ਐਕਸਾਈਜ਼ ਵਿਭਾਗ ਅਤੇ ਦਿਹਾਤੀ ਪੁਲਸ ਵੱਲੋਂ ਛਾਪੇਮਾਰੀ, ਸਤਲੁਜ ਦਰਿਆ ਨੇੜਿਓਂ 2.70 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ

Uncategorized


ਜਲੰਧਰ, 25 ਮਾਰਚ, ਬੋਲੇ ਪੰਜਾਬ ਬਿਊਰੋ :
ਜਲੰਧਰ ‘ਚ ਸਤਲੁਜ ਦਰਿਆ ਦੇ ਨਾਲ ਲੱਗਦੇ ਮਹਿਤਪੁਰ ਦੇ ਇਲਾਕੇ ‘ਚ ਐਕਸਾਈਜ਼ ਵਿਭਾਗ ਅਤੇ ਦਿਹਾਤੀ ਪੁਲਸ ਨੇ ਛਾਪੇਮਾਰੀ ਕੀਤੀ। ਪੁਲੀਸ ਨੇ ਮੌਕੇ ਤੋਂ ਕਰੀਬ 4.50 ਲੱਖ ਲੀਟਰ ਲਾਹਣ, 8 ਕਿਲੋ ਡੋਡੇ ਚੂਰਾ ਪੋਸਤ ਅਤੇ ਸ਼ਰਾਬ ਦੀਆਂ ਭੱਠੀਆਂ ਬਰਾਮਦ ਕੀਤੀਆਂ ਹਨ।
ਹਾਲਾਂਕਿ ਪੁਲਸ ਪਾਰਟੀ ਨੂੰ ਦੇਖ ਕੇ ਦੋਸ਼ੀ ਦਰਿਆ ਪਾਰ ਕਰਕੇ ਲੁਧਿਆਣਾ ਵੱਲ ਭੱਜ ਗਿਆ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮ ਇੰਨੇ ਸ਼ਾਤਰ ਸਨ ਕਿ ਉਨ੍ਹਾਂ ਨੇ ਸਤਲੁਜ ਦਰਿਆ ਨੇੜੇ ਵੱਡੇ-ਵੱਡੇ ਟੋਏ ਬਣਾ ਲਏ ਸਨ। ਮੁਲਜ਼ਮ ਇਸ ਵਿੱਚ ਲੱਕੜ ਦੇ ਸਟੈਂਡ ਰੱਖ ਕੇ ਸ਼ਰਾਬ ਬਣਾ ਰਹੇ ਸਨ।
ਪ੍ਰਾਪਤ ਜਾਣਕਾਰੀ ਅਨੁਸਾਰ ਟੀਮਾਂ ਨੇ ਮੌਕੇ ਤੋਂ ਕਰੀਬ 4.50 ਲੱਖ ਲੀਟਰ ਲਾਹਣ ਅਤੇ 8 ਕਿਲੋ ਭੁੱਕੀ ਬਰਾਮਦ ਕੀਤੀ ਹੈ। ਪੁਲੀਸ ਨੇ ਉਕਤ ਸਾਮਾਨ ਨੂੰ ਮੌਕੇ ’ਤੇ ਹੀ ਨਸ਼ਟ ਕਰ ਦਿੱਤਾ। ਪੁਲਿਸ ਅਨੁਸਾਰ ਨਸ਼ਟ ਕੀਤੇ ਗਏ ਨਸ਼ੀਲੇ ਪਦਾਰਥਾਂ ਦੀ ਬਾਜ਼ਾਰੀ ਕੀਮਤ ਕਰੀਬ 2.70 ਕਰੋੜ ਰੁਪਏ ਹੈ।ਜ਼ਿਕਰਯੋਗ ਹੈ ਕਿ ਪੰਜਾਬ ਦੇ ਸੰਗਰੂਰ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ 22 ਮੌਤਾਂ ਹੋ ਚੁੱਕੀਆਂ ਹਨ।

Leave a Reply

Your email address will not be published. Required fields are marked *