ਗੋਪਾਲ ਸ਼ਰਮਾ ਨੇ ਪੀ.ਐਸ.ਪੀ.ਸੀ.ਐਲ ਵਿਖੇ ਉਪ ਸਕੱਤਰ ਲੋਕ ਸੰਪਰਕ ਦਾ ਅਹੁਦਾ ਸੰਭਾਲਿਆ

Uncategorized

ਪਟਿਆਲਾ, 6 ਮਾਰਚ, ਬੋਲੇ ਪੰਜਾਬ ਬਿਓਰੋ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ (ਪੀ.ਐਸ.ਪੀ.ਸੀ.ਐਲ) ਦੇ ਮੁੱਖ ਦਫ਼ਤਰ ਪਟਿਆਲਾ ਵਿਖੇ ਅੱਜ ਗੋਪਾਲ ਸ਼ਰਮਾ ਨੇ ਉਪ ਸਕੱਤਰ ਲੋਕ ਸੰਪਰਕ ਵਜੋਂ ਅਹੁਦਾ ਸੰਭਾਲ ਲਿਆ ਹੈ।
ਜ਼ਿਕਰਯੋਗ ਹੈ ਕਿ ਗੋਪਾਲ ਸ਼ਰਮਾ ਸਾਲ 2001 ਵਿੱਚ ਬਿਜਲੀ ਬੋਰਡ ’ਚ ਬਤੌਰ ਸੂਚਨਾ ਅਧਿਕਾਰੀ ਵਜੋਂ ਭਰਤੀ ਹੋਏ ਸਨ। ਇਸ ਦੌਰਾਨ ਉਨ੍ਹਾਂ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਲੁਧਿਆਣਾ, ਬਠਿੰਡਾ ਸਮੇਤ ਲਹਿਰਾ ਥਰਮਲ ਵਿਖੇ ਆਪਣੀਆਂ ਸੂਚਨਾ ਅਫ਼ਸਰ ਅਤੇ ਅਧੀਨ ਸਕੱਤਰ ਵਜੋਂ ਲੰਮਾ ਸਮਾਂ ਸੇਵਾਵਾਂ ਨਿਭਾਈਆਂ।ਅਹੁਦਾ ਸੰਭਾਲਣ ਉਪਰੰਤ ਉਨ੍ਹਾਂ ਕਿਹਾ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ (ਪੀ.ਐਸ.ਪੀ.ਸੀ.ਐਲ) ਵੱਲੋਂ ਸੂਬਾ ਵਾਸੀਆਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਸਬੰਧੀ ਲੋਕਾਂ ਨੂੰ ਹੋਰ ਜਾਗਰੂਕ ਕੀਤਾ ਜਾਵੇਗਾ ਤਾਂ ਜੋ ਹਰੇਕ ਲੋੜਵੰਦ ਪੀ.ਐਸ.ਪੀ.ਸੀ.ਐਲ ਦੀਆਂ ਸੇਵਾਵਾਂ ਦਾ ਲਾਭ ਉਠਾ ਸਕੇ।

Leave a Reply

Your email address will not be published. Required fields are marked *