ਪੰਜਾਬ ‘ਚ ਹੋਲੀ ਦੇ ਦਿਨ ਵਾਪਰਿਆ ਭਿਆਨਕ ਸੜਕ ਹਾਦਸਾ,ਬੱਚੀ ਦੀ ਮੌਤ,ਪਿਤਾ ਜ਼ਖਮੀ

Uncategorized

ਪੰਜਾਬ ‘ਚ ਹੋਲੀ ਦੇ ਦਿਨ ਵਾਪਰਿਆ ਭਿਆਨਕ ਸੜਕ ਹਾਦਸਾ,ਬੱਚੀ ਦੀ ਮੌਤ,ਪਿਤਾ ਜ਼ਖਮੀ 

ਜਲੰਧਰ, 25 ਮਾਰਚ, ਬੋਲੇ ਪੰਜਾਬ ਬਿਊਰੋ :

ਜਲੰਧਰ-ਅੰਮ੍ਰਿਤਸਰ ਹਾਈਵੇਅ ‘ਤੇ ਕਰਤਾਰਪੁਰ ਨੇੜੇ ਜਲੰਧਰ ਨੰਬਰ ਦੀ ਐਕਟਿਵਾ ਨੂੰ ਟਰਾਲੇ ਨੇ ਟੱਕਰ ਮਾਰ ਦਿੱਤੀ। ਹਾਦਸੇ ‘ਚ ਐਕਟਿਵਾ ‘ਤੇ ਮਾਪਿਆਂ ਨਾਲ ਜਾ ਰਹੀ 7 ਸਾਲਾ ਬੱਚੀ ਦੀ ਮੌਕੇ ‘ਤੇ ਹੀ ਮੌਤ ਹੋ ਗਈ।ਹਾਦਸੇ ‘ਚ ਬੱਚੀ ਦਾ ਪਿਤਾ ਗੰਭੀਰ ਰੂਪ ‘ਚ ਜ਼ਖਮੀ ਹੈ।ਹਾਦਸੇ ਵਿੱਚ ਲੜਕੀ ਦੀ ਮਾਂ ਤੇ ਭਰਾ ਵਾਲ਼-ਵਾਲ਼ ਬਚ ਗਏ ਕਿਉਂਕਿ ਉਹ ਸੜਕ ਕਿਨਾਰੇ ਡਿੱਗ ਪਏ ਸਨ। ਇਸ ਦੌਰਾਨ ਪੁਲੀਸ ਨੇ ਲੜਕੀ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

ਜਾਣਕਾਰੀ ਅਨੁਸਾਰ ਪੂਰਾ ਪਰਿਵਾਰ ਐਕਟਿਵਾ ‘ਤੇ ਪਿੰਡ ਕਾਹਲਵਾਂ ਤੋਂ ਕਰਤਾਰਪੁਰ ਵੱਲ ਜਾ ਰਿਹਾ ਸੀ। ਮ੍ਰਿਤਕ ਲੜਕੀ ਦੀ ਪਛਾਣ ਸਹਿਜਜੀਤ ਕੌਰ ਪੁੱਤਰੀ ਇੰਦਰਜੀਤ ਸਿੰਘ ਵਜੋਂ ਹੋਈ ਹੈ। ਪੁਲੀਸ ਨੇ ਬੱਚੀ ਦੀ ਮਾਂ ਬਲਵੀਰ ਕੌਰ ਅਤੇ ਛੋਟੇ ਭਰਾ 5 ਸਾਲਾ ਸੁਖਜੀਤ ਸਿੰਘ ਵਾਸੀ ਧਨੋਵਾਲੀ, ਰਾਮਾਂ ਮੰਡੀ ਦੇ ਬਿਆਨ ਦਰਜ ਕਰ ਲਏ ਹਨ। ਜਿਸ ਤੋਂ ਬਾਅਦ ਅਣਪਛਾਤੇ ਮੁਲਜਮਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

Leave a Reply

Your email address will not be published. Required fields are marked *