ਨਵੀਂ ਦਿੱਲੀ, 16 ਮਾਰਚ, ਬੋਲੇ ਪੰਜਾਬ ਬਿਊਰੋ :
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸ਼ਰਾਬ ਨੀਤੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਅੱਜ ਦਿੱਲੀ ਦੀ ਰੌਜ਼ ਐਵੇਨਿਊ ਅਦਾਲਤ ਵਿੱਚ ਪੇਸ਼ ਹੋਏ। ਅਦਾਲਤ ਨੇ ਕੇਜਰੀਵਾਲ ਦੀ ਜ਼ਮਾਨਤ ਅਰਜ਼ੀ ਮਨਜ਼ੂਰ ਕਰ ਲਈ ਹੈ। ਸੀਐਮ ਨੂੰ ਰੌਜ਼ ਐਵੇਨਿਊ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਅਦਾਲਤ ਨੇ ਕੇਜਰੀਵਾਲ ਦੀ ਜ਼ਮਾਨਤ ਅਰਜ਼ੀ ਸਵੀਕਾਰ ਕਰ ਲਈ ਅਤੇ 15,000 ਰੁਪਏ ਦੇ ਮੁਚੱਲਕੇ ‘ਤੇ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ।
ਇਸ ਤੋਂ ਪਹਿਲਾਂ ਸ਼ੁਕਰਵਾਰ ਨੂੰ ਅਦਾਲਤ ਨੇ ਈਡੀ ਵੱਲੋਂ ਦਾਇਰ ਸ਼ਿਕਾਇਤ ਦੇ ਮਾਮਲੇ ਵਿੱਚ ਮੈਜਿਸਟ੍ਰੇਟ ਅਦਾਲਤ ਦੀ ਕਾਰਵਾਈ ‘ਤੇ ਰੋਕ ਲਗਾਉਣ ਦੀ ਕੇਜਰੀਵਾਲ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਸੀ। ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵੱਲੋਂ ਨੋਟਿਸ ਜਾਰੀ ਕੀਤੇ ਜਾਣ ਦੇ ਬਾਵਜੂਦ ਉਨ੍ਹਾਂ ਦੇ ਪੇਸ਼ ਨਾ ਹੋਣ ਤੋਂ ਬਾਅਦ ਮੈਜਿਸਟਰੇਟ ਨੇ ਇਸ ਮਾਮਲੇ ਵਿੱਚ ਸੰਮਨ ਜਾਰੀ ਕੀਤਾ ਸੀ।