ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਿੱਚ ਭਾਰਤ ਦਾ ਸਨਮਾਨ ਹੁਣ ਤੱਕ ਦੇ ਸਭ ਤੋਂ ਉੱਚੇ ਪੱਧਰ ਤੇ: ਸ਼ੇਰਗਿੱਲ

ਦੁਨੀਆਂਪ੍ਰਧਾਨਮੰਤਰੀਮੋਦੀਦੀਅਗਵਾਈਵਿੱਚਭਾਰਤਦੇਵਿਕਾਸਦੀਕਹਾਣੀਬਾਰੇਉਤਸੁਕ: ਸ਼ੇਰਗਿੱਲ ਮਿਊਨਿਖਸੁਰੱਖਿਆਕਾਨਫਰੰਸਵਿੱਚਪ੍ਰਧਾਨਮੰਤਰੀਮੋਦੀਦੇਯਤਨਾਂਦੀਸ਼ਲਾਘਾ: ਸ਼ੇਰਗਿੱਲ ਚੰਡੀਗੜ੍ਹ, 19 ਫਰਵਰੀ ,ਬੋਲੇ ਪੰਜਾਬ ਬਿਓਰੋ: ਭਾਜਪਾ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ ਨੂੰ 16 ਤੋਂ 18 ਫਰਵਰੀ ਤੱਕ ਜਰਮਨੀ ਦੇ ਮਿਊਨਿਖ ਸ਼ਹਿਰ ਵਿੱਚ ਹੋਈ ਤਿੰਨ-ਰੋਜ਼ਾ ਮਿਊਨਿਖ ਸੁਰੱਖਿਆ ਕਾਨਫਰੰਸ ਵਿੱਚ ਸੱਦਾ ਦਿੱਤਾ ਗਿਆ, ਜਿਸ ਦੌਰਾਨ ਉਨ੍ਹਾਂ ਤਿੰਨ ਤੋਂ ਚਾਰ ਅਹਿਮ ਪ੍ਰੋਗਰਾਮਾਂ ਬਾਰੇ ਗੱਲਬਾਤ ਕੀਤੀ।  ਇਸ ਕਾਨਫਰੰਸ ਵਿੱਚ ਦੁਨੀਆ ਭਰ ਦੇ ਡਿਪਲੋਮੈਟਾਂ, ਨੇਤਾਵਾਂ ਅਤੇ ਨੀਤੀ ਨਿਰਮਾਤਾਵਾਂ ਨੇ ਹਿੱਸਾ ਲਿਆ। ਕਾਨਫਰੰਸ ਵਿੱਚ ਮੌਜੂਦ ਪ੍ਰਮੁੱਖ ਸ਼ਖ਼ਸੀਅਤਾਂ ਵਿੱਚ ਵਿਸ਼ਵ ਦੇ ਵੱਖ-ਵੱਖ ਦੇਸ਼ਾਂ ਦੇ ਪ੍ਰਧਾਨ ਮੰਤਰੀਆਂ ਅਤੇ ਰਾਸ਼ਟਰਪਤੀਆਂ ਸਮੇਤ ਭਾਰਤ ਦੇ ਵਿਦੇਸ਼ ਮੰਤਰੀ ਡਾ. ਐਸ.  ਜੈਸ਼ੰਕਰ, ਅਮਰੀਕਾ ਦੇ ਉਪ ਰਾਸ਼ਟਰਪਤੀ ਕਮਲਾ ਹੈਰਿਸ, ਚੀਨ ਦੇ ਵਿਦੇਸ਼ ਮੰਤਰੀ ਵਾਂਗ ਯੀ, ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ, ਯੂਕਰੇਨ ਦੇ ਵਿਦੇਸ਼ ਮੰਤਰੀ ਦਮਿਤਰੋ ਕੁਲੇਬਾ ਅਤੇ ਗੂਗਲ ਦੇ ਸੀਈਓ ਸੁੰਦਰ ਪਿਚਾਈ ਵੀ ਮੌਜੂਦ ਸਨ। ਕਾਨਫਰੰਸ ਦੌਰਾਨ ਸ਼ੇਰਗਿੱਲ ਨੇ ਕਿਹਾ ਕਿ ਇਹ ਸਪੱਸ਼ਟ ਹੈ ਕਿ ਅੱਜ ਦੁਨੀਆ ਇਹ ਜਾਣਨ ਲਈ ਉਤਸੁਕ ਹੈ ਕਿ ਕਿਵੇਂ ਭਾਰਤ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ ਸਭ ਤੋਂ ਤੇਜ਼ੀ ਨਾਲ ਵਧ ਰਹੀ ਅਰਥ ਵਿਵਸਥਾ ਬਣ ਗਿਆ ਹੈ ਅਤੇ ਕਿਵੇਂ ਮਹਾਂਮਾਰੀ ਅਤੇ ਹੋਰ ਰੁਕਾਵਟਾਂ ਦੇ ਬਾਵਜੂਦ ਭਾਰਤ ਨਿਵੇਸ਼ ਦਾ ਕੇਂਦਰ ਬਣ ਗਿਆ ਹੈ।  ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਿੱਚ ਭਾਰਤ ਦੇ ਵਿਕਾਸ ਦੇ ਰਾਹ ਬਾਰੇ ਕਾਨਫਰੰਸ ਵਿੱਚ ਸਪਸ਼ਟ ਤੌਰ ’ਤੇ ਸਨਮਾਨ ਅਤੇ ਉਤਸੁਕਤਾ ਸੀ।  ਸ਼ੇਰਗਿੱਲ ਨੇ ਦੱਸਿਆ ਕਿ ਕਾਨਫਰੰਸ ਦੌਰਾਨ ਵਿਸ਼ਵ ਭਰ ਵਿੱਚ ਚੱਲ ਰਹੇ ਮੁੱਦਿਆਂ ’ਤੇ ਵੀ ਚਰਚਾ ਕੀਤੀ ਗਈ। ਸ਼ੇਰਗਿੱਲ ਨੇ ਵਿਸਥਾਰ ਨਾਲ ਦੱਸਿਆ ਕਿ ਕਿਸ ਤਰ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੱਖ-ਵੱਖ ਦੇਸ਼ਾਂ ਨੂੰ ਮਹੱਤਵਪੂਰਨ ਮੁੱਦਿਆਂ ‘ਤੇ ਹੱਲ ਮੁਹੱਈਆ ਕਰਵਾ ਕੇ ਭਾਰਤ ਨੂੰ ਦੁਨੀਆ ਦਾ ਮਿੱਤਰ ਬਣਾਉਣ ਤੋਂ ਇਲਾਵਾ, ਸਭ ਤੋਂ ਤੇਜ਼ੀ ਨਾਲ ਵਧ ਰਹੀ ਅਰਥਵਿਵਸਥਾ ਵਿੱਚ ਤਬਦੀਲ ਕੀਤਾ ਹੈ।  ਇਸ ਦੌਰਾਨ ਸ਼ੇਰਗਿੱਲ ਨੇ ਆਪਣੇ ਸੰਬੋਧਨ ਵਿੱਚ ਸਪਲਾਈ ਚੇਨ ਰਿਸਾਈਲੇਂਸ ਦੇ ਸਬੰਧ ਵਿੱਚ ਭਾਰਤ ਦੀ ਪਹੁੰਚ ਬਾਰੇ ਵੀ ਗੱਲ ਕੀਤੀ। ਉਨ੍ਹਾਂ ਇਸ ਮੌਕੇ ਹਾਜ਼ਰ ਲੋਕਾਂ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਨਾ ਸਿਰਫ਼ ਨਿਵੇਸ਼ ਦਾ ਕੇਂਦਰ ਬਣਨ ਵੱਲ ਧਿਆਨ ਦੇ ਰਿਹਾ ਹੈ, ਸਗੋਂ ਮਜ਼ਬੂਤ ਸਪਲਾਈ ਲੜੀ ਬਣਾ ਕੇ ਪੂਰੇ ਖੇਤਰ ਦੀ ਤਰੱਕੀ ਲਈ ਕੰਮ ਕਰ ਰਿਹਾ ਹੈ। ਇਸ ਮੌਕੇ ‘ਤੇ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ਼ੇਰਗਿੱਲ ਨੇ ਇਸ ਗੱਲ ‘ਤੇ ਵੀ ਜ਼ੋਰ ਦਿੱਤਾ ਕਿ ਇੰਡੋ-ਪੈਸੀਫਿਕ ਇਕਨਾਮਿਕ ਫਰੇਮਵਰਕ (ਆਈਪੀਈਐਫ), ਰਿਸਪਾਂਸੀਬਲ ਸਪਲਾਈ ਚੇਨ ਇਨੀਸ਼ੀਏਟਿਵ (ਆਰਐਸਸੀਆਈ), ਇੰਡੀਆ – ਮਿਡਲ ਈਸਟ – ਯੂਰੋਪ ਇਕੋਨੋਮਿਕ ਕੋਰੀਡੋਰ (ਆਈਐਮਈਆਈ ਕੋਰੀਡੋਰ), ਇੰਡੋ-ਪੈਸੀਫਿਕ ਅਲਾਇੰਸ, ਫ੍ਰੀ ਟਰੇਡ ਅਲਾਇੰਸ (ਐਫਟੀਏ)  ‘ਤੇ ਹਸਤਾਖਰ ਕਰਨ ਸਣੇ ਪ੍ਰੋਡਕਸ਼ਨ ਲਿਕਵਿਡ ਇਨਸੇਂਟਿਵ (ਪੀਐਲਆਈ ਸਕੀਮਾਂ), ਬੁਨਿਆਦੀ ਢਾਂਚੇ ਤੇ ਖਰਚ ਅਤੇ ਮੇਕ ਇਨ ਇੰਡੀਆ ਵਰਗੀਆਂ ਘਰੇਲੂ ਪਹਿਲਕਦਮੀਆਂ ਭਾਰਤ ਦੀ ਵਿਕਾਸ ਦਰ ਵਿਚ ਤੇਜ਼ੀ ਲਿਆ ਰਹੀਆਂ ਹਨ ਅਤੇ ਸਪਲਾਈ ਚੇਨ ਦੀਆਂ ਕਮਜ਼ੋਰੀਆਂ ਦੂਰ ਕਰ ਰਹੀਆਂ ਹਨ। ਸ਼ੇਰਗਿੱਲ ਨੇ ਆਪਣੇ ਸੰਬੋਧਨ ‘ਚ ਇਹ ਵੀ ਕਿਹਾ ਕਿ ਨੇਬਰਹੁੱਡ ਫਸਟ ਨੀਤੀ ‘ਤੇ ਜ਼ੋਰ ਦਿੰਦਿਆਂ, ਇੰਡੋ-ਪੈਸੀਫਿਕ ‘ਚ ਨੇਟ-ਸੁਰੱਖਿਆ ਪ੍ਰਦਾਨ ਕਰਨ ਵਾਲਾ ਬਣ ਕੇ ਅਤੇ ਮੱਧ ਪੂਰਬ ਤੇ ਪੱਛਮ ਨਾਲ ਮਿਲ ਕੇ ਕੰਮ ਕਰਨ ਨਾਲ ਭਾਰਤ ਸਾਰੇ ਖੇਤਰਾਂ ‘ਚ ਫਰੰਟ ਫੁੱਟ ‘ਤੇ ਅੱਗੇ ਵਧ ਰਿਹਾ ਹੈ।  ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਭਾਰਤ ਦੀ ਵਿਦੇਸ਼ ਨੀਤੀ ਕਿਸੇ ਦਾ ਪੱਖ ਲੈਣ ਬਾਰੇ ਨਹੀਂ ਹੈ, ਸਗੋਂ ਰਣਨੀਤਕ ਖੁਦਮੁਖਤਿਆਰੀ ਤੇ ਦੂਰੀਆਂ ਨੂੰ ਮਿਟਾਉਣ ਦੀ ਹੈ। ਸ਼ੇਰਗਿੱਲ ਨੇ ਜ਼ੋਰ ਦਿੰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦਾ ਸੰਦੇਸ਼ ਸਪੱਸ਼ਟ ਹੈ ਕਿ ਭਾਰਤ ਸ਼ਾਂਤੀ, ਕਾਨੂੰਨ ਦੇ ਸ਼ਾਸਨ, ਤਰੱਕੀ ਅਤੇ ਸਵੱਛ ਵਾਤਾਵਰਣ ਦੇ ਹੱਕ ਵਿੱਚ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੇ ਯਤਨਾਂ ਸਦਕਾ ਵਿਸ਼ਵ ਵਿੱਚ ਭਾਰਤ ਦਾ ਸਨਮਾਨ ਸਭ ਤੋਂ ਉੱਚੇ ਪੱਧਰ ‘ਤੇ ਪਹੁੰਚ ਗਿਆ ਹੈ।  ਉਨ੍ਹਾਂ ਕਿਹਾ ਕਿ ਹੁਣ ਭਾਰਤ ਕੈਂਪ ਫਾਲੋਅਰ ਬਣਨ ਦੀ ਬਜਾਏ ਏਜੰਡਾ ਸੇਟਰ ਬਣ ਗਿਆ ਹੈ। ਉਨ੍ਹਾਂ ਨੇ ਮੋਦੀ ਦੀ ਅਗਵਾਈ ਵਿੱਚ ਭਾਰਤ ਦੇ ਬੇਮਿਸਾਲ ਆਰਥਿਕ ਵਿਕਾਸ ਅਤੇ ਗਲੋਬਲ ਸਾਊਥ ਦੀ ਆਵਾਜ਼ ਵਜੋਂ ਇਸਦੇ ਉਭਰਨ ਬਾਰੇ ਵੀ ਗੱਲ ਕੀਤੀ।

