ਸ਼ੁਭਕਰਨ ਮੌਤ ਮਾਮਲਾ : ਪਰਚਾ ਦਰਜ ਹੋਣ ਤੋਂ ਬਾਅਦ ਰਾਜਿੰਦਰਾ ਹਸਪਤਾਲ ‘ਚ ਹੋਇਆ ਪੋਸਟਮਾਰਟਮ,ਸਸਕਾਰ ਅੱਜ

Uncategorized

ਚੰਡੀਗੜ੍ਹ, 29 ਫਰਵਰੀ, ਬੋਲੇ ਪੰਜਾਬ ਬਿਊਰੋ :
ਪੰਜਾਬ ਅਤੇ ਹਰਿਆਣਾ ਦੀ ਖਨੌਰੀ ਸਰਹੱਦ ‘ਤੇ 21 ਫਰਵਰੀ ਨੂੰ ਹੋਏ ਝੜਪ ‘ਚ ਮਾਰੇ ਗਏ ਕਿਸਾਨ ਸ਼ੁਭਕਰਨ ਦੇ ਮਾਮਲੇ ‘ਚ ਪੰਜਾਬ ਪੁਲਸ ਨੇ ਐੱਫ.ਆਈ.ਆਰ. ਕਿਸਾਨ ਜਥੇਬੰਦੀਆਂ ਐਫਆਈਆਰ ਦਰਜ ਕਰਵਾਉਣ ਲਈ ਲਗਾਤਾਰ ਅੜੀਆਂ ਰਹੀਆਂ। ਪੁਲੀਸ ਨੇ ਆਈਪੀਐਸ ਦੀ ਧਾਰਾ 302 (ਕਤਲ) ਅਤੇ 114 ਤਹਿਤ ਕੇਸ ਦਰਜ ਕਰ ਲਿਆ ਹੈ। ਮਾਮਲੇ ਵਿੱਚ ਅਜੇ ਤੱਕ ਕਿਸੇ ਦਾ ਨਾਮ ਨਹੀਂ ਲਿਆ ਗਿਆ ਹੈ।
ਮੁਲਜ਼ਮਾਂ ਦੀ ਪਛਾਣ ਕਰਨ ਲਈ ਪੁਲੀਸ ਘਟਨਾ ਵਾਲੇ ਦਿਨ ਦੀਆਂ ਫੋਟੋਆਂ ਅਤੇ ਵੀਡੀਓਜ਼ ਇਕੱਠੀਆਂ ਕਰੇਗੀ। ਜਿਸ ਦੇ ਆਧਾਰ ‘ਤੇ ਮਾਮਲੇ ‘ਚ ਨਾਂ ਸ਼ਾਮਲ ਕੀਤੇ ਜਾਣਗੇ। ਇਹ ਮਾਮਲਾ ਪਟਿਆਲਾ ਦੇ ਪਾਤੜਾਂ ਥਾਣੇ ਵਿੱਚ ਦਰਜ ਕੀਤਾ ਗਿਆ ਹੈ।
ਇਸ ਤੋਂ ਬਾਅਦ ਦੇਰ ਰਾਤ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਨਿਊਰੋ ਸਰਜਨ ਸਮੇਤ 5 ਡਾਕਟਰਾਂ ਦੇ ਬੋਰਡ ਨੇ ਲਾਸ਼ ਦਾ ਪੋਸਟਮਾਰਟਮ ਕੀਤਾ। ਪੂਰੇ ਪੋਸਟਮਾਰਟਮ ਦੀ ਵੀਡੀਓਗ੍ਰਾਫੀ ਵੀ ਕੀਤੀ ਗਈ। ਕਿਸਾਨ ਆਗੂਆਂ ਨੇ ਦੱਸਿਆ ਕਿ ਸਵੇਰੇ 9 ਵਜੇ ਸ਼ੁਭਕਰਨ ਸਿੰਘ ਦੀ ਮ੍ਰਿਤਕ ਦੇਹ ਨੂੰ ਅੰਤਿਮ ਦਰਸ਼ਨਾਂ ਲਈ ਖਨੌਰੀ ਬਾਰਡਰ ਵਿਖੇ ਰੱਖਿਆ ਜਾਵੇਗਾ। ਇਸ ਤੋਂ ਬਾਅਦ ਉਨ੍ਹਾਂ ਦਾ ਅੰਤਿਮ ਸੰਸਕਾਰ ਬਠਿੰਡਾ ਦੇ ਪਿੰਡ ਬੱਲੋ ਵਿਖੇ ਬਾਅਦ ਦੁਪਹਿਰ 3 ਵਜੇ ਕੀਤਾ ਜਾਵੇਗਾ।

Leave a Reply

Your email address will not be published. Required fields are marked *