ਅੰਮ੍ਰਤਿਸਰ : ਬੋਲੇ ਪੰਜਾਬ ਬਿਉਰੋ: ਦੇਰ ਰਾਤ ਪੁਲਿਸ ਮੁਲਜ਼ਾਮ ਵੱਲੋਂ ਨੌਜਵਾਨ ਨੂੰ ਆਪਣੀ ਕਾਰ ਨਾਲ ਟੱਕਰ ਮਾਰ ਦਿੱਤਾ। ਇਹ ਦੇਖ ਕੇ ਉਥੇ ਲੋਕ ਇਕੱਠੇ ਹੋ ਗਏ ਅਤੇ ਪੁਲਿਸ ਮੁਲਾਜ਼ਮ ਨੂੰ ਫੜ ਲਿਆ। ਇਸ ਤੋਂ ਬਾਅਦ ਮੌਕੇ ‘ਤੇ ਪੁਲਿਸ ਨੂੰ ਬੁਲਾਇਆ ਗਿਆ। ਲੋਕਾਂ ਦਾ ਇਲਜ਼ਾਮ ਹੈ ਕਿ ਇਹ ਮੰਤਰੀ ਈਟੀਓ ਦਾ ਗੰਨਮੈਨ ਮੁਲਾਜ਼ਮ ਹੈ ਅਤੇ ਇਸਨੇ ਸ਼ਰਾਬ ਵੀ ਪੀਤੀ ਹੋਈ ਹੈ। ਇਸ ਸਾਰੀ ਵਾਰਦਾਤ ਨੂੰ ਅੰਜ਼ਾਮ ਦੇਣ ਤੋਂ ਬਾਅਦ ਉਹ ਭੱਜ ਰਿਹਾ ਸੀ। ਇਹ ਮਾਮਲਾ ਬੀਤੀ ਰਾਤ ਅੰਮ੍ਰਿਤਸਰ ਰੇਲਵੇ ਸਟੇਸ਼ਨ ਨੇੜੇ ਭੰਡਾਰੀ ਪੁਲ ਕੋਲ ਵਾਪਰਿਆ। ਪੁਲਿਸ ਮੁਲਾਜ਼ਮ ਦੀ ਪਛਾਣ ਜਰਮਨਪ੍ਰੀਤ ਸਿੰਘ ਵਜੋਂ ਹੋਈ ਹੈ।
ਚਸ਼ਮਦੀਦ ਸਾਂਈ ਟਰੈਵਲ ਮਾਲਕ ਨੇ ਦੱਸਿਆ ਕਿ ਸਤਿਗੁਰੂ ਟਰੈਵਲ ਦਾ ਮਾਲਕ ਅਤੁਲ ਕੁਮਾਰ ਸੜਕ ਪਾਰ ਕਰ ਰਿਹਾ ਸੀ। ਇਸ ਦੌਰਾਨ ਪਿੱਛੇ ਤੋਂ ਤੇਜ਼ ਰਫਤਾਰ ਨਾਲ ਆ ਰਹੀ ਇਕ ਸਵਿਫਟ ਕਾਰ ਨੇ ਉਸ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਜਿਸ ਤੋਂ ਬਾਅਦ ਉਹ ਡਿੱਗ ਗਿਆ। ਜਿਸ ਦੇ ਕਾਰਨ ਅਤੁਲ ਕੁਮਾਰ ਗੰਭੀਰ ਰੂਪ ਵੀ ਜ਼ਖਮੀ ਹੋ ਗਿਆ। ਜਿਸ ਨੂੰ ਸੜਕ ‘ਤੇ ਖੜੇ ਲੋਕਾਂ ਨੇ ਬੜੀ ਮੁਸ਼ਕਿਲ ਦੇ ਨਾਲ ਬਚਾਇਆ ਅਤੇ ਉਸ ਨੂੰ ਹਸਪਤਾਲ ਵਿੱਚ ਪਹੁੰਚਾਇਆ। ਉੱਥੇ ਹੀ ਗੱਡੀ ਦੇ ਡਰਾਈਵਰ ਨੂੰ ਮੌਕੇ ਤੇ ਹੀ ਕਾਬੂ ਕਰ ਲਿਆ ਗਿਆ। ਜਿਸ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ।
ਘਟਨਾ ਵਾਲੀ ਥਾਂ ‘ਤੇ ਪਹੁੰਚੇ ਪੁਲਿਸ ਅਧਿਕਾਰੀ ਨੇ ਜਾਣਕਾਰੀ ਦਿੱਤੀ ਕਿ ਗੱਡੀ ਵਾਲੇ ਨੂੰ ਲੋਕਾਂ ਨੇ ਮੌਕੇ ‘ਤੇ ਕਾਬੂ ਕਰ ਲਿਆ ਹੈ ਅਤੇ ਓਹਨਾ ਦੇ ਹਵਾਲੇ ਕਰ ਦਿੱਤਾ ਹੈ। ਜਿਹੜਾ ਜ਼ਖਮੀ ਵਿਅਕਤੀ ਹੈ ਉਸ ਨੂੰ ਹਸਪਤਾਲ ਵਿੱਚ ਇਲਾਜ ਦੇ ਲਈ ਦਾਖਲ ਕਰਵਾਇਆ ਗਿਆ ਹੈ। ਮੁਲਾਜ਼ਮ ਨੇ ਦੱਸਿਆ ਕਿ ਉਸ ਦਾ ਨਾਂ ਜਰਮਨਪ੍ਰੀਤ ਸਿੰਘ ਹੈ ਅਤੇ ਉਹ ਤਰਨ ਤਾਰਨ ਦਾ ਰਹਿਣ ਵਾਲਾ ਹੈ