ਕੁਰੂਕਸ਼ੇਤਰ, ਅੰਬਾਲਾ, ਫਤਿਹਾਬਾਦ ਅਤੇ ਸਿਰਸਾ ਜ਼ਿਲ੍ਹੇ ਸ਼ਾਮਲ ਸਨ। ਹਾਲਾਂਕਿ ਇਸ ਨੂੰ 24 ਫਰਵਰੀ ਦੀ ਰਾਤ ਨੂੰ ਹਟਾ ਦਿੱਤਾ ਗਿਆ ਸੀ ਪਰ ਕਿਸਾਨਾਂ ਦੇ ਦਿੱਲੀ ਵੱਲ ਮਾਰਚ ਕਰਨ ਦੇ ਫੈਸਲੇ ਦੇ ਮੱਦੇਨਜ਼ਰ 29 ਫਰਵਰੀ ਦੀ ਰਾਤ 11.59 ਵਜੇ ਤੱਕ ਅੰਬਾਲਾ ਦੇ ਨਾਗਲ ਥਾਣਾ, ਸਦਰ ਥਾਣਾ ਅਤੇ ਪੰਜੋਖਰਾ ਥਾਣਾ ਖੇਤਰਾਂ ਵਿੱਚ ਇੰਟਰਨੈੱਟ ਬੰਦ ਰਹੇਗਾ।