Continue Reading

ਚੰਡੀਗੜ੍ਹ ਮੇਅਰ ਦੀ ਚੋਣ ਦੋਬਾਰਾ ਨਹੀਂ ਹੋਏਗੀ,ਬੈਲਟ ਪੇਪਰਾਂ ਦੀ ਜਾਂਚ ਦੇ ਆਧਾਰ ‘ਤੇ ਕੁਲਦੀਪ ਟੀਟਾ ਬਣ ਸਕਦਾ ਮੇਅਰ

ਦਿੱਲੀ, ਬੋਲੇ ਪੰਜਾਬ ਬਿਉਰੋ : ਚੰਡੀਗੜ੍ਹ ਦੇ ਮੇਅਰ ‘ਤੇ ਸੁਪਰੀਮ ਕੋਰਟ ਦੀ ਸਖ਼ਤ ਟਿੱਪਣੀ ਕਰਦੇ ਕਿਹਾ ਬੈਲਟ ਪੇਪਰਾਂ ਦੀ ਜਾਂਚ ਦੇ ਆਧਾਰ ‘ਤੇ ਹੋਵੇਗੀ ਮੇਅਰ ਦੀ ਚੋਣ, ਦੋਬਾਰਾ ਚੋਣ ਨਹੀਂ ਹੋਵੇਗੀ।ਕੱਲ੍ਹ 20 ਨੂੰ ਵੀ ਸੁਣਵਾਈ ਹੋਵੇਗੀ।  ਸੁਪਰੀਮ ਕੋਰਟ ਨੇ ਕਿਹਾ “ਅਸੀਂ ਹਾਈ ਕੋਰਟ ਦੇ ਰਜਿਸਟਰਾਰ ਜਨਰਲ ਨੂੰ ਇੱਕ ਅਧਿਕਾਰੀ ਨੂੰ ਨਾਮਜ਼ਦ ਕਰਨ ਲਈ ਕਹਾਂਗੇ ਜੋ […]

Continue Reading

ਪਟਿਆਲਾ ‘ਚ ਕੈਪਟਨ ਅਮਰਿੰਦਰ ਦੇ ਘਰ ਅੱਗੇ ਧਰਨਾ ਦੇ ਰਹੇ ਕਿਸਾਨ ਦੀ ਮੌਤ

ਪਟਿਆਲਾ ‘ਚ ਕੈਪਟਨ ਅਮਰਿੰਦਰ ਦੇ ਘਰ ਅੱਗੇ ਧਰਨਾ ਦੇ ਰਹੇ ਕਿਸਾਨ ਦੀ ਮੌਤ ਪਟਿਆਲ਼ਾ, 19 ਫਰਵਰੀ, ਬੋਲੇ ਪੰਜਾਬ ਬਿਊਰੋ : ਦੋ ਦਿਨਾਂ ਤੋਂ ਪਟਿਆਲਾ ‘ਚ ਕੈਪਟਨ ਅਮਰਿੰਦਰ ਦੇ ਘਰ ਅੱਗੇ ਧਰਨਾ ਦੇ ਰਹੇ ਕਿਸਾਨ ਦੀ ਮੌਤ ਹੋ ਗਈ ਹੈ। ਅੰਦੋਲਨ ਵਿੱਚ ਕਿਸਾਨਾਂ ਦੀ ਇਹ ਤੀਜੀ ਮੌਤ ਹੈ। ਇਸ ਤੋਂ ਇਲਾਵਾ ਸ਼ੰਭੂ ਬਾਰਡਰ ‘ਤੇ ਤਾਇਨਾਤ ਇਕ […]

Continue Reading

ਚੱਲਦੇ ਦੋਪਹੀਆ ਵਾਹਨ ‘ਤੇ ਹਾਰਟ ਅਟੈਕ ਆਉਣ ਕਾਰਨ ਨੌਜਵਾਨ ਦੀ ਮੌਤ

ਚੱਲਦੇ ਦੋਪਹੀਆ ਵਾਹਨ ‘ਤੇ ਹਾਰਟ ਅਟੈਕ ਆਉਣ ਕਾਰਨ ਨੌਜਵਾਨ ਦੀ ਮੌਤ ਇੰਦੌਰ, 19 ਫਰਵਰੀ, ਬੋਲੇ ਪੰਜਾਬ ਬਿਊਰੋ : ਇੰਦੌਰ ‘ਚ ਚੱਲਦੇ ਬਾਈਕਾਟ ‘ਤੇ ਨੌਜਵਾਨ ਨੂੰ ਦਿਲ ਦਾ ਦੌਰਾ ਪੈ ਗਿਆ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਉਹ ਆਪਣੇ ਛੋਟੇ ਭਰਾ ਨਾਲ ਘਰੇਲੂ ਸਮਾਨ ਲੈਣ ਜਾ ਰਿਹਾ ਸੀ। ਜਿਵੇਂ ਹੀ ਉਸ ਨੂੰ ਦਿਲ ਦਾ ਦੌਰਾ ਪਿਆ, […]

Continue Reading

ਕੇਜਰੀਵਾਲ ਸ਼ਰਾਬ ਘੁਟਾਲੇ ਮਾਮਲੇ ‘ਚ ਅੱਜ ਵੀ ਈਡੀ ਸਾਹਮਣੇ ਪੇਸ਼ ਨਹੀਂ ਹੋਣਗੇ

ਕੇਜਰੀਵਾਲ ਸ਼ਰਾਬ ਘੁਟਾਲੇ ਮਾਮਲੇ ‘ਚ ਅੱਜ ਵੀ ਈਡੀ ਸਾਹਮਣੇ ਪੇਸ਼ ਨਹੀਂ ਹੋਣਗੇ ਨਵੀਂ ਦਿੱਲੀ, 19 ਫਰਵਰੀ, ਬੋਲੇ ਪੰਜਾਬ ਬਿਊਰੋ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸ਼ਰਾਬ ਘੁਟਾਲੇ ਵਿੱਚ ਪੁੱਛਗਿੱਛ ਲਈ ਅੱਜ ਸੋਮਵਾਰ ਨੂੰ ਈਡੀ ਸਾਹਮਣੇ ਪੇਸ਼ ਨਹੀਂ ਹੋਣਗੇ। ਆਮ ਆਦਮੀ ਪਾਰਟੀ (ਆਪ) ਨੇ ਕਿਹਾ ਕਿ ਈਡੀ ਦੇ ਸੰਮਨ ਗੈਰ-ਕਾਨੂੰਨੀ ਹਨ। ਜਦੋਂ ਸੰਮਨ ਦੀ ਵੈਧਤਾ […]

