ਕਾਂਗਰਸੀ ਐਮਪੀ ਬਿੱਟੂ,ਸਾਬਕਾ ਮੰਤਰੀ ਆਸ਼ੂ, ਤਲਵਾੜ ਅਤੇ ਮਲਹੋਤਰਾ ਦੀ ਪੇਸ਼ੀ ਅੱਜ
ਲੁਧਿਆਣਾ, 6 ਮਾਰਚ, ਬੋਲੇ ਪੰਜਾਬ ਬਿਊਰੋ :
ਲੁਧਿਆਣਾ ‘ਚ ਬੀਤੇ ਦਿਨੀਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਅਤੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਸਮੇਤ ਚਾਰ ਆਗੂਆਂ ਨੂੰ ਪੁਲਸ ਨੇ ਗ੍ਰਿਫਤਾਰ ਕਰ ਲਿਆ ਸੀ। ਚਾਰਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਇਨ੍ਹਾਂ ਆਗੂਆਂ ਨੂੰ ਅਦਾਲਤ ਵਿੱਚ ਪੇਸ਼ ਕਰਕੇ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਨਾਭਾ ਜੇਲ੍ਹ ਭੇਜ ਦਿੱਤਾ ਗਿਆ ਸੀ। ਅੱਜ ਇਨ੍ਹਾਂ ਆਗੂਆਂ ਦੀ ਜ਼ਮਾਨਤ ਪਟੀਸ਼ਨ ’ਤੇ ਅਦਾਲਤ ਵਿੱਚ ਸੁਣਵਾਈ ਹੋਈ। ਅੱਜ ਬਿੱਟੂ, ਆਸ਼ੂ, ਤਲਵਾੜ ਅਤੇ ਸ਼ਾਮ ਸੁੰਦਰ ਮਲਹੋਤਰਾ ਨੂੰ ਸਿਵਲ ਜੱਜ ਤਨਿਸ਼ਠ ਗੋਇਲ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਦੱਸਣਯੋਗ ਹੈ ਕਿ 27 ਫਰਵਰੀ ਨੂੰ ਸੰਸਦ ਮੈਂਬਰ ਬਿੱਟੂ ਅਤੇ ਆਸ਼ੂ ਨੇ ਕਾਂਗਰਸੀਆਂ ਨਾਲ ਮਿਲ ਕੇ ਨਗਰ ਨਿਗਮ ਜ਼ੋਨ-ਏ ਦੇ ਦਫ਼ਤਰ ਨੂੰ ਤਾਲਾ ਲਗਾ ਦਿੱਤਾ ਸੀ। ਅਗਲੇ ਦਿਨ 28 ਫਰਵਰੀ ਨੂੰ ਪੁਲੀਸ ਨੇ ਬਿੱਟੂ, ਆਸ਼ੂ, ਸੰਜੇ ਤਲਵਾੜ ਅਤੇ ਸ਼ਾਮ ਸੁੰਦਰ ਮਲਹੋਤਰਾ ਸਮੇਤ 50 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਸੀ।