ਰਾਮ ਰਹੀਮ ‘ਤੇ ਕੋਈ ਮਿਹਰਬਾਨੀ ਨਹੀਂ ਕੀਤੀ, ਇਸੇ ਤਰ੍ਹਾਂ ਦੇ 89 ਹੋਰ ਕੈਦੀਆਂ ਨੂੰ ਵੀ ਦਿੱਤੇ ਪੈਰੋਲ ਦੇ ਲਾਭ
ਚੰਡੀਗੜ੍ਹ, 14 ਮਾਰਚ, ਬੋਲੇ ਪੰਜਾਬ ਬਿਊਰੋ :
ਗੁਰਮੀਤ ਰਾਮ ਰਹੀਮ ਸਿੰਘ ਦੀ ਲਗਾਤਾਰ ਪੈਰੋਲ ਦੇ ਮੁੱਦੇ ‘ਤੇ ਪੰਜਾਬ-ਹਰਿਆਣਾ ਹਾਈਕੋਰਟ ਦੇ ਸਖਤ ਰੁਖ ਤੋਂ ਬਾਅਦ ਸਰਕਾਰ ਨੇ ਹਲਫਨਾਮਾ ਦਾਇਰ ਕਰ ਕੇ ਕਿਹਾ ਹੈ ਕਿ ਰਾਮ ਰਹੀਮ ਨੂੰ ਸਪੈਸ਼ਲ ਟ੍ਰੀਟਮੈਂਟ ਦੇ ਕੇ ਉਸ ‘ਤੇ ਕੋਈ ਮਿਹਰਬਾਨੀ ਨਹੀਂ ਕੀਤੀ ਜਾ ਰਹੀ ਹੈ। ਰਾਮ ਰਹੀਮ ਵਾਂਗ ਤਿੰਨ ਜਾਂ ਇਸ ਤੋਂ ਵੱਧ ਮਾਮਲਿਆਂ ਵਿੱਚ ਸਜ਼ਾ ਕੱਟ ਰਹੇ 89 ਕੈਦੀਆਂ ਨੂੰ ਸਰਕਾਰ ਨੇ ਪੈਰੋਲ ਦਿੱਤੀ ਹੈ। ਇਹ ਵੀ ਦੱਸਿਆ ਗਿਆ ਕਿ ਰੋਹਤਕ ਸੁਨਾਰੀਆ ਜੇਲ੍ਹ ਦੇ ਸੁਪਰਡੈਂਟ ਨੂੰ ਹਾਈ ਕੋਰਟ ਦੀ ਇਜਾਜ਼ਤ ਤੋਂ ਬਿਨਾਂ ਰਾਮ ਰਹੀਮ ਨੂੰ ਪੈਰੋਲ ਨਾ ਦੇਣ ਦਾ ਹੁਕਮ ਦਿੱਤਾ ਗਿਆ।
ਹਰਿਆਣਾ ਸਰਕਾਰ ਵੱਲੋਂ ਰਾਮ ਰਹੀਮ ਨੂੰ ਵਾਰ-ਵਾਰ ਦਿੱਤੀ ਜਾ ਰਹੀ ਪੈਰੋਲ ਵਿਰੁੱਧ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਜਨਹਿੱਤ ਪਟੀਸ਼ਨ ਦਾਇਰ ਕੀਤੀ ਸੀ। ਪਿਛਲੀ ਸੁਣਵਾਈ ‘ਤੇ ਹਾਈ ਕੋਰਟ ਨੇ ਡੇਰਾ ਸੱਚਾ ਸੌਦਾ ਮੁਖੀ ਨੂੰ ਵਾਰ-ਵਾਰ ਪੈਰੋਲ/ਫਰਲੋ ਦੇਣ ‘ਤੇ ਸਰਕਾਰ ‘ਤੇ ਸਵਾਲ ਖੜ੍ਹੇ ਕੀਤੇ ਸਨ।