ਨਵੀਂ ਦਿੱਲੀ, 16 ਮਾਰਚ, ਬੋਲ਼ੇ ਪੰਜਾਬ ਬਿਊਰੋ :
ਚੋਣ ਕਮਿਸ਼ਨ ਅੱਜ ਸ਼ਨੀਵਾਰ ਨੂੰ ਦੁਪਹਿਰ 3 ਵਜੇ 18ਵੀਂ ਲੋਕ ਸਭਾ ਲਈ ਚੋਣ ਪ੍ਰੋਗਰਾਮ ਦਾ ਐਲਾਨ ਕਰੇਗਾ। ਇਸ ਦੇ ਨਾਲ ਹੀ ਦੇਸ਼ ਭਰ ਵਿੱਚ ਆਦਰਸ਼ ਚੋਣ ਜ਼ਾਬਤਾ ਵੀ ਲਾਗੂ ਹੋਵੇਗਾ। ਸੰਭਾਵਨਾ ਹੈ ਕਿ 543 ਸੀਟਾਂ ਲਈ ਸੱਤ ਜਾਂ ਅੱਠ ਪੜਾਵਾਂ ਵਿੱਚ ਵੋਟਿੰਗ ਹੋਵੇਗੀ। ਕਮਿਸ਼ਨ ਕੁਝ ਰਾਜਾਂ ਵਿੱਚ ਵਿਧਾਨ ਸਭਾ ਚੋਣਾਂ ਦੇ ਪ੍ਰੋਗਰਾਮ ਦਾ ਐਲਾਨ ਵੀ ਕਰ ਸਕਦਾ ਹੈ।
ਮੌਜੂਦਾ 17ਵੀਂ ਲੋਕ ਸਭਾ ਦਾ ਕਾਰਜਕਾਲ 16 ਜੂਨ ਨੂੰ ਖਤਮ ਹੋ ਰਿਹਾ ਹੈ। ਇਸ ਤੋਂ ਪਹਿਲਾਂ ਨਵੀਂ ਲੋਕ ਸਭਾ ਦਾ ਗਠਨ ਕਰਨਾ ਲਾਜ਼ਮੀ ਹੈ। ਓਡੀਸ਼ਾ, ਸਿੱਕਮ, ਆਂਧਰਾ ਪ੍ਰਦੇਸ਼ ਅਤੇ ਅਰੁਣਾਚਲ ਪ੍ਰਦੇਸ਼ ਦੀਆਂ ਵਿਧਾਨ ਸਭਾਵਾਂ ਦਾ ਕਾਰਜਕਾਲ ਵੀ ਜੂਨ ਵਿੱਚ ਖਤਮ ਹੋ ਰਿਹਾ ਹੈ। ਇਨ੍ਹਾਂ ਰਾਜਾਂ ਵਿੱਚ ਵੀ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕੀਤਾ ਜਾਵੇਗਾ। ਅਧਿਕਾਰੀਆਂ ਮੁਤਾਬਕ ਬੋਰਡ ਪ੍ਰੀਖਿਆਵਾਂ, ਤਿਉਹਾਰਾਂ ਅਤੇ ਸੁਰੱਖਿਆ ਕਰਮਚਾਰੀਆਂ ਦੀ ਉਪਲਬਧਤਾ ਨੂੰ ਧਿਆਨ ‘ਚ ਰੱਖ ਕੇ ਤਰੀਕਾਂ ਦਾ ਫੈਸਲਾ ਕੀਤਾ ਜਾਵੇਗਾ।