ਅੰਮ੍ਰਿਤਸਰ : ਟੈਂਕਰ ਨੇ ਐਕਟਿਵਾ ਨੂੰ ਮਾਰੀ ਟੱਕਰ,ਪਿਓ-ਪੁੱਤ ਦੀ ਮੌਤ

Uncategorized


ਅੰਮ੍ਰਿਤਸਰ, 6 ਮਾਰਚ, ਬੋਲੇ ਪੰਜਾਬ ਬਿਊਰੋ :
ਅੰਮ੍ਰਿਤਸਰ ਦੇ ਪਿੰਡ ਦਬੁਰਜੀ ਵਿੱਚ ਮੰਗਲਵਾਰ ਦੇਰ ਸ਼ਾਮ ਵਾਪਰੇ ਇੱਕ ਹਾਦਸੇ ਨੇ ਇੱਕ ਹੀ ਪਰਿਵਾਰ ਦੇ ਦੋ ਜੀਆਂ ਦੀ ਜਾਨ ਲੈ ਲਈ। ਮ੍ਰਿਤਕ ਐਕਟਿਵਾ ‘ਤੇ ਸਵਾਰ ਸਨ। ਜਦੋਂ ਪਿੱਛੇ ਤੋਂ ਆ ਰਹੇ ਟੈਂਕਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਜਿਸ ‘ਚ ਉਨ੍ਹਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਲੋਕਾਂ ਨੇ ਡਰਾਈਵਰ ਨੂੰ ਫੜ ਕੇ ਪੁਲਿਸ ਹਵਾਲੇ ਕਰ ਦਿੱਤਾ। ਲੋਕਾਂ ਨੇ ਹਾਦਸੇ ਦਾ ਕਾਰਨ ਉਸਾਰੀ ਅਧੀਨ ਪੁਲ ਕਾਰਨ ਲੱਗੇ ਜਾਮ ਨੂੰ ਦੱਸਿਆ।
ਚਸ਼ਮਦੀਦਾਂ ਅਨੁਸਾਰ ਪਿਤਾ-ਪੁੱਤਰ ਐਕਟਿਵਾ ‘ਤੇ ਸਵਾਰ ਹੋ ਕੇ ਦੋਬੁਰਜੀ ਹਾਈਵੇਅ ‘ਤੇ ਗੁਰਦੁਆਰਾ ਸਾਹਿਬ ਕੋਲ ਪੁੱਜੇ ਤਾਂ ਪਿੱਛੇ ਤੋਂ ਆ ਰਹੇ ਇਕ ਟੈਂਕਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਉਹ ਦੋਵੇਂ ਡਿੱਗ ਪਏ ਅਤੇ ਟੈਂਕਰ ਉਨ੍ਹਾਂ ਦੇ ਉੱਪਰ ਚੜ੍ਹ ਗਿਆ, ਜਿਸ ਨਾਲ ਉਨ੍ਹਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।

Leave a Reply

Your email address will not be published. Required fields are marked *