ਹਿਮਾਚਲ ‘ਚ ਪੰਜਾਬ ਦੇ ਦੋ ਸ਼ਰਧਾਲੂਆਂ ਦੀ ਮੌਤ

Uncategorized

ਊਨਾ, 25 ਮਾਰਚ, ਬੋਲੇ ਪੰਜਾਬ ਬਿਊਰੋ :
ਹਿਮਾਚਲ ਪ੍ਰਦੇਸ਼ ਦੇ ਊਨਾ ਦੇ ਅੰਬ ਇਲਾਕੇ ਵਿੱਚ ਅੱਜ ਸਵੇਰੇ ਢਿੱਗਾਂ ਡਿੱਗਣ ਕਾਰਨ ਪੰਜਾਬ ਦੇ ਦੋ ਸ਼ਰਧਾਲੂਆਂ ਦੀ ਮੌਤ ਹੋ ਗਈ ਅਤੇ ਸੱਤ ਜ਼ਖ਼ਮੀ ਹੋ ਗਏ। ਇਨ੍ਹਾਂ ‘ਚੋਂ ਤਿੰਨ ਗੰਭੀਰ ਜ਼ਖਮੀ ਸ਼ਰਧਾਲੂਆਂ ਨੂੰ ਅੰਬ ‘ਚ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਊਨਾ ਦੇ ਖੇਤਰੀ ਹਸਪਤਾਲ ‘ਚ ਰੈਫਰ ਕਰ ਦਿੱਤਾ ਗਿਆ। ਚਾਰ ਜ਼ਖ਼ਮੀਆਂ ਦਾ ਅੰਬ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।
ਜਾਣਕਾਰੀ ਅਨੁਸਾਰ ਅੰਬ ਦੇ ਮਾੜੀ ਮੇਲੇ ਵਿੱਚ ਪੰਜਾਬ, ਹਰਿਆਣਾ ਅਤੇ ਹਿਮਾਚਲ ਤੋਂ ਵੱਡੀ ਗਿਣਤੀ ਵਿੱਚ ਸ਼ਰਧਾਲੂ ਸਵੇਰੇ ਪੰਜ ਵਜੇ ਚਰਨ ਗੰਗਾ ਵਿੱਚ ਇਸ਼ਨਾਨ ਕਰ ਰਹੇ ਸਨ। ਇਸ ਦੌਰਾਨ ਪਹਾੜੀ ਤੋਂ ਕੁਝ ਪੱਥਰ ਡਿੱਗੇ, ਜਿਸ ਕਾਰਨ 9 ਸ਼ਰਧਾਲੂ ਜ਼ਖਮੀ ਹੋ ਗਏ। ਸਾਰਿਆਂ ਨੂੰ ਇਲਾਜ ਲਈ ਅੰਬ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਦੋ ਸ਼ਰਧਾਲੂਆਂ ਨੂੰ ਮ੍ਰਿਤਕ ਐਲਾਨ ਦਿੱਤਾ। ਹਾਦਸੇ ਸਮੇਂ ਸ਼ਰਧਾਲੂਆਂ ਵਿੱਚ ਭਗਦੜ ਮੱਚ ਗਈ।

Leave a Reply

Your email address will not be published. Required fields are marked *