ਮੁੱਖ ਮੰਤਰੀ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ਆਮ ਆਦਮੀ ਪਾਰਟੀ ਅੱਜ ਦਿੱਲੀ ‘ਚ ਕਰੇਗੀ ਪ੍ਰਦਰਸ਼ਨ

Uncategorized


ਨਵੀਂ ਦਿੱਲੀ, 24 ਮਾਰਚ, ਬੋਲੇ ਪੰਜਾਬ ਬਿਊਰੋ :
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ਆਮ ਆਦਮੀ ਪਾਰਟੀ ਐਤਵਾਰ ਨੂੰ ਦਿੱਲੀ ਭਰ ਵਿੱਚ ਪ੍ਰਦਰਸ਼ਨ ਕਰੇਗੀ। ਇਸ ਦੌਰਾਨ ਹੋਲਿਕਾ ਦਹਨ ਮੌਕੇ ਪੁਤਲਾ ਫੂਕਿਆ ਜਾਵੇਗਾ ਅਤੇ ਕੈਂਡਲ ਮਾਰਚ ਕੱਢਿਆ ਜਾਵੇਗਾ। ‘ਆਪ’ ਦੇ ਰਾਜ ਸਭਾ ਮੈਂਬਰ ਡਾ: ਸੰਦੀਪ ਪਾਠਕ ਨੇ ਕਿਹਾ ਕਿ ਕੇਂਦਰ ਸਰਕਾਰ ਦੇਸ਼ ਦੀਆਂ ਸੰਸਥਾਵਾਂ ਨੂੰ ਤਬਾਹ ਕਰ ਰਹੀ ਹੈ। ਜੋ ਵੀ ਭਾਜਪਾ ਦੇ ਖਿਲਾਫ ਬੋਲਦਾ ਹੈ,ਉਸਦੇ ਪਿੱਛੇ ਈਡੀ ਅਤੇ ਸੀਬੀਆਈ ਛੱਡ ਦਿੱਤੀ ਜਾਂਦੀ ਹੈ। ਵਿਰੋਧੀ ਨੇਤਾਵਾਂ ਨੂੰ ਡਰਾਇਆ-ਧਮਕਾਇਆ ਜਾ ਰਿਹਾ ਹੈ। ਸਰਕਾਰ ਸਤੇਂਦਰ ਜੈਨ, ਮਨੀਸ਼ ਸਿਸੋਦੀਆ ਅਤੇ ਸੰਜੇ ਸਿੰਘ ਨੂੰ ਬਿਨਾਂ ਕਿਸੇ ਸਬੂਤ ਦੇ ਪਹਿਲਾਂ ਹੀ ਗ੍ਰਿਫਤਾਰ ਕਰ ਚੁੱਕੀ ਹੈ। ਹੁਣ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ ਹੈ। ਦਿੱਲੀ ਦੇ ਲੋਕ ਸੜਕਾਂ ‘ਤੇ ਆ ਗਏ ਹਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।