ਜਲੰਧਰ, 16 ਮਾਰਚ, ਬੋਲੇ ਪੰਜਾਬ ਬਿਊਰੋ :
ਜਲੰਧਰ ਦੇ ਆਦਮਪੁਰ ਹਵਾਈ ਅੱਡੇ ਤੋਂ 31 ਮਾਰਚ ਤੋਂ ਘਰੇਲੂ ਉਡਾਣਾਂ ਸ਼ੁਰੂ ਹੋਣਗੀਆਂ। ਕੇਂਦਰ ਸਰਕਾਰ ਵੱਲੋਂ ਆਦਮਪੁਰ ਹਵਾਈ ਅੱਡੇ ’ਤੇ ਸਟਾਫ਼ ਦੀ ਨਿਯੁਕਤੀ ਕੀਤੀ ਗਈ ਹੈ ਅਤੇ ਸਟਾਫ਼ ਨੇ ਚਾਰਜ ਵੀ ਸੰਭਾਲ ਲਿਆ ਹੈ। ਹੁਣ 31 ਮਾਰਚ ਤੋਂ ਉਡਾਣਾਂ ਸ਼ੁਰੂ ਕਰਨ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਹਵਾਈ ਅੱਡੇ ਤੋਂ ਹਿੰਡਨ, ਸ੍ਰੀ ਨਾਂਦੇੜ ਸਾਹਿਬ, ਬੈਂਗਲੁਰੂ, ਕੋਲਕਾਤਾ ਅਤੇ ਗੋਆ ਲਈ ਉਡਾਣਾਂ ਲਈ ਰੂਟ ਅਲਾਟ ਕੀਤੇ ਗਏ ਹਨ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਆਦਮਪੁਰ ਏਅਰਪੋਰਟ ਨੂੰ 2 ਮਾਰਚ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰੋਗਰਾਮ ਤੋਂ ਬਾਅਦ ਖੋਲ੍ਹਿਆ ਜਾਣਾ ਸੀ। ਪਰ ਪ੍ਰਧਾਨ ਮੰਤਰੀ ਦੇ ਪ੍ਰੋਗਰਾਮ ਵਿੱਚ ਦੇਰੀ ਕਾਰਨ ਅਜਿਹਾ ਨਹੀਂ ਹੋ ਸਕਿਆ। ਲਗਭਗ ਇੱਕ ਹਫ਼ਤਾ ਪਹਿਲਾਂ, ਪੀਐਮ ਮੋਦੀ ਨੇ ਭਾਰਤ ਵਿੱਚ ਕਈ ਹਵਾਈ ਅੱਡਿਆਂ ਦਾ ਉਦਘਾਟਨ ਕੀਤਾ ਸੀ। ਜਿਸ ਵਿੱਚ ਆਦਮਪੁਰ ਏਅਰਪੋਰਟ ਵੀ ਸ਼ਾਮਿਲ ਸੀ।