ਪਟਿਆਲ਼ਾ, 6 ਮਾਰਚ, ਬੋਲੇ ਪੰਜਾਬ ਬਿਊਰੋ :
ਡਰੱਗ ਕੇਸ ਵਿੱਚ ਫਸੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਅੱਜ ਪੇਸ਼ੀ ਲਈ ਪਟਿਆਲਾ ਪਹੁੰਚ ਗਏ ਹਨ। ਐਸਆਈਟੀ ਅੱਗੇ ਪੇਸ਼ ਹੋਣ ਲਈ ਪੁੱਜੇ ਮਜੀਠੀਆ ਨੇ ਕਿਹਾ ਕਿ ਪੰਜਾਬ ਪੁਲੀਸ ਵੱਲੋਂ ਬਣਾਈ ਗਈ ਵਿਸ਼ੇਸ਼ ਜਾਂਚ ਟੀਮ ਪੂਰੀ ਤਰ੍ਹਾਂ ਬੇਨਤੀਜਾ ਹੈ। ਉਹ ਹੁਣ ਤੱਕ ਸੱਤ ਵਾਰ ਪੇਸ਼ ਹੋ ਚੁੱਕੇ ਹਨ ਪਰ ਉਨ੍ਹਾਂ ਤੋਂ ਇਕ ਵੀ ਸਵਾਲ ਢੰਗ ਦਾ ਨਹੀਂ ਪੁੱਛਿਆ ਗਿਆ।
ਵਿਧਾਨ ਸਭਾ ਬਾਰੇ ਉਨ੍ਹਾਂ ਕਿਹਾ ਕਿ ਕੀ ਪ੍ਰਤਾਪ ਸਿੰਘ ਬਾਜਵਾ 17 ਸਾਲ ਦਾ ਵਿਅਕਤੀ ਹੈ ਜੋ ਮੁੱਖ ਮੰਤਰੀ ਉਨ੍ਹਾਂ ਨਾਲ ਇਸ ਤਰ੍ਹਾਂ ਗੱਲ ਕਰ ਰਹੇ ਹਨ।ਮੁੱਖ ਮੰਤਰੀ ਮਾਨ ਦਾ ਗੱਲਬਾਤ ਕਰਨ ਦਾ ਤਰੀਕਾ ਠੀਕ ਨਹੀਂ ਸੀ। ਉਨ੍ਹਾਂ ਵਿਅੰਗ ਕਰਦਿਆਂ ਕਿਹਾ ਕਿ ਭਗਵੰਤ ਮਾਨ ਨੂੰ ਉਸ ਅਲਮਾਰੀ ਨੂੰ ਤਾਲਾ ਲਾਉਣਾ ਚਾਹੀਦਾ ਹੈ ਜਿਸ ਵਿੱਚੋਂ ਖਾਣ-ਪੀਣ ਤੋਂ ਬਾਅਦ ਉਹ ਅਜਿਹੀਆਂ ਗੱਲਾਂ ਕਰਦੇ ਹਨ ਜੋ ਪੰਜਾਬ ਦੇ ਹਿੱਤ ਵਿੱਚ ਨਹੀਂ ਹਨ। ਵਿਧਾਨ ਸਭਾ ਸੈਸ਼ਨ ਵਿੱਚ ਅਪਣਾਇਆ ਗਿਆ ਤਰੀਕਾ ਬਿਲਕੁਲ ਵੀ ਠੀਕ ਨਹੀਂ ਸੀ।