ਯੂਨਾਈਟਿਡ ਸਿੱਖਜ਼ ਜ਼ਖਮੀ ਕਿਸਾਨਾਂ ਨੂੰ ਕਾਨੂੰਨੀ ਸਹਾਇਤਾ ਦੇਣਗੇ
ਕਿਸਾਨਾਂ ਦੀਆਂ ਸਮੱਸਿਆਵਾਂ ਲਈ
ਹੈਲਪਲਾਈਨ ਜਾਰੀ
ਚੰਡੀਗੜ੍ਹ, 2 ਮਾਰਚ ਬੋਲੇ ਪੰਜਾਬ ਬਿਊਰੋ ਹਰਦੇਵ ਚੌਹਾਨ)
ਯੂਨਾਈਟਿਡ ਸਿੱਖਸ ਨੇ ਕਿਸਾਨ ਧਰਨੇ ਦੌਰਾਨ ਜ਼ਖਮੀ ਹੋਏ ਕਿਸਾਨਾਂ ਨੂੰ ਦਿੱਤੀ ਜਾ ਰਹੀ ਕਾਨੂੰਨੀ ਸਹਾਇਤਾ ਬਾਰੇ ਪੱਤਰਕਾਰਾਂ ਨੂੰ ਜਾਣੂ ਕਰਵਾਉਣ ਲਈ ਪ੍ਰੈਸ ਕਾਨਫਰੰਸ ਦਾ ਆਯੋਜਨ ਕੀਤਾ। ਡਾਇਰੈਕਟਰ ਅੰਮ੍ਰਿਤਪਾਲ
ਸਿੰਘ ਅਤੇ ਗੁਰਪ੍ਰੀਤ ਸਿੰਘ, ਯੂਨਾਈਟਿਡ ਸਿੱਖਸ ਦੇ ਐਡਵੋਕੇਟ ਗੁਰਮੋਹਨਪ੍ਰੀਤ ਸਿੰਘ, ਕਿਸਾਨ ਆਗੂ
ਬਲਦੇਵ ਸਿੰਘ ਸਿਰਸਾ ਅਤੇ ਅਸ਼ੋਕ ਬਲਹਾਰਾ ਨੇ ਪੱਤਰਕਾਰਾਂ ਨੂੰ ਸੰਬੋਧਨ ਕੀਤਾ।
ਡਾਇਰੈਕਟਰ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਪ੍ਰਦਰਸ਼ਨ ਦੌਰਾਨ ਜ਼ਖਮੀ ਹੋਏ ਕਿਸਾਨਾਂ ਨੂੰ ਇਨਸਾਫ਼ ਦਿਵਾਉਣ ਲਈ ਕਾਨੂੰਨੀ ਸਹਾਰਾ ਲਿਆ ਜਾ ਰਿਹਾ ਹੈ ਤੇ ਤਿੰਨ ਐਂਬੂਲੈਂਸਾਂ ਤਾਇਨਾਤ ਕੀਤੀਆਂ ਗਈਆਂ ਹਨ।
ਐਡਵੋਕੇਟ ਗੁਰਮੋਹਨਪ੍ਰੀਤ ਸਿੰਘ ਨੇ ਦੱਸਿਆ ਕਿ
ਜ਼ਖਮੀਆਂ ਨੂੰ ਇਨਸਾਫ਼ ਦਿਵਾਉਣ ਲਈ ਰਿੱਟ ਪਟੀਸ਼ਨਾਂ ਦਾਇਰ ਕੀਤੀਆਂ ਜਾ ਰਹੀਆਂ ਹਨ।
ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਕਿਸਾਨਾਂ ‘ਤੇ ਰਬੜ ਦੀਆਂ ਗੋਲੀਆਂ, ਅੱਥਰੂ ਗੈਸ ਦੇ ਗੋਲਿਆਂ ਦੀ ਵਰਤੋਂ ‘ਤੇ ਸਵਾਲ ਉਠਾਏ ਅਤੇ ਕਿਹਾ ਕਿ ਕਿਸਾਨਾਂ ‘ਤੇ ਪੈਲੇਟ ਗਨ ਮਨੁੱਖੀ ਅਧਿਕਾਰਾਂ ਦੀ ਸਿੱਧੀ ਉਲੰਘਣਾ ਹੈ।
ਹਰਿਆਣਾ ਪੁਲਿਸ ਦੁਆਰਾ ਕਿਸਾਨਾਂ ਦੀ ਗ੍ਰਿਫਤਾਰੀ ਵੀ ਖੇਤਰੀ ਕਾਨੂੰਨਾਂ ਦੀ ਉਲੰਘਣਾ ਹੈ। ਉਹਨਾਂ ਇਹ ਵੀ ਦੱਸਿਆ ਕਿ ਛੇ ਕਿਸਾਨਾਂ ਦੇ ਕੇਸਾਂ ਤੋਂ ਇਲਾਵਾ ਅਸੀਂ ਚਾਰ ਕੇਸ ਹੋਰ ਲਏ ਹਨ ਜਿਸ ਵਿੱਚ ਅੰਮ੍ਰਿਤਪਾਲ ਸਿੰਘ, ਜਸਕਰਨ ਸਿੰਘ, ਪ੍ਰੀਤਪਾਲ ਸਿੰਘ ਸਮੇਤ ਸ਼ੁਭਕਰਨ ਸਿੰਘ ਦੇ ਕੇਸ ਵੀ ਸ਼ਾਮਲ ਹਨ।
ਸਾਡੀਆਂ ਕਾਨੂੰਨੀ ਟੀਮਾਂ ਨੂੰ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਲਈ ਜ਼ਮੀਨੀ ਪੱਧਰ ‘ਤੇ ਵਧੇਰੇ ਡਾਟਾ ਇਕੱਠਾ ਕੀਤਾ ਜਾ ਰਿਹਾ ਹੈ।
ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਨੇ ਕਿਸਾਨਾਂ ਨੂੰ ਮੈਡੀਕਲ ਸਹਾਇਤਾ ਦੇਣ ਲਈ ਯੂਨਾਈਟਿਡ ਸਿੱਖਸ ਦਾ ਧੰਨਵਾਦ ਕੀਤਾ।
ਕਿਸਾਨ ਆਗੂ ਅਸ਼ੋਕ ਬਲਹਾਰਾ ਨੇ ਵੀ ਕਿਹਾ ਕਿ ਸਾਰੀਆਂ ਕਿਸਾਨ ਜਥੇਬੰਦੀਆਂ ਨੂੰ ਇੱਕਜੁੱਟ ਹੋਣਾ ਚਾਹੀਦਾ ਹੈ ਤੇ
ਦੇਸ਼ ਭਰ ਵਿੱਚ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨਾਂ ਦਾ ਸਮਰਥਨ ਕਰਨਾ ਚਾਹੀਦਾ।
ਮਾਨਵੀ, ਡਾਕਟਰੀ ਅਤੇ ਕਾਨੂੰਨੀ ਸਹਾਇਤਾ ਲਈ ਡਾਇਰੈਕਟਰ ਅੰਮ੍ਰਿਤਪਾਲ ਸਿੰਘ ਨੇ ਦਾਨੀ ਸੱਜਣਾਂ ਅਤੇ ਸਹਿਯੋਗੀਆਂ ਦਾ ਧੰਨਵਾਦ ਕੀਤਾ ਤੇ ਲੋੜਵੰਦ ਕਿਸਾਨਾਂ ਦੀ
ਰਾਹਤ ਲਈ +91 9999053503 ਹੈਲਪਲਾਈਨ ਨੰਬਰ ਵੀ ਜਾਰੀ ਕੀਤਾ।