Continue Reading

19 ਤੋਂ 20 ਫਰਵਰੀ ਦਰਮਿਆਨ ਪੰਜਾਬ, ਹਰਿਆਣਾ ਵਿਚ ਤੇਜ ਹਵਾਵਾਂ ਤੇ ਮੀਂਹ ਦਾ ਅਲਰਟ

ਚੰਡੀਗੜ੍ਹ, ਬੋਲੇ ਪੰਜਾਬ ਬਿਉਰੋ: ਮੌਸਮ ਵਿਭਗ ਅਨੁਸਾਰ ਪੰਜਾਬ, ਹਰਿਆਣਾ ਅਤੇ ਦਿੱਲੀ ਵਿੱਚ 19 ਤੋਂ 21 ਫਰਵਰੀ ਤੱਕ, ਪੱਛਮੀ ਉੱਤਰ ਪ੍ਰਦੇਸ਼ ਵਿੱਚ 19 ਤੋਂ 20 ਫਰਵਰੀ ਤੱਕ, ਪੂਰਬੀ ਉੱਤਰ ਪ੍ਰਦੇਸ਼ ਅਤੇ ਮੱਧ ਪ੍ਰਦੇਸ਼ ਵਿੱਚ 20 ਤੋਂ 22 ਫਰਵਰੀ ਤੱਕ ਅਤੇ ਰਾਜਸਥਾਨ ਵਿੱਚ 19 ਅਤੇ 20 ਫਰਵਰੀ ਨੂੰ ਬਾਰਿਸ਼ ਹੋਣ ਦੀ ਸੰਭਾਵਨਾ ਹੈ। 19 ਤੋਂ 20 ਫਰਵਰੀ […]

Continue Reading

ਆਸ਼ਾ ਵਰਕਰਜ਼ ਅਤੇ ਫੈਸਿਲੀਟੇਟਰ ਯੂਨੀਅਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਹੋਈ

9 ਮਾਰਚ ਨੂੰ ਸਿਹਤ ਮੰਤਰੀ ਵਿਰੁੱਧ ਪਟਿਆਲਾ ਵਿਖੇ ਸੂਬਾਈ ਰੈਲੀ ਦਾ ਐਲਾਨਚੰਡੀਗੜ੍ਹ, 19 ਫਰਵਰੀ,ਬੋਲੇ ਪੰਜਾਬ ਬਿਓਰੋ: ਆਸ਼ਾ ਵਰਕਰਜ਼ ਅਤੇ ਫੈਸਿਲੀਟੇਟਰ ਯੂਨੀਅਨ ਪੰਜਾਬ ਦੀ ਇੱਕ ਬਹੁਤ ਹੀ ਅਹਿਮ ਜੱਥੇਬੰਦੀ ਦੀ ਸੂਬਾ ਪ੍ਰਧਾਨ ਰਾਣੋ ਖੇੜੀ ਗਿੱਲਾਂ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਸੂਬਾ ਕਮੇਟੀ ਮੈਂਬਰਾਂ ਅਤੇ ਜ਼ਿਲ੍ਹਾ ਆਗੂਆਂ ਵਲੋਂ ਸ਼ਮੂਲੀਅਤ ਕੀਤੀ ਗਈ। ਮੀਟਿੰਗ ਵਿੱਚ ਜੱਥੇਬੰਦੀ ਦੇ ਮੁੱਖ […]

