ਮਾਸੂਮ ਲੋਕਾਂ ਦੇ ਇਹਨਾਂ ਕਾਤਲਾਂ ਨੂੰ ਬਖਸ਼ਿਆ ਨਹੀਂ ਜਾਵੇਗਾ…ਭਗਵੰਤ ਮਾਨ

Uncategorized

ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੇ ਮਾਮਲੇ ਸੰਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਪੀੜਤ ਪਰਿਵਾਰਾਂ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 24 ਮਾਰਚ,ਬੋਲੇ ਪੰਜਾਬ ਬਿਓਰੋ: ਪਿਛਲੇ ਦਿਨੀਂ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਕਈ ਮੌਤਾਂ ਹੋਈਆਂ ਸਨ। ਜਿਸ ਦੇ ਮੱਦੇਨਜ਼ਰ ਅੱਜ ਮੁੱਖ ਮੰਤਰੀ ਭਗਵੰਤ ਮਾਨ ਸੰਗਰੂਰ ਪਹੁੰਚੇ ਅਤੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮੁਲਾਕਾਤ ਕੀਤੀ। ਮੁੱਖ ਮੰਤਰੀ ਮਾਨ ਨੇ ਇਹ ਜਾਣਕਾਰੀ ਸ਼ੋਸ਼ਲ ਮੀਡੀਆ ਤੇ ਸਾਂਝੀ ਕਰਦਿਆਂ ਲਿਖਿਆ ” ਪਿਛਲੇ ਦਿਨੀਂ ਸੰਗਰੂਰ ਜ਼ਿਲ੍ਹੇ ਵਿਖੇ ਜ਼ਹਿਰੀਲੀ ਸ਼ਰਾਬ ਪੀਣ ਕਰਕੇ ਕਈ ਮੌਤਾਂ ਹੋਈਆਂ ਸੀ…ਅੱਜ ਮੌਕੇ ‘ਤੇ ਜਾਕੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਤੇ ਹਰ ਸਮੇਂ ਇਹਨਾਂ ਪਰਿਵਾਰਾਂ ਦੀ ਮਦਦ ਦਾ ਭਰੋਸਾ ਦਿੱਤਾ… ਮਾਸੂਮ ਲੋਕਾਂ ਦੇ ਇਹਨਾਂ ਕਾਤਲਾਂ ਨੂੰ ਬਖਸ਼ਿਆ ਨਹੀਂ ਜਾਵੇਗਾ…ਇਹ ਮੌਤਾਂ ਨਹੀਂ ਕਤਲ ਨੇ…ਕਾਨੂੰਨ ਮੁਤਾਬਕ ਸਖਤ ਸਜ਼ਾ ਦਿੱਤੀ ਜਾਵੇਗੀ …”

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।