ਆਮ ਆਦਮੀ ਪਾਰਟੀ ਕੇਂਦਰ ਸਰਕਾਰ ਦਾ ਡਟ ਕੇ ਮੁਕਾਬਲਾ ਕਰ ਰਹੀ,ਸਾਨੂੰ ਤਾਂ ਨੋਬਲ ਪੁਰਸਕਾਰ ਮਿਲਣਾ ਚਾਹੀਦਾ : ਕੇਜਰੀਵਾਲ
ਲੁਧਿਆਣਾ, 4 ਮਾਰਚ, ਬੋਲੇ ਪੰਜਾਬ ਬਿਊਰੋ :
ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਪੰਜਾਬ ਦੀ ਵਿੱਤੀ ਰਾਜਧਾਨੀ ਲੁਧਿਆਣਾ ਵਿੱਚ ਸੂਬੇ ਦੇ ਲੋਕਾਂ ਨੂੰ 13 ਸਕੂਲ ਆਫ਼ ਐਮੀਨੈਂਸ ਤੋਹਫ਼ੇ ਵਜੋਂ ਦਿੱਤੇ। ਇਸ ਤੋਂ ਬਾਅਦ ਦੋਵਾਂ ਆਗੂਆਂ ਨੇ ਉੱਦਮੀਆਂ ਨਾਲ ਸਿੱਧੀ ਗੱਲਬਾਤ ਕੀਤੀ। ਇਸ ਦੌਰਾਨ ਕੇਂਦਰ ਸਰਕਾਰ ਅਰਵਿੰਦ ਕੇਜਰੀਵਾਲ ਦੇ ਨਿਸ਼ਾਨੇ ‘ਤੇ ਰਹੀ।
ਕੇਜਰੀਵਾਲ ਨੇ ਆਪਣੇ ਸੰਬੋਧਨ ‘ਚ ਕਿਹਾ ਕਿ ਦੇਸ਼ ‘ਚ ਗੈਰ-ਭਾਜਪਾ ਸ਼ਾਸਤ ਰਾਜਾਂ ਦੀਆਂ ਸਰਕਾਰਾਂ ਨੂੰ ਕੰਮ ਨਹੀਂ ਕਰਨ ਦਿੱਤਾ ਜਾ ਰਿਹਾ। ਪਰ ਦਿੱਲੀ ਅਤੇ ਪੰਜਾਬ ਵਿੱਚ ਕੰਮ ਕਰ ਰਹੀਆਂ ਆਮ ਆਦਮੀ ਪਾਰਟੀ ਦੀਆਂ ਸਰਕਾਰਾਂ ਕੇਂਦਰ ਦਾ ਡਟ ਕੇ ਮੁਕਾਬਲਾ ਕਰ ਰਹੀਆਂ ਹਨ ਕਿਉਂਕਿ ਆਮ ਆਦਮੀ ਪਾਰਟੀ ਦੀ ਰਾਜਨੀਤੀ ਦਾ ਉਦੇਸ਼ ਸਿਰਫ ਜਨਤਾ ਦੀ ਸੇਵਾ ਕਰਨਾ ਹੈ।
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਹ ਦਿੱਲੀ ਵਿੱਚ ਕੇਂਦਰ ਨਾਲ ਕਿਵੇਂ ਲੜ ਰਹੇ ਹਨ। ਇਹ ਸਿਰਫ ਉਹ ਹੀ ਜਾਣਦੇ ਹਨ। ਇਸ ਲਈ ਸਾਨੂੰ ਨੋਬਲ ਪੁਰਸਕਾਰ ਮਿਲਣਾ ਚਾਹੀਦਾ ਹੈ। ਇੰਨਾ ਹੀ ਨਹੀਂ ਪੰਜਾਬ ਵਿੱਚ ਵੀ ਭਾਜਪਾਈ ਰਾਜਪਾਲ ਅਤੇ ਕੇਂਦਰ ਸਰਕਾਰ ਸੂਬੇ ਦੀ ਭਗਵੰਤ ਮਾਨ ਸਰਕਾਰ ਦੇ ਰਾਹ ਵਿੱਚ ਰੁਕਾਵਟਾਂ ਖੜ੍ਹੀਆਂ ਕਰ ਰਹੇ ਹਨ