Continue Reading

ਸਿੱਖ ਕੌਮ ਵਿਰੁੱਧ ਸੋਸ਼ਲ ਮੀਡੀਆ ਖਾਤਿਆਂ ਰਾਹੀਂ ਨਫ਼ਰਤ ਭਰੇ ਭਾਸ਼ਣ ਅਤੇ ਫਿਰਕੂ ਮਤਭੇਦ ਫੈਲਾਉਣ ‘ਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ: ਸਾਹਨੀ

 ਅਨੁਰਾਗ ਠਾਕੁਰ ਨੂੰ ਚਿੱਠੀ ਲਿਖ ਕਾਰਵਾਈ ਦੀ ਕੀਤੀ ਮੰਗ ਨਵੀਂ ਦਿੱਲੀ 19 ਫਰਵਰੀ,ਬੋਲੇ ਪੰਜਾਬ ਬਿਓਰੋ (ਮਨਪ੍ਰੀਤ ਸਿੰਘ ਖਾਲਸਾ):-ਪੰਜਾਬ ਤੋਂ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਕਈ ਸੋਸ਼ਲ ਮੀਡੀਆ ਖਾਤਿਆਂ ‘ਤੇ ਸਿੱਖ ਕੌਮ ਵਿਰੁੱਧ ਨਫ਼ਰਤ ਭਰੇ ਭਾਸ਼ਣ ਅਤੇ ਫਿਰਕੂ ਮਤਭੇਦ ਫੈਲਾਉਣ ‘ਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ।ਸ੍ਰੀ ਸਾਹਨੀ ਨੇ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ […]

Continue Reading

ਮੁੱਖ ਮੰਤਰੀ ਨੇ ਬਦਲਵੀਆਂ ਫ਼ਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਦੀ ਕੀਤੀ ਮੰਗ

ਕਿਸਾਨਾਂ ਨੂੰ ਕਣਕ-ਝੋਨੇ ਦੇ ਚੱਕਰ ਵਿੱਚੋਂ ਬਾਹਰ ਕੱਢ ਕੇ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਕਰਨ ਨੂੰ ਸਮੇਂ ਦੀ ਲੋੜ ਦੱਸਿਆ  ਕਿਸਾਨਾਂ ਦੇ ਹਿੱਤਾਂ ਦੀ ਰਾਖੀ ਦੀ ਵਚਨਬੱਧਤਾ ਦੁਹਰਾਈ  ਕਿਸਾਨਾਂ ਨਾਲ ਗੱਲਬਾਤ ਦੇ ਦਰਵਾਜ਼ੇ ਹਮੇਸ਼ਾ ਖੁੱਲ੍ਹੇਃ ਮੁੱਖ ਮੰਤਰੀ ਚੰਡੀਗੜ੍ਹ, 19 ਫਰਵਰੀ,ਬੋਲੇ ਪੰਜਾਬ ਬਿਓਰੋ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਨੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ […]

Continue Reading

ਕਿਸਾਨ ਅੰਦੋਲਨ ‘ਚ ਇੱਕ ਹੋਰ ਕਿਸਾਨ ਦੀ ਮੌਤ

ਚੰਡੀਗੜ੍ਹ, 19 ਫਰਵਰੀ, ਬੋਲੇ ਪੰਜਾਬ ਬਿਊਰੋ :ਪੰਜਾਬ-ਹਰਿਆਣਾ ਦੀ ਖਨੌਰੀ ਸਰਹੱਦ ‘ਤੇ ਅੰਦੋਲਨ ‘ਚ ਸ਼ਾਮਲ ਇਕ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮਨਜੀਤ ਸਿੰਘ ਪਿੰਡ ਕੰਗਥਲਾ ਦਾ ਵਸਨੀਕ ਹੈ ਅਤੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਨਾਲ ਸਬੰਧਤ ਹੈ। ਅੰਦੋਲਨ ਵਿੱਚ ਇਹ ਤੀਜੀ ਮੌਤ ਹੈ। ਇਸ ਤੋਂ ਪਹਿਲਾਂ ਸ਼ੰਭੂ ਸਰਹੱਦ ‘ਤੇ ਕਿਸਾਨ ਗਿਆਨ ਸਿੰਘ […]

Continue Reading